ਯੈੱਸ ਪੰਜਾਬ
ਚੰਡੀਗੜ੍ਹ, 22 ਜੁਲਾਈ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸਮੱੁਚੇ ਪੰਜਾਬ ਵਿੱਚ ਜਥੇਬੰਦਕ ਢਾਂਚਾ ਐਲਾਨ ਕਰਨ ਤੋਂ ਬਾਅਦ ਆਉਣ ਵਾਲੇ ਸ਼ਨਿਵਾਰ ਜਲੰਧਰ ਵਿਖੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪਰਾ ਅਤੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੁਣ ਤੱਕ ਐਲਾਨੇ ਗਏ ਸਮਹੂ ਆਹੁਦੇਦਾਰਾਂ ਦੀ ਮੀਟਿੰਗ ਰੱਖੀ ਗਈ ਹੈ।
ਜਿਸ ਵਿੱਚ ਪਾਰਟੀ ਨੂੰ ਹੋਰ ਮਜਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਿਉਤਬੰਦੀ ਤਿਆਰ ਕਰਨ ਬਾਰੇ ਵਿਚਾਰ-ਵਿਟਾਂਦਰਾ ਕੀਤਾ ਜਾਵੇਗਾ।
ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਪਾਰਟੀ ਵੱਲੋਂ 24 ਜੁਲਾਈ ਦਿਨ ਸ਼ਨਿਵਾਰ ਬਾਅਦ ਦੁਪਹਿਰ ਤਿੰਨ ਵਜੇ ਗੁਰਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ, ਗੁਰੂ ਸ਼੍ਰੀ ਤੇਗਬਹਾਦਰ ਨਗਰ, ਜਲੰਧਰ ਵਿਖੇ ਇਹ ਮੀਟਿੰਗ ਰੱਖੀ ਗਈ ਹੈ।
ਉਨ੍ਹਾਂ ਨੇ ਸਾਰੇ ਆਹੁਦੇਦਾਰਾਂ ਨੂੰ ਕੋਰੋਨਾ ਨਿਯਮਾਂ ਦੀਆਂ ਪਾਲਨਾ ਕਰਦੇ ਹੋਏ ਮਾਸਕ ਪਾਉਣ ਅਤੇ ਮੀਟਿੰਗ ਵਿੱਚ ਸਮੇਂ `ਤੇ ਪਹੁੰਚਣ ਦੀ ਅਪੀਲ ਕੀਤੀ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ