37.1 C
Delhi
Monday, May 20, 2024
spot_img
spot_img

ਅਕਾਲੀ ਦਲ ਸੰਯੁਕਤ ਨੇ ਊਸ਼ਾ ਵਰਮਾ ਨੂੰ ਪਟਿਆਲਾ ਇਸਤਰੀ ਵਿੰਗ ਦੀ ਮੀਤ ਪ੍ਰਧਾਨ ਤੇ ਪਰਮਿੰਦਰ ਕੌਰ ਨੂੰ ਲੁਧਿਆਣਾ ਯੂਥ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ

ਯੈੱਸ ਪੰਜਾਬ
ਚੰਡੀਗੜ੍ਹ, 1 ਦਸੰਬਰ, 2021:
ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਸੂਝਵਾਨ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਪ੍ਰਤੀ ਦਿਨ ਪਾਰਟੀ ਦਾ ਕਾਫ਼ਲਾ ਵੱਧਦਾ ਜਾ ਰਿਹਾ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਇਸਤਰੀ ਅਕਾਲੀ ਦਲ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ ਨੇ ਪਾਰਟੀ ਦੇ ਇਸਤਰੀ ਵਿੰਗ ਵਿੱਚ ਵੱਖ ਵੱਖ ਸ਼ਖਸ਼ੀਅਤਾਂ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਕਰਦਿਆਂ ਕੀਤਾ।

ਪਾਰਟੀ ਮੁੱਖ ਦਫ਼ਤਰ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਪਟਿਆਲਾ ਵਾਸੀ ਸਟੇਟ ਬੈਂਕ ਆਫ਼ ਇੰਡੀਆ ਤੋਂ ਬਤੌਰ ਡਿਪਟੀ ਮਨੇਜਰ ਸੇਵਾ ਮੁਕਤ ਬੀਬੀ ਉਸ਼ਾ ਵਰਮਾ ਅਤੇ ਬੀਬਾ ਪਰਮਿੰਦਰ ਕੌਰ ਪਾਰਟੀ ਵਿੱਚ ਸ਼ਾਮਿਲ ਹੋਏ। ਪਾਰਟੀ ਨੇ ਦੋਵੇਂ ਆਗੂਆਂ ਨੂੰ ਵੱਡੀਆਂ ਜਿ਼ੰਮੇਵਾਰੀਆਂ ਸੌਂਪਦਿਆਂ ਉਸ਼ਾ ਵਰਮਾ ਨੂੰ ਇਸਤਰੀ ਵਿੰਗ ਪਟਿਆਲਾ ਦਾ ਮੀਤ ਪ੍ਰਧਾਨ ਅਤੇ ਬੀਬਾ ਪਰਮਿੰਦਰ ਕੌਰ ਨੂੰ ਯੂਥ ਇਸਤਰੀ ਵਿੰਗ ਲੁਧਿਆਣਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ।

ਇਸ ਦੌਰਾਨ ਬੀਬੀ ਗੁਲਸ਼ਨ, ਬੀਬੀ ਤਲਵੰਡੀ ਅਤੇ ਪਾਰਟੀ ਦੇ ਇਸਤਰੀ ਵਿੰਗ ਦੇ ਸਲਾਹਕਾਰ ਅਤੇ ਬੁਲਾਰੇ ਬੀਬੀ ਸਵਰਾਜ ਕੌਰ ਘੁੰਮਣ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਉਪਰੋਕਤ ਦੋਵੇਂ ਇਸਤਰੀ ਆਗੂਆਂ ਦਾ ਰਸਮੀ ਤੌਰ `ਤੇ ਸਵਾਗਤ ਕੀਤਾ।

ਸੇਵਾ ਮੁਕਤ ਡਿਪਟੀ ਮਨੇਜਰ ਉਸ਼ਾ ਵਰਮਾ ਅਤੇ ਯੂਥ ਆਗੂ ਬੀਬਾ ਪਰਮਿੰਦਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਲੋਕ ਪੱਖੀ ਨੀਤੀਆਂ ਤੋਂ ਉਹ ਕਾਫ਼ੀ ਪ੍ਰਭਾਵਿਤ ਹੋਏ ਹਨ। ਜਿਸ ਕਰਕੇ ਉਨ੍ਹਾਂ ਨੇ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਤਾਂ ਜੋ ਪੰਜਾਬ ਵਿੱਚ ਲੋਕ ਹਿਤੈਸ਼ੀ ਸਰਕਾਰ ਬਣਾਈ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION