24.1 C
Delhi
Thursday, April 18, 2024
spot_img
spot_img

ਅਕਾਲੀ ਦਲ ਬਾਰੇ ਕੂੜ ਪ੍ਰਚਾਰ ਕਰਨ ਦੀ ਥਾਂ ਜੀ.ਕੇ ਸੰਗਤ ਨੂੰ ਆਪਣੀਆਂ ਕਾਰਗੁਜ਼ਾਰੀਆਂ ਦੱਸਣ: ਕਾਲਕਾ

ਨਵੀਂ ਦਿੱਲੀ, 16 ਮਾਰਚ, 2020 –

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ੍ਰ ਹਰਮੀਤ ਸਿੰਘ ਕਾਲਕਾ ਨੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵੱਲੋਂ ਸ਼੍ਰੋਮਣੀ ਅਕਾਲੀ ਦਲ ਖਿਲਾਫ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਗੰਭੀਰ ਨੋਟਿਸ ਲੈਂਦਿਆਂ ਉਹਨਾਂ ਨੂੰ ਆਖਿਆ ਹੈ ਕਿ ਪਾਰਟੀ ਪ੍ਰਤੀ ਕੂੜ ਪ੍ਰਚਾਰ ਕਰਨ ਦੀ ਥਾਂ ਜੀ.ਕੇ ਆਪਣੀ ਕਾਰਗੁਜ਼ਾਰੀਆਂ ‘ਤੇ ਚਾਨੰਣ ਪਾਉਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਕਾਲਕਾ ਨੇ ਜੀ.ਕੇ ਦੇ ਉਸ ਬਿਆਨ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਜਿਸ ਵਿਚ ਉਹਨਾਂ ਨੇ ਦਾਅਵਾ ਕੀਤਾ ਸੀ ਕਿ 2017 ਦੀਆਂ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਨੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੀ ਫੋਟੋ ਨਹੀਂ ਲਗਾਈ ਸੀ।

ਸ. ਕਾਲਕਾ ਨੇ ਕਿਹਾ ਮੈਂ ਖੁਦ ਆਪਣੇ ਸਾਰੇ ਬੈਨਰ, ਸਟੀਕਰ ਤੇ ਹੋਰ ਚੋਣ ਪ੍ਰਚਾਰ ਦੀ ਸਮੱਗਰੀ ‘ਤੇ ਬਕਾਇਦਾ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਹੋਰ ਅਹੁਦੇਦਾਰਾਂ ਦੀਆਂ ਫ਼ੋਟੋ ਲਗਾਈ ਸੀ ਜਿਸ ਕਰਕੇ ਸੰਗਤਾਂ ਨੇ ਭਾਰੀ ਵੋਟਾਂ ਨਾਲ ਸਾਨੂੰ ਜਿਤਾਇਆ ਸੀ ਤੇ ਕਈ ਸੀਟਾਂ ਬਹੁਤ ਭਾਰੀ ਮਾਰਜਨ ਨਾਲ ਜਿੱਤੀਆਂ ਗਈਆਂ ਸਨ ਕਿਉਂਕਿ ਸੰਗਤਾਂ ਨੇ ਵੋਟਾਂ ਸ਼੍ਰੋਮਣੀ ਅਕਾਲੀ ਦਲ ਨੂੰ ਪਾਈਆਂ ਸਨ।

ਸ. ਕਾਲਕਾ ਨੇ ਕਿਹਾ ਸ. ਜੀ.ਕੇ ਨੂੰ ਯਾਦ ਰੱਖਣਾ ਚਾਹੀਦਾ ਹੈ 1995 ‘ਚ ਉਹ ਪਹਿਲੀ ਵਾਰ ਦਿੱਲੀ ਕਮੇਟੀ ਦੇ ਮੈਂਬਰ ਵਜੋਂ ਸ਼੍ਰੋਮਣੀ ਅਕਾਲੀ ਦਲ ਤੋਂ ਹੀ ਜਿੱਤੇ ਸਨ ਤੇ 2013 ‘ਚ ਪ੍ਰਧਾਨ ਵੀ ਉਨ੍ਹਾਂ ਨੂੰ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹੀ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਇੱਥੇ ਇਹ ਵੀ ਦੱਸਣਯੋਗ ਹੈ ਕਿ 1995 ਵਿਚ ਪਰਮਜੀਤ ਸਿੰਘ ਸਰਨਾ ਨੂੰ ਵੀ ਪਹਿਲੀ ਵਾਰ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਹੀ ਦਿੱਲੀ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਸੀ।

ਸ. ਕਾਲਕਾ ਨੇ ਕਿਹਾ ਕਿ ਸੰਗਤ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਸੀ ਅਤੇ ਰਹੇਗੀ। ਉਹਨਾਂ ਕਿਹਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਵੀ ਸਰਕਾਰ ਬਣਾਏਗੀ ਅਤੇ ਸਾਨੂੰ ਪੂਰਣ ਵਿਸ਼ਵਾਸ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਉਦੀਆਂ ਚੋਣਾਂ ਵਿਚ ਵੀ ਸੰਗਤਾਂ ਮੁੜ੍ਹ ਸੇਵਾ ਦਾ ਮੌਕਾ ਦੇਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION