35.1 C
Delhi
Friday, March 29, 2024
spot_img
spot_img

ਅਕਾਲੀ ਦਲ ਵੱਲੋਂ ਦਿਨ ਦਿਹਾੜੇ ਵਿੱਕੀ ਮਿੱਡੂਖੇੜਾਂ ਦਾ ਕਤਲ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ, ਮਜੀਠੀਆ ਨੇ ਨਿਰਪੱਖ ਜਾਂਚ ਮੰਗੀ

ਯੈੱਸ ਪੰਜਾਬ
ਚੰਡੀਗੜ੍ਹ, 7 ਅਗਸਤ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਦਾ ਦਿਨ ਦਿਹਾੜੇ ਕਤਲ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇਕਿਹਾ ਕਿ ਇਹ ਕਾਂਗਰਸ ਸਰਕਾਰ ਵੱਲੋਂ ਗੈਂਗਸਟਰਾਂ ਨੂੰ ਦਿੱਤੀ ਖੁੱਲ੍ਹੀ ਛੁੱਟੀ ਦਾ ਨਤੀਜਾ ਹੈ। ਪਾਰਟੀ ਨੇ ਮੰਗ ਕੀਤੀ ਕਿ ਇਸ ਕਤਲ ਪਿੱਛੇ ਸਾਰੀ ਸਾਜ਼ਿਸ਼ ਬੇਨਕਾਬ ਕਰਨ ਵਾਸਤੇ ਨੌਜਵਾਨ ਆਗੂ ਦੀ ਹੱਤਿਆ ਦੀ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਸੂਬੇ ਦੀ ਰਾਜਧਾਨੀ ਨਜ਼ਦੀਕ ਮੁਹਾਲੀ ਵਿਚ ਹੋਈ ਇਸ ਗੋਲੀਬਾਰੀ ਨੇ ਸਾਬਤ ਕੀਤਾ ਹੈ ਕਿ ਪੰਜਾਬ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ।

ਉਹਨਾਂ ਕਿਹਾ ਕਿ ਅਮਨ ਕਾਨੂੰਨ ਦੀ ਵਿਵਸਥਾ ਇੰਨੀ ਵਿਗੜ ਚੁੱਕੀ ਹੈ ਕਿ ਅਗਵਾਕਾਰੀ, ਫਿਰੌਤੀਆਂ ਤੇ ਗੋਲੀਆਂ ਚਲਾਉਣਾ ਰੋਜ਼ਾਨਾ ਦੀ ਗੱਲ ਹੋ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਕੋਲ ਇਹਨਾਂ ਗੈਂਗਸਟਰਾਂ ਜੋ ਆਪਣੀ ਮਰਜ਼ੀ ਮੁਤਾਬਕ ਕੰਮ ਕਰ ਰਹੇ ਹਨ ਜਿਵੇਂ ਕਿ ਅੱਜ ਮੁਹਾਲੀ ਵਿਚ ਵੇਖਣ ਨੁੰ ਮਿਲਿਆ, ਖਿਲਾਫ ਕਾਰਵਾਈ ਕਰਨ ਵਾਸਤੇ ਤਾਕਤ ਹੀਨਹੀਂ ਰਹਿ ਗਈ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਅਕਾਲੀ ਦਲ ਨੇ ਪਹਿਲਾਂ ਵੀ ਜੇਲ੍ਹਾਂ ਵਿਚ ਗੈਂਗਸਟਰਾਂ ਨੁੰ ਪੁਸ਼ਤ ਪਨਾਹੀ ਦਿੱਤੇ ਜਾਣ ਦਾ ਮਾਮਲਾ ਚੁੱਕਿਆ ਸੀ ਅਤੇ ਪੁਲਿਸ ਦੇ ਅਧਿਐਨ ਦਾ ਹਵਾਲਾ ਦਿੰਦਿਆਂ ਦੱਸਿਆ ਸੀ ਕਿ ਕਿਵੇਂ ਪੰਜਾਬ ਦੀਆਂ ਜੇਲ੍ਹਾਂ ਨੁੰ ਫਿਰੌਤੀਆਂ ਹਾਸਲ ਕਰਨ ਵਾਸਤੇ ਤੇ ਮਿਥ ਕੇ ਕਤਲ ਕੀਤੇ ਜਾਣ ਵਾਲੇ ਸੁਰੱਖਿਅਤ ਪਨਾਹਗਾਰਾਂ ਵਜੋਂ ਵਰਤਿਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਅਸੀਂ ਇਹ ਬੇਨਕਾਬ ਕੀਤਾ ਸੀ ਕਿ ਕਿਵੇਂ ਪੰਜਾਬ ਦੀਆਂ ਜੇਲ੍ਹਾਂ ਵਿਚ ਗੈਂਗਸਟਰਾਂ ਨੁੰ ਵੀ ਵੀ ਆਈ ਪੀ ਸਹੂਲਤ ਮਿਲ ਰਹੀ ਹੈ ਤੇ ਕਿਵੇਂ ਜੱਗੂ ਭਗਵਾਨਪੁਰੀਆ ਵਰਗੇ ਗੈਂਗਸਟਰਾਂ ਦੀ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨਾਲ ਨੇੜਤਾ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਯੂ ਪੀ ਦੇ ਗੈਂਗਸਟਰ ਮੁਖਤਾਰ ਅੰਸਾਰੀ ਨੁੰ ਪੰਜਾਬ ਦੀਆਂ ਜੇਲ੍ਹਾਂ ਵਿਚ ਪਨਾਹ ਦਿੱਤੀ ਗਈ, ਇਸ ਗੱਲ ਤੋਂ ਹਰ ਕੋਈ ਜਾਣੂ ਹੈ।

ਅਕਾਲੀਅ ਾਗੂ ਨੇ ਇਹ ਵੀ ਮੰਗ ਕੀਤੀ ਕਿ ਇਹ ਤ੍ਰਾਸਦੀ ਕਿਉਂ ਵਾਪਰੀ, ਇਸਦੀ ਪੜਤਾਲ ਲਈ ਅਮਨ ਕਾਨੁੰਨ ਵਿਵਸਥਾ ਲਾਗੂ ਕਰਨ ਵਿਚ ਢਿੱਲ ਮੱਠ ਦੀ ਅੰਦਰੂਨੀ ਜਾਂਚ ਵੀ ਹੋਣੀ ਚਾਹੀਦੀ ਹੈ। ਉਹਨਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਤੇ ਭਰੋਸਾ ਦੁਆਇਆ ਕਿ ਅਕਾਲੀ ਦਲ ਉਹਨਾਂ ਦੀ ਦੁੱਖ ਦੀ ਘੜੀ ਵਿਚ ਉਹਨਾਂ ਨਾਲ ਡੱਟ ਕੇ ਖੜ੍ਹਾ ਹੈ ਤੇ ਵਿੱਕੀ ਦੇ ਹੱਤਿਆਰਿਆਂ ਨੁੰ ਸਜ਼ਾਵਾਂ ਦੁਆਉਣ ਵਾਸਤੇ ਹਰ ਲੋੜੀਂਦਾ ਕਦਮ ਚੁੱਕੇਗਾ।

ਇਸ ਦੌਰਾਨ ਹੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਵੀ ਯੂਥ ਆਗੂ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖਪ੍ਰਗਟ ਕੀਤਾ। ਉਹਨਾਂ ਕਿਹਾ ਕਿ ਵਿੱਕੀ ਆਪਣੇ ਸਮੇਂ ਵਿਚ ਪੰਜਾਬ ਯੂਨੀਵਰਸਿਟੀ ਵਿਚ ਹਰਮਨ ਪਿਆਰਾ ਸੀ ਤੇ ਉਸਨੇ ਪ੍ਰਧਾਨ ਹੁੰਦਿਆਂ ਤੇ ਯੂਥ ਅਕਾਲੀ ਦਲ ਨਾਲ ਹੁੰਦਿਆਂ ਇਹਨਾਂ ਦੀ ਮਜ਼ਬੂਤੀ ਵਾਸਤੇ ਅਹਿਮ ਰੋਲ ਅਦਾ ਕੀਤਾ।

ਸਰਦਾਰ ਰੋਮਾਣਾ ਨੇ ਕਿਹਾ ਕਿ ਵਿੱਕੀ ਇਕ ਮਿਹਨਤੀ ਆਗੂ ਸੀ ਜਿਸਨੇ ਆਪਣੀ ਮਿਹਨਤ ਦੇ ਬਲਬੂਤੇ ਉੱਚੇ ਮੁਕਾਮ ਹਾਸਲ ਕੀਤੇ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿਚੋਂ ਪਾਸ ਆਊਟ ਹੋਣ ਤੋਂ ਬਾਅਦ ਵੀ ਉਹ ਲੋਕਾਂ ਦੀ ਸੇਵਾ ਕਰਦਾ ਰਿਹਾ ਅਤੇ ਹਾਲਹੀ ਵਿਚ ਮੁਹਾਲੀ ਤੋਂ ਨਗਰ ਨਿਗਮ ਦੀਆਂ ਚੋਣਾਂ ਵਿਚ ਚੋਣ ਵੀ ਲੜੀ ਜਿਸ ਵਿਚ ਬਹੁਤ ਹੀ ਘੱਟ ਫਰਕ ਨਾਲ ਚੋਣ ਹਾਰ ਗਿਆ। ਉਹਨਾਂ ਕਿਹਾ ਕਿ ਵਿੱਕੀ ਹਮੇਸ਼ਾ ਨੌਜਵਾਨਾਂਤੇ ਸਮਾਜ ਲਈ ਕੰਮ ਕਰਦਾ ਸੀ ਜੋ ਹਮੇਸ਼ਾ ਯਾਦ ਕੀਤੇ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION