25.6 C
Delhi
Wednesday, May 1, 2024
spot_img
spot_img

ਅਫਗਾਨਿਸਤਾਨ ਤੋਂ ਭਾਰਤ ਪੁੱਜੇ 11 ਸਿੱਖਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ, ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ

ਯੈੱਸ ਪੰਜਾਬ
ਅੰਮਿ੍ਰਤਸਰ, 30 ਜੂਨ, 2022 –
ਬੀਤੇ ਦਿਨੀਂ ਹੋਏ ਅੱਤਵਾਦੀ ਹਮਲੇ ਕਾਰਨ ਅਫਗਾਨਿਸਤਾਨ ਤੋਂ ਅੱਜ ਭਾਰਤ ਪੁੱਜੇ 11 ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਉਨ੍ਹਾਂ ਦੇ ਹਵਾਈ ਸਫਰ ਦਾ ਖਰਚ ਅਦਾ ਕੀਤਾ ਗਿਆ, ਉਥੇ ਹੀ ਦਿੱਲੀ ਹਵਾਈ ਅੱਡੇ ’ਤੇ ਉਚੇਚੇ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਬੀਬੀ ਰਣਜੀਤ ਕੌਰ ਦਿੱਲੀ ਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਣਾ ਨੇ ਅਫਗਾਨੀ ਸਿੱਖਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜਿਹੜੇ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਗੇ, ਉਨ੍ਹਾਂ ਦੇ ਹਵਾਈ ਖਰਚ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇਗੀ। ਇਸੇ ਤਹਿਤ ਹੀ ਭਾਰਤ ਪੁੱਜੇ 11 ਅਫਗਾਨੀ ਸਿੱਖਾਂ ਦੇ ਪਹਿਲੇ ਜਥੇ ਲਈ 2 ਲੱਖ 86 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।

ਦਿੱਲੀ ਹਵਾਈ ਅੱਡੇ ’ਤੇ ਅਫਗਾਨੀ ਸਿੱਖਾਂ ਦੇ ਸਵਾਗਤ ਲਈ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਅਫਗਾਨੀ ਸਿੱਖਾਂ ਨੂੰ ਭਾਰਤ ਲਿਆਉਣ ਦਾ ਵਾਅਦਾ ਕੀਤਾ ਸੀ, ਜਿਸ ਤਹਿਤ ਅੱਜ ਅਫਗਾਨਿਸਤਾਨ ਤੋਂ ਗਿਆਰਾਂ ਸਿੱਖਾਂ ਦਾ ਪਹਿਲਾ ਜੱਥਾ ਦਿੱਲੀ ਪੁੱਜਿਆ ਹੈ।

ਇਨ੍ਹਾਂ ਸਿੱਖਾਂ ਵਿੱਚ ਹਮਲੇ ਦੌਰਾਨ ਜਖਮੀ ਹੋਇਆ ਇੱਕ ਸਿੱਖ ਵੀ ਸ਼ਾਮਲ ਹੈ ਅਤੇ ਉਹ ਆਪਣੇ ਨਾਲ ਹਮਲੇ ਦੌਰਾਨ ਮਾਰੇ ਗਏ ਸਿੱਖ ਦੀਆਂ ਅਸਥੀਆਂ ਵੀ ਲੈ ਕੇ ਆਏ ਹਨ। ਭਾਈ ਚਾਵਲਾ ਨੇ ਦੱਸਿਆ ਕਿ ਅਫਗਾਨਸਤਾਨ ਤੋਂ ਆਏ ਸਿੱਖ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦਿੱਲੀ ਵਿੱਖੇ ਪਹੁੰਚੇ ਹਨ, ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਕਾਬਲ ਤੋਂ ਪੁੱਜੇ ਸਿੱਖਾਂ ਵਿਚ ਸ. ਮਨਮੋਹਨ ਸਿੰਘ ਸੇਠੀ, ਜਖਮੀ ਹੋਏ ਸਿੰਘ ਸ. ਰਘਬੀਰ ਸਿੰਘ, ਸ. ਜਗਮੀਤ ਸਿੰਘ, ਸ. ਅਜਮੀਤ ਸਿੰਘ, ਸ. ਬਲਦੇਵ ਸਿੰਘ, ਸ. ਸੁਰਿੰਦਰ ਸਿੰਘ, ਸ. ਸੁਰਬੀਰ ਸਿੰਘ, ਸ. ਅਜਮੀਤ ਸਿੰਘ ਗਰਦੇਜੀ, ਸ. ਰਜਵੰਤ ਸਿੰਘ ਆਦਿ ਸਮੇਤ ਦਿੱਲੀ ’ਚ ਅਫਗਾਨੀ ਸਿੱਖਾਂ ਦੇ ਆਗੂ ਸ. ਕੁਲਜੀਤ ਸਿੰਘ, ਸ. ਛੈਬਲ ਸਿੰਘ, ਸ. ਪ੍ਰਤਾਪ ਸਿੰਘ, ਸ. ਇਰਾ ਸਿੰਘ, ਸ. ਮਨੋਹਰ ਸਿੰਘ ਪ੍ਰਧਾਨ, ਸ. ਹਰਭਜਨ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION