ਬਟਾਲਾ, 7 ਅਕਤੂਬਰ, 2020 –
ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੀ ਬੇਰੋਕ ਪੜਾਈ ਨੂੰ ਜਾਰੀ ਰੱਖਣ ਦੇ ਮਕਸਦ ਨਾਲ ਸ਼ੁਰੂ ਕੀਤੀ ਜਾ ਰਹੀ ਵਜੀਫਾ ਸਕੀਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਕ ਇਤਿਹਾਸਕ ਫੈਸਲਾ ਹੈ ਜਿਸ ਦਾ ਪੰਜਾਬ ਦੇ ਲੱਖਾਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਫਾਇਦਾ ਪਹੁੰਚੇਗਾ।
ਇਹ ਪ੍ਰਗਟਾਵਾ ਕਰਦਿਆਂ ਹਲਕਾ ਸ੍ਰੀ ਹਰਗੋਬਿੰਦਰਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਨੂੰ ਬੰਦ ਕਰਨ ਦੀਆਂ ਸਾਜਿਸ਼ਾਂ ਅਤੇ ਪੰਜਾਬ ਦੇ ਵਿਦਿਆਰਥੀਆਂ ਦੇ 1850 ਕਰੋੜ ਰੁਪਏ ਰੋਕਣ ਨਾਲ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਸਵਾਲੀਆ ਨਿਸ਼ਾਨ ਲੱਗ ਗਿਆ ਸੀ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਵਜੀਫਾ ਸਕੀਮ ਸ਼ੁਰੂ ਕਰਨ ਦੇ ਐਲਾਨ ਨਾਲ ਪੰਜਾਬ ਸਰਕਾਰ ਨੇ ਇਨਾਂ ਵਿਦਿਆਰਥੀਆਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਹੈ।
ਵਿਧਾਇਕ ਸ. ਲਾਡੀ ਨੇ ਪੰਜਾਬ ਸਰਕਾਰ ਵਲੋਂ ਵਜੀਫਾ ਸਕੀਮ ਸ਼ੁਰੂ ਕਰਨ ਦੇ ਐਲਾਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਨੂੰ ਬੰਦ ਕੀਤਾ ਜਾ ਰਿਹਾ ਸੀ ਜਿਸ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗ ਚੁੱਕਾ ਸੀ। ਉਨਾਂ ਕਿਹਾ ਕਿ ਇਹ ਫੈਸਲਾ ਮੁੱਖ ਮੰਤਰੀ ਦੀ ਦੂਰਅੰਦੇਸ਼ ਦਾ ਨਤੀਜਾ ਹੈ ਜਿਸ ਨਾਲ ਪੰਜਾਬ ਦੇ ਲੱਖਾਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੀ ਸਿੱਖਿਆ ਬਰਕਰਾਰ ਰਹੇਗੀ ਅਤੇ ਉਹ ਪਹਿਲਾਂ ਵਾਂਗ ਉਚੇਰੀ ਸਿੱਖਿਆ ਹਾਸਲ ਕਰ ਸਕਣਗੇ।
ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇੇ ਕਿਹਾ ਕਿ ਕੇਂਦਰ ਸਰਕਾਰ ਦੇ ਦਲਿਤ ਅਤੇ ਕਿਸਾਨ ਮਾਰੂ ਫੈਸਲੇ ਭਾਜਪਾ ਨੂੰ ਲੈ ਡੁੱਬਣਗੇ। ਉਨਾਂ ਕਿਹਾ ਕਿ ਇਨਾਂ ਲੋਕ ਮਾਰੂ ਫੈਸਲਿਆਂ ਅਤੇ ਨੀਤੀਆਂ ਦਾ ਭਾਜਪਾ ਨੂੰ ਹਰਜਾਨਾਂ ਭੁਗਤਣਾਂ ਪਵੇਗਾ ਕਿਉਂਕਿ ਇਨਾਂ ਨੀਤੀਆਂ ਤੋਂ ਦੇਸ਼ ਦੀ ਜਨਤਾ ਬਹੁਤ ਔਖੀ ਅਤੇ ਅੱਕੀ ਪਈ ਹੈ।
ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ