29 C
Delhi
Friday, May 10, 2024
spot_img
spot_img

ਅਕਾਲੀ ਦਲ-ਬਸਪਾ ਸਰਕਾਰ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੀਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਬਹਾਲ ਕਰੇਗੀ: ਹਰਸਿਮਰਤ ਕੌਰ ਬਾਦਲ

ਯੈੱਸ ਪੰਜਾਬ
ਲੰਬੀ, 5 ਫਰਵਰੀ, 2022 –
ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਉਹ ਸਾਰੀਆਂ ਸਮਾਜ ਭਲਾਈ ਸਕੀਮਾਂ ਬਹਾਲ ਕਰੇਗੀ ਜੋ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੀਆਂ ਗਈਆਂ ਹਨ ਜਾਂ ਜਿਹਨਾਂ ਵਿਚ ਕਟੌਤੀ ਕੀਤੀ ਗਈ ਹੈ ਅਤੇ ਉਹਨਾਂ ਨੇ ਨਾਲ ਹੀ ਲੋਕਾਂ ਨੁੰ ਆਪ ਦੇ ਫੇਲ੍ਹ ਦਿੱਲੀ ਮਾਡਲ ਤੋਂ ਸੁਚੇਤ ਰਹਿਣ ਦਾ ਸੱਦਾ ਵੀ ਦਿੱਤਾ ਤੇ ਕਿਹਾ ਕਿ ਇਸਦੇ ਨਤੀਜੇ ਵਜੋਂ ਪੰਜਾਬ ਵਿਚ ਸਾਰੇ ਸਮਾਜਿਕ ਲਾਭ ਵਾਪਸ ਲੈ ਲਏ ਜਾਣਗੇ।

ਸਰਦਾਰਨੀ ਹਰਸਿਮਰਤ ਕੌਰ ਬਾਦਲ ਇਥੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਹਮਾਇਤ ਵਿਚ ਜਨਤਕ ਇਕੱਠਾਂ ਨੁੰ ਸੰਬੋਧਨ ਕਰ ਰਹੇ ਸਨ।

ਬਠਿੰਡਾ ਦੇ ਐਮ ਪੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹਨਾਂ ਨੇ ਥਾਂ ਥਾਂ ਬੋਰਡ ਲਗਵਾ ਦਿੱਤੇ ਕਿ ‘ਚੰਨੀ ਕਰਦਾ ਮਸਲੇ ਹੱਲ’ ਜਦੋਂ ਕਿ ਅਸਲੀਅਤ ਵਿਚ ਉਹਨਾਂ ਗਰੀਬ ਤੇ ਦਬੇ ਕੁਚਲੇ ਵਰਗ ਲਈ ਕੱਖ ਨਹੀਂ ਕੀਤਾ। ਉਹਨਾਂ ਇਹ ਵੀ ਕਿਹਾ ਕਿ ਉਹਨਾਂ ਨੇ ਤਾਂ ਗਰੀਬ ਲੋਕਾਂ ਦੇ ਰੱਦ ਕੀਤੇ ਨੀਲੇ ਕਾਰਡ ਬਹਾਲ ਕਰਨ ਬਾਰੇ ਵੀ ਨਹੀਂ ਸੋਚਿਆ ਜਿਹਨਾਂ ਦੇ ਸਿਰ ’ਤੇ ਗਰੀਬਾਂ ਨੁੰ ਸਸਤਾ ਰਾਸ਼ਨ ਮਿਲਦਾ ਹੈ। ਨਾ ਹੀ ਉਹਨਾਂ ਨੇ ਐਸ ਸੀ ਵਿਦਿਆਰਥੀਆਂ ਲਈ ਐਸ ਸੀ ਸਕਾਲਰਸ਼ਿਪ ਬਹਾਲ ਕਰਨ ਬਾਰੇ ਸੋਚਿਆ ਤੇ ਨਾ ਹੀ ਉਹਨਾਂ ਕਾਂਗਰਸੀਆਂ ਦੇ ਖਿਲਾਫ ਕਾਰਵਾਈ ਕੀਤੀ ਜਿਹਨਾਂ ਨੇ ਐਸ ਸੀ ਸਕਾਲਰਸ਼ਿਪ ਦਾ ਪੈਸਾ ਘੁਟਾਲਿਆਂ ਨਾਲ ਹੜੱਪ ਲਿਆ। ਉਹਨਾਂ ਕਿਹਾ ਕਿ ਬੇਘਰੇ ਲੋਕਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦੇਣ ਦੇ ਐਲਾਨ ਵੀ ਸਿਰਫ ਕਾਗਜ਼ਾਂ ਤੱਕ ਸੀਮਤ ਰਹਿ ਗਏ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਚੰਨੀ ਨੇ ਆਪ ਅਮੀਰ ਹੋਣ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ। ਉਹਨਾਂ ਮੰਗ ਕੀਤੀ ਕਿ ਉਹਨਾਂ ਦੇ ਭਾਣਜੇ ਕੋਲੋਂ ਬਰਾਮਦ ਹੋਏ 11 ਕਰੋੜ ਰੁਪਏ ਦੇ ਮਾਮਲੇ ਵਿਚ ਮੁੱਖ ਮੰਤਰੀ ਦੇ ਖਿਲਾਫ ਕਾਨੁੰਨ ਮੁਤਾਬਕ ਕਾਰਵਾਈ ਕੀਤੀ ਜਾਵੇ।

ਆਮ ਆਦਮੀ ਪਾਰਟੀ ਅਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਪਾਰਟੀ ਹੁਣ ਆਪਣੇ ਫੇਲ੍ਹ ਮਾਡਲ ਰਾਹੀਂ ਪੰਜਾਬੀਆਂ ਨੁੰ ਮੂਰਖ ਬਣਾਉਣ ਵਿਚ ਲੱਗੀ ਹੈ। ਉਹਨਾਂ ਕਿਹਾ ਕਿ ਨਾ ਤਾਂ ਦਿੱਲੀ ਦੇ ਲੋਕਾਂ ਨੂੰ ਕੋਰੋਨਾ ਕਾਲ ਵਿਚ ਪੀਣ ਵਾਲਾ ਸਾਫ ਪਾਣੀ ਹੀ ਮਿਲਿਆ ਤੇ ਨਾ ਹੀ ਬੁਨਿਆਦੀ ਸਹੂਲਤਾਂ ਮਿਲੀਆਂ। ਉਹਨਾਂ ਕਿਹਾ ਕਿ ਦਿੱਲੀ ਦਾ ਮਾਡਲ ਇਕ ਫਰਾਡ ਹੈ ਜੋ ਪੰਜਾਬੀਆਂ ਸਿਰ ਮੜ੍ਹਿਆ ਜਾ ਰਿਹਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿ ਸਾਰੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਦਿੱਲੀ ਵਿਚ ਸ਼ੁਰੂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜਿਹੜੇ ਕਿਸਾਨਾਂ ਨੁੰ ਮੁਫਤ ਬਿਜਲੀ ਤੇ ਆਟਾ ਦਾਲ ਤੇ ਸ਼ਗਨ ਸਕੀਮ ਵਰਗੇ ਲਾਭ ਮਿਲੇ ਰਹੇ ਹਨ, ਉਹ ਦਿੱਲੀ ਮਾਡਲ ਦਾ ਹਿੱਸਾ ਨਹੀਂ ਹਨ।

ਸਰਦਾਰਨੀ ਬਾਦਲ ਨੇ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਸਮੇਂ ਦੀ ਕਸਵੱਟੀ ’ਤੇ ਪਰਖੀ ਪਾਰਟੀ ਤੇ ਉਸ ਵਿਅਕਤੀ ਨੂੰ ਵੋਟ ਦੇਣ ਜਿਸ ’ਤੇ ਉਹਨਾਂ ਨੂੰ ਵਿਸ਼ਵਾਸ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹੀ ਇਲਾਕੇ ਦਾ ਸਰਵ ਪੱਖੀ ਵਿਕਾਸ ਕੀਤਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਜੋ ਇਸ ਹਲਕੇ ਤੋਂ ਚੋਣ ਲੜ ਰਹੇ ਹਨ, ਨੇ ਆਪਣੀ ਸਾਰੀ ਉਮਰ ਲੋਕਾਂ ਦੀ ਸੇਵਾ ਵਿਚ ਲਗਾ ਦਿੱਤੀ। ਉਹਨਾਂ ਕਿਹਾ ਕਿ ਤੁਸੀਂ ਵੇਖਿਆ ਹੈ ਕਿ ਕਿਵੇਂ ਸਰਦਾਰ ਬਾਦਲ ਨੇ ਇਸ ਹਲਕੇ ਦੀ ਨੁਹਾਰ ਬਦਲੀ ਤੇ ਇਸਨੁੰ ਇਕ ਮਾਡਲ ਹਲਕਾ ਬਣਾਇਆ। ਅਕਾਲੀ ਦਲ ਲੰਬੀ ਨੁੰ ਹੋਰ ਵਿਕਸਤ ਕਰਨ ਲਈ ਦ੍ਰਿੜ੍ਹ ਸੰਕਲਪ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION