26.1 C
Delhi
Sunday, April 28, 2024
spot_img
spot_img

ਅਕਾਲੀ ਦਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੈਨੀ ਜੌਹਲ ਦਾ ਪਾਬੰਦੀਸ਼ੁਦਾ ਗ਼ੀਤ ਸੁਣਨ ਲਈ ਮਜਬੂਰ ਕਰੇਗਾ: ਬਿਕਰਮ ਸਿੰਘ ਮਜੀਠੀਆ

ਯੈੱਸ ਪੰਜਾਬ
ਮੁਹਾਲੀ, 9 ਅਕਤੂਬਰ, 2022:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬ ਦੀ ਇਕ ਧੀ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਣ ਤੋਂ ਕਿਉਂ ਡਰ ਰਹੇ ਹਨ ਤੇ ਉਸਦੇ ਗੀਤ ’ਤੇ ਪਾਬੰਦੀ ਕਿਉਂ ਲਗਵਾਈ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਉਹਨਾਂ ਨੂੰ ਜੈਨੀ ਜੋਹਲ ਦਾ ਗੀਤ ਸੁਣਨ ਲਈ ਮਜਬੂਰ ਕਰੇਗਾ ਅਤੇ ਇਸ ਵਾਸਤੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਉੱਚੀ ਆਵਾਜ਼ ਵਿਚ ਇਹਗੀਤ ਵਜਾਉਂਦਿਆਂ ਰੋਸ ਮਾਰਚ ਕਰੇਗਾ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਿਹਨਾਂ ਨੇ ਕਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੀ ਵਕਾਲਤ ਕੀਤੀ, ਉਹ ਯੂ ਟਿਊਬ ’ਤੇ ਜੈਨੀ ਜੋਹਲ ਦੇ ਗੀਤ ’ਤੇ ਸਿਰਫ ਇਸ ਕਰ ਕੇ ਪਾਬੰਦੀ ਲਗਵਾ ਰਹੇ ਹਨ ਕਿਉਂਕਿ ਗਾਇਕ ਨੇ ਮੁੱਖ ਮੰਤਰੀ ਤੋਂ ਕੁਝ ਸਵਾਲ ਪੁੱਛੇ ਹਨ। ਉਹਨਾਂ ਕਿਹਾ ਕਿ ਇਹ ਉਹੀ ਲੋਕ ਹਨ ਜਿਹਨਾਂ ਨੇ ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਗੀਤ ’ਤੇ ਪਾਬੰਦੀ ਲਗਾਉਣ ਦਾ ਵਿਰੋਧ ਕਰ‌ਦਿਆਂਆਵਾਜ਼ ਬੁਲੰਦ ਕੀਤੀ ਸੀ ਤੇ ਅੱਜ ਆਪ ਪਾਬੰਦੀਆਂ ਲਗਵਾ ਰਹੇ ਹਨ।

ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਸਵਾਲਾਂ ਵਿਚ ਗਲਤ ਕੀ ਹੈ ? ਉਹਨਾਂ ਕਿਹਾਕਿ ਅਸਲੀਅਤ ਇਹ ਹੈ ਕਿ ਇਹ ਤੁਹਾਡੀ ਸਰਕਾਰ ਹੈ ਜਿਸਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਈ ਸੀ। ਉਹਨਾਂ ਕਿਹਾ ਕਿ ਇਹਵੀ ਸੱਚਾਈ ਹੈ ਕਿ ਤੁਸੀਂ ਇਸਦਾ ਪ੍ਰਚਾਰ ਕੀਤਾਸੀ ਜਿਸ ਕਾਰਨ ਬੇਰਹਿਮੀ ਨਾਲ ਕਤਲ ਹੋਇਆ।

ਉਹਨਾਂ ਕਿਹਾ ਕਿ ਹਾਲੇ ਤੱਕ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਕੋਈ ਕਦਮ ਨਹੀਂ ਚੁੱਕਿਆ ਗਿਆ। ਵੁਹਨਾਂ ਕਿਹਾ ਕਿ ਹਾਲਾਤ ਹੋਰ ਮਾੜੇ ਹੋਗਏ ਹਨ ਤੇ ਦਿੱਲੀ ਪੁਲਿਸ ਵੱਲੋਂ ਫੜੇ ਗੈਂਗਸਟਰ ਦੀਪਕ ਟੀਨੂੰ ਨੂੰ ਪੰਜਾਬ ਪੁਲਿਸ ਦੀ ਹਿਰਾਸਤ ਵਿਚੋਂ ਰਾਤ ਦੇ ਹਨੇਰੇ ਵਿਚ ਭੱਜਣ ਦੀ ਆਗਿਆ ਦਿੱਤੀ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION