36.7 C
Delhi
Sunday, April 28, 2024
spot_img
spot_img

ਅਕਾਲੀ-ਬਸਪਾ ਗਠਜੋੜ ਪੰਜਾਬ ਵਿੱਚ ਹੂੰਝਾ ਫ਼ੇਰ ਜਿੱਤ ਹਾਸਲ ਕਰੇਗਾ: ਹਰਸਿਮਰਤ ਕੌਰ ਬਾਦਲ

ਯੈੱਸ ਪੰਜਾਬ
ਬਾਦਲ, ਮੁਕਤਸਰ, 20 ਫਰਵਰੀ, 2022:
ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੌਜੂਦਾ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਠਗਜੋੜ ਹੂੰਝਾ ਫੇਰ ਜਿੱਤ ਦਰਜ ਕਰੇਗਾ ਕਿਉਂਕਿ ਲੋਕਾਂ ਨੇ ਵਿਕਾਸ, ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਯੁੱਗ ਦੀ ਵਾਪਸੀ ਲਈ ਫੈਸਲਾਕੁਕੰਨ ਵੋਟਾਂ ਪਾਈਆਂ ਹਨ ਤੇ ਉਹ

ਪਾਰਟੀਆਂ ਰੱਦ ਕਰ ਦਿੱਤੀਆਂ ਹਨ ਜਿਹਨਾਂ ਨੇ ਉਹਨਾਂ ਨੁੰ ਧੋਖਾ ਦਿੱਤਾ ਅਤੇ ਜੋ ਦੇਸ਼ ਵਿਰੋਧੀ ਤਾਕਤਾਂ ਨਾਲ ਰਲੀਆਂ ਹੋਈਆਂ ਹਨ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਲੋਕ ਇਕ ਸਥਿਰ ਸਰਕਾਰ ਚਾਹੁੰਦੇ ਹਨ ਜੋ ਲੋਕਾਂ ਨਾਲ ਜੁੜੀ ਹੋਵੇ। ਉਹ ਪਿਛਲੇ ਪੰਜ ਸਾਲਾਂ ਵਿਚ ਉਹਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਠੱਗੇ ਹੋਏ ਮਹਿਸੂਸ ਕਰਦੇ ਹਨ। ਲੋਕ ਸੂਬੇ ਵਿਚ ਵਿਗੜੀ ਅਮਨ ਕਾਨੁੰਨ ਵਿਵਸਥਾ, ਗੈਂਗਸਟਰ ਸਭਿਆਚਾਰ ਅਤੇ ਵਿਆਪਕ ਭ੍ਰਿਸ਼ਟਾਚਾਰ ਤੇ ਰੇਤ ਤੇ ਸ਼ਰਾਬ ਮਾਫੀਆ ਤੋਂ ਵੀ ਦੁਖੀ ਹਨ।

ਸਰਦਾਰਨੀ ਬਾਦਲ ਨੇ ਕਿਹਾ ਕਿ ਇਸੇ ਤਰੀਕੇ ਲੋਕ ਕੌਮੀ ਸੁਰੱਖਿਆ ਬਾਰੇ ਚਿੰਤਤ ਹਨ। ਪੰਜਾਬ ਇਕ ਸਰਹੱਦੀ ਸੂਬਾ ਹੈ। ਸਾਡੇ ਸਾਂਝਾ ਸਭਿਆਚਾਰ ਹੈ। ਅਸੀਂ ਕਿਸੇ ਵੀ ਵੰਡ ਪਾਊ ਪਾਰਟੀ ਜੋ ਖਾਲਿਸਤਾਨੀ ਤੱਤਾਂ ਦੇ ਨਾਲ ਨਾਲ ਆਈ ਐਸ ਆਈ ਦੇ ਸਿੱਖਸ ਫਾਰ ਜਸਟਿਸ ਵਰਗੇ ਏਜੰਟਾਂ ਦੀ ਹਮਾਇਤ ਕਰਦੀ ਹੋਵੇ, ਦੀ ਆਗਿਆ ਨਹੀਂ ਦੇ ਸਕਦੇ। ਉਹਨਾਂ ਕਿਹਾ ਕਿ ਲੋਕਾਂ ਨੇ ਅਜਿਹ ਤੱਤਾਂ ਦੇ ਖਿਲਾਫ ਫੈਸਲਾਕੁੰਨ ਵੋਟਾਂ ਪਾਈਆਂ ਹਨ ਕਿਉਂਕਿ ਉਹਨਾਂ ਨੇ ਪਹਿਲਾਂ ਵੀ 2017 ਵਿਚ ਅਰਵਿੰਦ ਕੇਜਰੀਵਾਲ ਨੂੰ ਵੱਖਵਾਦੀਆਂ ਨਾਲ ਰਲਗੱਢ ਹੁੰਦਿਆਂ ਤੇ ੋਮਗਾ ਵਿਚ ਇਹਨਾਂ ਦੇ ਘਰਾਂ ਵਿ ਰਹਿੰਦਿਆਂ ਵੇਖਿਆ ਸੀ

ਜਦੋਂ ਉਹਨਾਂ ਤੋਂ ਆਮ ਆਦਮੀ ਪਾਰਟੀ ਵੱਲੋਂ ਇਕ ਮੌਕਾ ਮੰਗਣ ਬਾਰੇ ਸਵਾਲ ਕੀਤਾ ਗਿਆ ਤਾਂ ਸਰਦਾਰਨੀ ਬਾਦਲ ਨੇ ਕਿਹਾ ਕਿ ਪਜੰਾਬੀਆਂ ਨੇ ਆਮ ਆਦਮੀ ਪਾਰਟੀ ਨੁੰ ਪੰਜਾਬ ਵਿਚ ਪ੍ਰਮੁੱਖ ਵਿਰੋਧੀ ਪਾਰਟੀ ਬਣਾ ਕੇ ਇਕ ਮੌਕਾ ਦਿੱਤਾ ਸੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 20 ਵਿਚੋਂ 11 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋ ਗਏ। ਉਹਨਾਂ ਹਿਕਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਰੋਧੀ ਅਤੇ ਪੰਜਾਬੀ ਵਿਰੋਧੀ ਵੀ ਹੈ।

ਉਹਨਾਂ ਕਿਹਾ ਕਿ ਇਹ ਗੱਲ ਇਥੋਂ ਹੀ ਸਾਬਤ ਹੋ ਜਾਂਦੀ ਹੈ ਕਿ ਪਾਰਟੀ ਨੇ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰ ਕੇ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ ਹਰਿਆਣਾ ਤੇ ਦਿੱਲੀ ਲਈ ਹਿੱਸਾ ਮੰਗਿਆ ਤੇ ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕੀਤੀ।

ਉਹਨਾਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬੀ ਤੋਂ ਦੂਜੀ ਭਾਸ਼ਾ ਦਾ ਦਰਜਾ ਖੋਹ ਲਿਆ ਤੇ ਇਹ ਸਕੂਲਾਂ ਵਿਚ ਪੜ੍ਹਾਉਣੀ ਬੰਦ ਕਰ ਦਿੱਤੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿਚ ਆਪਣੀ ਥਾਂ ’ਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਨਹੀਂ ਲੱਗਣ ਦਿੱਤਾ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਇਤਿਹਾਸਕ ਪਿਆਊ ਵੀ ਤੋੜ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION