25.1 C
Delhi
Friday, May 3, 2024
spot_img
spot_img

ਅਕਾਲੀ ਦਲ ਸਾਰੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ: ਪਾਰਟੀ ਨੇ ਲਿਖ਼ੀ 32 ਕਿਸਾਨ ਜੱਥੇਬੰਦੀਆਂ ਤੇ ਉਗਰਾਹਾਂ ਧੜੇ ਨੂੰ ਚਿੱਠੀ

ਯੈੱਸ ਪੰਜਾਬ
ਚੰਡੀਗੜ੍ਹ, 6 ਸਤੰਬਰ, 2021:
ਸ਼੍ਰੋਮਣੀ ਅਕਾਲੀ ਦਲ ਨੇ 32 ਕਿਸਾਨ ਜਥੇਬੰਦੀ ਦੇ ਨਾਲ ਨਾਲ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਏਕਤਾ ਕੋਲ ਪਹੁੰਚ ਕਰ ਕੇ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪਾਰਟੀ ਦੀ ਗੱਲ ਪੰਜਾਬ ਦੀ ਮੁਹਿੰਮ ਬਾਰੇ ਗਲਤ ਫਹਿਮੀਆਂ ਦੂਰ ਕੀਤੀਆਂ ਜਾ ਸਕਣ।

ਕਿਸਾਨ ਜਥੇਬੰਦੀਆਂ ਨੁੰ ਲਿਖੇ ਪੱਤਰ ਵਿਚ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਲਈ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਹਰ ਫੈਸਲੇ ਦੀ ਹਮਾਇਤ ਵਿਚ ਡਟਿਆ ਹੈ। ਉਹਨਾਂ ਕਿਹਾ ਕਿ ਇਸੇ ਪਾਵਨਾ ਨਾਲ ਤੇ ਕਿਸਾਨਾ ਦੀ ਭਲਾਈ ਵਾਸਤੇ ਅਸੀਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨਾ ਚਾਹੁੰਦੇ ਹਾਂ ਤਾਂ ਜੋ ਉਹਨਾਂ ਦੀਆਂ ਸਾਰੀਆਂ ਚਿੰਤਾਵਾਂ ਦੂਰ ਕੀਤੀਆਂ ਜਾ ਸਕਣ ਅਤੇ ਅਸੀਂ ਤਿੰਨ ਕਾਲੇ ਕਾਨੂੰਨ ਰੱਦ ਕਰਨੇ ਯਕੀਨੀ ਬਣਾਉਣ ਵਾਸਤੇ ਇਕਜੁੱਟ ਹੋ ਕੇ ਕੰਮ ਕਰ ਸਕੀਏ।

ਉਹਨਾਂ ਕਿਹਾ ਕਿ ਇਸੇ ਲਈ ਅਸੀਂ ਇਕ ਹਫਤੇ ਵਾਸਤੇ ਆਪਣੀ ਮੁਹਿੰਮ ਮੁਲਤਵੀ ਕੀਤੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਤੇ ਮਨਜਿੰਦਰ ਸਿੰਘ ਸਿਰਸਾ ਵੀ ਗੱਲਬਾਤ ਕਰਨ ਵਾਲੀ ਕਮੇਟੀ ਵਿਚ ਸ਼ਾਮਲ ਹਨ ਜੋ ਕਿਸਾਨ ਜਥੇਬੰਦੀਆਂ ਵੱਲੋਂ ਚੁਣੇ ਸਮੇਂ ਤੇ ਸਥਾਨ ’ਤੇ ਆ ਕੇ ਗੱਲਬਾਤ ਕਰਨਗੇ।

ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਨੇ ਗੱਲ ਪੰਜਾਬ ਦੀ ਮੁਹਿੰਮ ਰਾਹੀਂ ਲੋਕਾਂ ਤੱਕ ਪਹੁੰਚ ਕਰਨ ਅਤੇ ਕਾਂਗਰਸ ਦੇ ਕੁਸ਼ਾਸਨ ਕਾਰਨ ਤਬਾਹ ਪੰਜਾਬ ਦੀ ਪੁਨਰ ਸਿਰਜਣਾ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਫੀਡਬੈਕ ਲੈਣ ਦੀ ਪਹਿਲ ਕੀਤੀ ਹੈ। ਉਹਨਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਕਿਸਾਨ ਜਥੇਬੰਦੀ ਇਸ ਭਾਵਨਾ ਨੁੰ ਸਮਝਣਗੀਆਂ ਅਤੇ ਮਹਿਸੂਸ ਕਰਨਗੀਆਂ ਕਿ ਅਸੀਂ ਕਿਸਾਨਾਂ ਅਤੇ ਸੂਬੇ ਦੇ ਲੋਕਾ ਦੀ ਭਲਾਈ ਵਾਸਤੇ ਕੰਮ ਕਰ ਰਹੇ ਹਾਂ।

ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਵੰਡੀ ਹੋਈ ਹੈ ਅਤੇ ਇਸਦੀ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਕਰਨ ਵਿਚ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਸਮਾਜ ਦੇ ਸਾਰੇ ਵਰਗ ਇਸ ਵੇਲੇ ਮੁਸ਼ਕਿਲ ਝੱਲ ਰਹੇ ਹਨ ਭਾਵੇਂ ਉਹ ਨੌਜਵਾਨ ਹੋਣ ਜਾਂ ਫਿਰ ਕਿਸਾਨ।

ਉਹਨਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਦਾ ਕੋਈ ਰਾਜ ਨਹੀਂ ਹੈ ਅਤੇ ਗੈਂਗਸਟਰ ਸਭਿਆਚਾਰ ਸਿਖਰ ’ਤੇ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪੰਜਾਬ ਦੇ ਹਿੱਤਾਂ ਖਿਲਾਫ ਕੰਮ ਕੀਤਾ ਹੈ ਤੇ ਹਮੇਸ਼ਾ ਦੋਗਲੀ ਰਣਨੀਤੀ ਅਪਣਾਈ ਹੈ ਭਾਵੇਂ ਉਹ ਸਤਲੁਜ ਯਮੁਨਾ Çਲੰਕ ਨਹਿਰ ਦਾ ਮਾਮਲਾ ਹੋਵੇ ਜਾਂ ਫਿਰ ਪਰਾਲੀ ਸਾੜਨ ਵਾਲੇ ਪੰਜਾਬ ਦੇ ਕਿਸਾਨਾਂ ਖਿਲਾਫ ਕਾਰਵਾਈ ਕਰਨ ਦਾ ਜਾਂ ਫਿਰ ਸੁਪਰੀਮ ਕੋਰਟ ਵਿਚ ਜਾ ਕੇ ਸੂਬੇ ਦੇ ਥਰਮਲ ਪਲਾਂਟ ਬੰਦ ਕਰਵਾਉਣ ਦਾ ਹੋਵੇ।

ਪ੍ਰੋ. ਚੰਦੁਮਾਜਰਾ ਨੇ ਕਿਹਾ ਕਿ ਅਜਿਹੇ ਹਾਲਾਤ ਵਿਚ ਅਕਾਲੀ ਦਲ ਹੀ ਪੰਜਾਬ ਦੇ ਲੋਕਾਂ ਦੇ ਲੋਕਾਂ ਲਈ ਇਕੋ ਇਕ ਆਸ ਹੈ ਅਤੇ ਇਸੇ ਲਈ ਲੋਕ ਪਾਰਟੀ ਦੇ ਪ੍ਰੋਗਰਾਮਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੇ ਹਨ।

ਉਹਨਾਂ ਕਿਹਾ ਕਿ ਇਹ ਗੱਲ ਕਾਂਗਰਸ ਤੇ ਆਪ ਦੋਵਾਂ ਪਾਰਟੀਆਂ ਨੁੰ ਪਸੰਦ ਨਹੀਂ ਆ ਰਹੀ ਤੇ ਉਹ ਕਿਸਾਨਾਂ ਤੇ ਉਹਨਾਂ ਦੇ ਮਕਸਦ ਨੁੰ ਬਦਨਾਮ ਕਰਨ ਅਤੇ ਸੂਬੇ ਦੀ ਸ਼ਾਂਤੀ ਭੰਗ ਕਰਨ ’ਤੇ ਤੁਲੀਆਂ ਹਨ। ਉਹਨਾਂ ਕਿਹਾ ਕਿ ਇਹ ਪਾਰਟੀਆਂ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੇਂਦਰ ਸਰਕਾਰ ਦੀ ਨੀਤੀ ਦਾ ਵੀ ਸ਼ਿਕਾਰ ਹੋ ਰਹੀਆਂ ਹਨ ਅਤੇ ਅਜਿਹੇ ਹਾਲਾਤ ਬਣਾ ਰਹੀਆਂ ਹਨ ਕਿ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਹੋ ਸਕੇ।

ਅਕਾਲੀ ਆਗੂ ਨੇ ਕਿਹਾ ਕਿ ਅਜਿਹੇ ਹਾਲਾਤ ਵਿਚ ਇਹ ਜ਼ਰੂਰੀ ਹੈ ਕਿ ਕਿਸਾਨ ਜਥੇਬੰਦੀਆਂ ਦੇ ਮਨਾਂ ਵਿਚ ਅਕਾਲੀ ਦਲ ਦੇ ਪ੍ਰੋਗਰਾਮਾਂ ਪ੍ਰਤੀ ਗਲਤਫਹਿਮੀਆਂ ਦੂਰ ਕੀਤੀਆਂ ਜਾ ਸਕਣ। ਉਹਨਾਂ ਕਿਹਾ ਕਿ ਸਾਨੂੰ ਆਸ ਹੈ ਕਿ ਕਿਸਾਨ ਆਗੂ ਗੱਲਬਾਤ ਕਰਨ ਵਾਸਤੇ ਹਾਂ ਪੱਖੀ ਹੁੰਗਾਰਾ ਭਰਨਗੀਆਂ ਤਾਂ ਜੋ ਇਹ ਸਾਰਾ ਮਸਲਾ ਹਰ ਕਿਸੇ ਦੀ ਤਸੱਲੀ ਅਨੁਸਾਰ ਹੱਲ ਕੀਤਾ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION