35.1 C
Delhi
Friday, March 29, 2024
spot_img
spot_img

ਅਨੁਪਮ ਖੇਰ ਦੇ ਟਵੀਟ ਨਾਲ ਸਿੱਖਾਂ ਦੇ ਵਿਚ ਰੋਹ, ਦਿੱਲੀ ਗੁਰਦੁਆਰਾ ਕਮੇਟੀ ਨੇ ਭੇਜਿਆ ਲੀਗਲ ਨੋਟਿਸ

ਨਵੀਂ ਦਿੱਲੀ, 2 ਜੁਲਾਈ, 2020 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਫਿਲਮ ਅਦਾਕਾਰਾ ਅਨੁਪਮ ਖੇਰ ਵੱਲੋਂ ਕੀਤੇ ਟਵੀਟ ਕਰਨ ‘ਤੇ ਉਹਨਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਇਸ ਕੁਤਾਹੀ ਲਈ ਤੁਰੰਤ ਮੁਆਫੀ ਮੰਗਣ ਅਤੇ ਵਿਵਾਦਗ੍ਰਸਤ ਟਵੀਟ ਡਲੀਟ ਕਰਨ ਕਰਨ ਲਈ ਆਖਿਆ।

Harmeet Singh Kalkaਕਮੇਟੀ ਦੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅਨੁਪਮ ਖੇਰ ਨੇ ਗੁਰੂ ਗੋਬਿੰਦ ਸਿੰਘ ਨਾਲ ਜੁੜੇ ਉਸਤਤ ਦੇ ਦੋਹੇ ‘ਸਵਾ ਲਾਖ ਸੇ ਏਕ ਲੜਾਊਂ’ ਨੂੰ ਤੋੜ ਮਰੋੜ ਕੇ ਇਸਨੂੰ ‘ਸਵਾ ਲਾਖ ਸੇ ਏਕ ਭਿੜਾ ਦੂੰ’ ਕਰ ਦਿੱਤਾ। ਉਹਨਾਂ ਕਿਹਾ ਕਿ ਇਸ ਤਰੀਕੇ ਦੋਹੇ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਅਧਿਕਾਰ ਕਿਸੇ ਕੋਲ ਨਹੀਂ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਇਸ ਕਾਰਵਾਈ ਨਾਲ ਦੁਨੀਆਂ ਭਰ ਦੇ ਸਿੱਖਾਂ ਵਿਚ ਰੋਸ ਫੈਲ ਗਿਆ ਹੈ।

ਸ੍ਰੀ ਕਾਲਕਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸ੍ਰੀ ਅਨੁਪਮ ਖੇਰ ਨੇ ਅਜਿਹਾ ਕੀਤਾ ਹੈ ਜਿਸਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹਨਾਂ ਦੱਸਿਆ ਕਿ ਕਮੇਟੀ ਨੇ ਆਪਣੇ ਘੱਟੋ ਗਿਣਤੀ ਸੈਲ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਰਾਹੀਂ ਅਨੁਪਮ ਖੇਰ ਨੂੰ ਨੋਟਿਸ ਪੇਜ ਕੇ ਵਿਵਾਦਗ੍ਰਸਤ ਟਵੀਟ ਤੁਰੰਤ ਡਲੀਟ ਕਰਨ ਤੇ ਸਿੱਖ ਕੌਮ ਤੋਂ ਮੁਆਫੀ ਮੰਗਣ ਲਈ ਆਖਿਆ ਹੈ।

ਉਹਨਾਂ ਦੱਸਿਆ ਕਿ ਸਾਨੂੰ ਕੁਝ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਅਨੁਪਮ ਖੇਰ ਨੇ ਇਕ ਟਵੀਟ ਕਰ ਕੇ ਇਸਦੀ ਮੁਆਫੀ ਮੰਗੀ ਹੈ ਪਰ ਦਿੱਲੀ ਗੁਰਦੁਆਰਾ ਕਮੇਟੀ ਕੋਲ ਕੋਈ ਮੁਆਫੀ ਨਹੀਂ ਪਹੁੰਚੀ। ਉਹਨਾਂ ਕਿਹਾ ਕਿ ਜੇਕਰ ਅਨੁਪਮ ਖੇਰ ਲਿਖਤੀ ਤੌਰ ‘ਤੇ ਦਿੱਲੀ ਗੁਰਦੁਆਰਾ ਕਮੇਟੀ ਤੇ ਸਿੱਖ ਸੰਗਤ ਤੋਂ ਮੁਆਫੀ ਨਹੀਂ ਮੰਗਦੇ ਤਾਂ ਉਹਨਾਂ ਦੇ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION