37.1 C
Delhi
Monday, May 20, 2024
spot_img
spot_img

ਅਕਾਲੀ ਦਲ ਸੰਯੁਕਤ ਵੱਲੋਂ ਹਰਦੀਪ ਸਿੰਘ ਟਿੱਬੀ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਕਾਲਜਾਂ ਦੇ ਯੂਥ ਵਿੰਗ ਦੇ ਇੰਚਾਰਜ ਨਿਯੁਕਤ ਕਰਨ ਦਾ ਐਲਾਨ

ਯੈੱਸ ਪੰਜਾਬ
ਸ਼੍ਰੀ ਫ਼ਤਿਹਗੜ੍ਹ ਸਾਹਿਬ, 10 ਸਤੰਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਦੀ ਇੱਕ ਅਹਿਮ ਬੈਠਕ ਯੂਥ ਵਿੰਗ ਦੇ ਕਨਵੀਨਰ ਸ: ਮਨਪ੍ਰੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਹੋਈ।

ਜਿਸ ਵਿੱਚ ਪਾਰਟੀ ਵਲੋਂ ਹਰਦੀਪ ਸਿੰਘ ਟਿੱਬੀ ਨੂੰ ਸ਼੍ਰੀ ਫ਼ਹਿਤਗੜ੍ਹ ਸਾਹਿਬ ਦੇ ਕਾਲਜ਼ਾਂ ਦਾ ਯੂਥ ਅਕਾਲੀ ਦਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ `ਤੇ ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਹਰਦੀਪ ਸਿੰਘ ਟਿੱਬੀ ਦੇ ਨਾਮ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਵਿੱਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਨੂੰ ਪਾਰਟੀ ਵੱਲੋਂ ਵੱਡੀਆਂ ਜਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਜਿਸ ਵਿਚ ਹਰਦੀਪ ਸਿੰਘ ਟਿੱਬੀ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਸਮੁੱਚੇ ਕਾਲਜ਼ਾਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਸ: ਤਲਵੰਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਆਪਣੀਆਂ ਨੀਤੀਆਂ ਮੁਤਾਬਕ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਿੰਮੇਵਾਰੀਆਂ ਸੌਂਪਣ ਲਈ ਵਚਨਬੱਧ ਹੈ ਅਤੇ ਪਾਰਟੀ ਦੀ ਇਹ ਵਿਚਾਰਧਾਰਾ ਹੈ ਕਿ ਸੂਬੇ ਦੀ ਨੀਤੀ-ਨਿਰਮਾਣ ਦੀ ਪ੍ਰਕੀਰੀਆ ਵਿੱਚ ਨੌਜਵਾਨ ਵਰਗ ਦੀ ਵੀ ਭਾਗੀਦਾਰੀ ਹੋਣੀ ਬਹੁਤ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕੇਵਲ ਸਿਆਸੀ ਰੈਲੀਆਂ ਵਿੱਚ ਨਾਅਰੇ ਲਗਾਉਣ ਲਈ ਹੀ ਨਹੀ ਵਰਤਿਆ ਜਾਣਾ ਚਾਹੀਦਾ ਸਗੋਂ ਸੂਬੇ ਦੇ ਹਰੇਕ ਅਹਿਮ ਫੈਸਲੇ ਲੈਣ ਦੀ ਪ੍ਰਕੀਰੀਆ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਵਧਾਈ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦਾ ਨੌਜਵਾਨ ਸਰਗਰਮ ਰਾਜਨੀਤੀ ਦਾ ਹਿੱਸਾ ਬਣੇ ਅਤੇ ਆਪਣੀ ਉਰਜਾ ਅਤੇ ਸ਼ਕਤੀ ਦਾ ਸਹੀ ਇਸਤੇਮਾਲ ਕੌਮੀ ਅਤੇ ਸੂਬਾ ਪੱਧਰ `ਤੇ ਰਾਜਨੀਤਕ, ਸਮਾਜਿਕ ਅਤੇ ਆਰਥਿਕ ਬਦਲਾਅ ਲਿਆ ਕੇ ਨਵੇਂ ਕੀਰਤੀਮਾਨ ਸਥਾਪਤ ਕਰੇ।

ਉਨ੍ਹਾਂ ਕਿਹਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਲਜ਼ਾਂ ਦੇ ਨਿਯੁਕਤ ਕੀਤੇ ਗਏ ਇੰਚਾਰਜ ਹਰਦੀਪ ਸਿੰਘ ਟਿੱਬੀ ਮਿਹਨਤੀ, ਇਮਾਨਦਾਰ ਅਤੇ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕਰਨ ਵਾਲੇ ਆਗੂ ਹਨ। ਜਿਨ੍ਹਾਂ ਦੀ ਨਿਯੁਕਤੀ ਨਾਲ ਵਿੱਦਿਅਕ ਅਦਾਰਿਆਂ ਵਿੱਚ ਪਾਰਟੀ ਹੋਰ ਮਜਬੂਤ ਹੋਵੇਗੀ।

ਪਾਰਟੀ ਵੱਲੋਂ ਨਵੀਂ ਜਿੰਮੇਵਾਰੀ ਮਿਲਣ `ਤੇ ਹਰਦੀਪ ਸਿੰਘ ਟਿੱਬੀ ਨੇ ਸ: ਪਰਮਿੰਦਰ ਸਿੰਘ ਢੀਂਡਸਾ ਸਣੇ ਸਮੁੱਚੀ ਯੂਥ ਲੀਡਰਸਿ਼ਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ `ਤੇ ਨਿਪਟਾਰਾ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਹ ਕੋਸਿ਼ਸ਼ ਕਰਨਗੇ ਕਿ ਵਿਦਿਆਰਥੀਆਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾ ਸਕੇ।

ਅੱਜ ਦੀ ਮੀਟਿੰਗ ਵਿੱਚ ਯੂਥ ਵਿੰਗ ਦੇ ਸਕੱਤਰ ਜਨਰਲ ਹਰਪਾਲ ਸਿੰਘ ਖਡਿਆਲ, ਐਡਵੋਕੇਟ ਗਗਨਦੀਪ ਸਿੰਘ ਮਾਨਸਾ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਅਵਤਾਰ ਸਿੰਘ ਰੁੜਕੀ, ਤਲਵਿੰਦਰ ਸਿੰਘ ਹਲਵਾਰਾ, ਜਗਰੂਪ ਸਿੰਘ ਟਿਵਾਣਾ, ਗੁਰਜੋਤ ਸਿੰਘ ਖੰਨਾ ਆਦਿ ਸ਼ਾਮਿਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION