35.1 C
Delhi
Saturday, April 20, 2024
spot_img
spot_img

ਅਕਾਲੀ-ਭਾਜਪਾ ਆਗੂਆਂ ਦਾ ਹੈ ਸ਼ਰਾਬ ਮਾਫ਼ੀਆ ਦੇ ਸਿਰ ’ਤੇ ਹੱਥ: ਬਰਿੰਦਰ ਢਿੱਲੋਂ ਨੇ ਕੀਤੀਆਂ ਅਕਾਲੀ ਆਗੂਆਂ ਦੀਆਂ ਤਸਵੀਰਾਂ ਜਾਰੀ

Jagir Kaur Pic with liquor mafiaਚੰਡੀਗੜ੍ਹ, 6 ਅਗਸਤ, 2020:
ਪੰਜਾਬ ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਂ ਮੌਤਾਂ ਦੇ ਦੁਖਾਂਤ ਦੇ ਦੋਸ਼ੀਆਂ ਨੂੰ ਪ੍ਰਫੁਲਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਦੋਸ਼ੀ ਠਹਿਰਾਉਂਦੇ ਹੋਏ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਅੱਜ ਇਥੇ ਕਿਹਾ ਕਿ ਅਕਾਲੀ-ਭਾਜਪਾ ਲੀਡਰਸ਼ਿਪ ਨਾਲ ਸ਼ਰਾਬ ਤਸਕਰ ਦੀਆਂ ਤਸਵੀਰਾਂ ਨੇ ਕਾਂਗਰਸ ਵਲੋਂ ਉਜਾਗਰ ਕੀਤੇ ਗਏ ਤੱਥਾਂ ਨੂੰ ਸਹੀ ਠਹਿਰਾਇਆ ਹੈ ਕਿ ਇਹ ਗੈਰ ਕਾਨੂੰਨੀ ਕਾਰੋਬਾਰ ਅਕਾਲੀ ਭਾਜਪਾ ਦੇ ਲੀਡਰਾਂ ਦੀ ਖੁੱਲੀ ਸਰਪ੍ਰਸਤੀ ਹੇਠ ਵਧਿਆ ਹੈ।

ਅੱਜ ਇਥੇ ਜਾਰੀ ਇਕ ਬਿਆਨ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ ਢਿੱਲੋਂ ਨੇ ਕਿਹਾ ਕਿ ਬਟਾਲਾ ਵਿੱਚ ਇਸ ਦੁਖਾਂਤ ਦੇ ਮੁੱਖ ਦੋਸ਼ੀ ਤ੍ਰਿਵੇਣੀ ਚੌਹਾਨ ਦੇ ਅਕਾਲੀ ਭਾਜਪਾ ਗੱਠਜੋੜ ਦੇ ਨੇਤਾਵਾਂ ਨਾਲ ਡੂੰਘੇ ਸਬੰਧ ਸਨ ਅਤੇ ਅਕਾਲੀ ਲੀਡਰਸ਼ਿਪ ਦੇ ਇੱਕ ਦਹਾਕੇ ਦੇ ਰਾਜ ਦੌਰਾਨ ਉਸਦਾ ਕਾਰੋਬਾਰ ਵਧੀਆ ਫੁਲਿਆ ਸੀ।

ਉਨ੍ਹਾਂ ਕਿਹਾ ਕਿ ਚੌਹਾਨ ਦੀਆਂ ਤਸਵੀਰਾਂ ਸਾਬਕਾ ਮੰਤਰੀਆਂ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਅਤੇ ਬੀਬੀ ਜਾਗੀਰ ਕੌਰ, ਸਾਬਕਾ ਮੁੱਖ ਸੰਸਦੀ ਸਕੱਤਰ ਸ੍ਰੀ ਗੁਰਬਚਨ ਸਿੰਘ ਬੱਬੇਹਾਲੀ, ਵਿਧਾਇਕ ਬਟਾਲਾ ਸ੍ਰੀ ਲਖਬੀਰ ਸਿੰਘ ਲੋਧੀਨੰਗਲ ਅਤੇ ਹੋਰਨਾਂ ਸੀਨੀਅਰ ਅਕਾਲੀ ਨੇਤਾਵਾਂ ਨਾਲ ਹੋਈਆਂ ਤਸਵੀਰਾਂ ਨੇ ਸਾਫ ਤੌਰ ਤੇ ਸੰਕੇਤ ਦੇ ਦਿੱਤੇ ਹਨ ਕਿ ਸੂੱਬੇ ਵਿੱਚ ਚਲਣ ਵਾਲੇ ਸ਼ਰਾਬ ਮਾਫੀਆ ਤੇ ਅਕਾਲੀ ਭਾਜਪਾ ਗਠਜੋੜ ਦੇ ਨੇਤਾਵਾਂ ਦੇ ਬਹੁਤ ਵੱਧ ਹੱਥ ਸੀ। ਸ੍ਰੀ ਢਿੱਲੋਂ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦਾ ਆਪਣੇ ਸਾਸ਼ਨ ਕਾਲ ਦੌਰਾਨ ਸੂਬੇ ਵਿੱਚ ਹਰ ਤਰਾਂ ਦੇ ਮਾਫੀਆ ਨੂੰ ਵਧਣ ਫੁੱਲਣ ਲਈ ਪੂਰਾ ਹੱਥ ਸੀ।

ਸ਼ਰਾਫ ਮਾਫੀਆ ਨਾਲ ਕਾਂਗਰਸ ਦੇ ਨੇਤਾਵਾਂ ਦੀ ਸ਼ਮੂਲੀਅਤ ਬਾਰੇ ਅਕਾਲੀ-ਭਾਜਪਾ ਨੇਤਾਵਾਂ ਵੱਲੋਂ ਦਿੱਤੇ ਜਾ ਰਹੇ ਭਰਮਾਉਣ ਵਾਲੇ ਬਿਆਨਾਂ ਦਾ ਹਵਾਲਾ ਦਿੰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੇ ਇਹਨਾਂ ਬਿਆਨਾਂ ਨੂੰ ‘ਚੋਰੀ ਤੇ ਸੀਨਾ ਜੋਰੀ’ ਦਸਦੇ ਹੋਏ ਕਿਹਾ ਸਾਰਾ ਦੇਸ਼ ਜਾਣੂੰ ਹੈ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋਨ ਦੇ ਸਾਸ਼ਨ ਦੌਰਾਨ ਸੂੱਬੇ ਵਿੱਚ ਹਰ ਕਿਸਮ ਦੇ ਮਾਫੀਆ ਪ੍ਰਫੁੱਲਤ ਹੋਏ ਸਨ।

ਉਨ੍ਹਾਂ ਅੱਗੇ ਕਿਹਾ ਕਿ ਸ਼ਰਾਬ ਕਾਂਡ ਦੇ ਮੁੱਖ ਦੋਸ਼ੀ ਤ੍ਰਿਵੈਣੀ ਚੌਹਾਨ ਨੂੰ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਰਸੁਖਦਾਰ ਅਹੁਦੇ ਤੇ ਬਿਠਾਇਆ ਸੀ। ਸ੍ਰੀ ਢਿੱਲੋਂ ਨੇ ਕਿਹਾ ਕਿ ਪਜੇ ਸਾਸ਼ਨਕਾਲ ਦੌਰਾਨ ਇਸ ਮਾਫੀਆ ਤੇ ਨੱਥ ਪਾਉਣ ਦੀ ਜ਼ਿਮੇਵਾਰੀ ਦੀ ਜਵਾਬਦੇਹੀ ਦੇਣ ਦੇ ਥਾਂ ਅਕਾਲੀ-ਭਾਜਪਾ ਗੱਠਜੋੜ ਬੇਬੁਨਿਆਦ ਬਿਆਨ ਜਾਰੀ ਕਰ ਰਿਹਾ ਹੈ, ਜੋ ਹਕੀਕਤ ਤੋਂ ਕੋਹਾਂ ਦੂਰ ਹਨ।

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ ਬਰਿੰਦਰ ਢਿੱਲੋਂ ਨੇ ਮੁੜ ਤੋਂ ਦੁਹਰਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਪਣੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਲਈ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਮਾਰ ਨੂੰ ਪੂਰੀ ਤਰਾਂ ਨਾਲ ਖਤਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਜ਼ਹਿਰੀਲੀ ਸ਼ਰਾਬ ਕਾਂਡ ਹਾਦਸੇ ਵਿੱਚ ਸ਼ਾਮਲ ਤਸਕਰਾਂ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਨ ਦੇ ਆਦੇਸ਼ ਦੇ ਚੁੱਕੇ ਹਨ। ਸ੍ਰੀ ਢਿੱਲੋਂ ਨੇ ਕੈਪਟਨ ਸਰਕਾਰ ਵਲੋਂ ਕਿ ਇਸ ਬਾਰੇ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।Gulzar Ranike Lakhbir Lodhinangal pic with liquor mafia


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION