36.1 C
Delhi
Thursday, March 28, 2024
spot_img
spot_img

ਅਮਰੀਕਾ ਵਿਚ ਸਿੱਖ ਪਰਿਵਾਰ ਦੀਆਂ ਹੱਤਿਆਵਾਂ – ਦਿੱਲੀ ਕਮੇਟੀ ਵੱਲੋਂ ਵਿਦੇਸ਼ਾਂ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ

ਨਵੀਂ ਦਿੱਲੀ, 1 ਮਈ, 2019 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਸ. ਹਰਮੀਤ ਸਿੰਘ ਕਾਲਕਾ ਨੇ ਅਮਰੀਕਾ ‘ਚ ਹੋਈ ਇੱਕ ਸਿੱਖ ਪਰਿਵਾਰ ਦੀ ਹੱਤਿਆ ‘ਤੇ ਗਹਿਰਾ ਅਫਸੋਸ ਜਤਾਇਆ ਹੈ ਤੇ ਭਾਰਤ ਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲੇ ਨੂੰ ਬੇਨਤੀ ਕਰਦਿਆਂ ਕਿਹਾ ਹੈ ਕਿ ਵਿਦੇਸ਼ਾਂ ‘ਚ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

ਦਿੱਲੀ ਕਮੇਟੀ ਆਗੂਆਂ ਨੇ ਕਿਹਾ ਕਿ ਅਮਰੀਕਾ ਦੇ ਸ਼ਹਿਰ ਸਿਨਸਿਨਾਟੀ ਵਿਖੇ ਬੀਤੇ ਦਿਨੀਂ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਸਿੱਖ ਪਰਿਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਿਸ ਨਾਲ ਤਿੰਨ ਔਰਤਾਂ ਅਤੇ ਇੱਕ ਮਰਦ ਸਮੇਤ ਪਰਿਵਾਰ ਦੇ ਚਾਰ ਮੈਂਬਰ ਮਾਰੇ ਗਏ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਵਿਦੇਸ਼ਾਂ ਵਿੱਚ ਸਿੱਖਾਂ ਦੇ ਪਰਿਵਾਰਾਂ ਉਪਰ ਹਮਲੇ ਹੋ ਰਹੇ ਹਨ। ਸ. ਸਿਰਸਾ ਅਤੇ ਕਾਲਕਾ ਨੇ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਅਮਰੀਕਾ ਅੰਦਰ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਜੋ ਕਿ ਅਤਿ ਨਿੰਦਣਯੋਗ ਹੈ। ਉਹਨਾਂ ਨੇ ਅੱਗੇ ਕਿਹਾ ਕਿ ਭਾਰਤ ਦਾ ਸਿੱਖ ਭਾਈਚਾਰਾ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ‘ਚ ਜਾ ਕੇ ਮਿਹਨਤ ਕਰ ਰਿਹਾ ਹੈ, ਪਰ ਜਦੋਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਸਿੱਖ ਫਿਰਕੇ ਵਿੱਚ ਸਹਿਮ ਪੈਦਾ ਹੁੰਦਾ ਹੈ।

ਸਿੱਖ ਆਗੂਆਂ ਨੈ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਕਿਹਾ ਹੈ ਕਿ ਉਹ ਇਸ ਬਾਰੇ ਅਹਿਮ ਕਦਮ ਚੁੱਕੇ ਤਾਂ ਜੋ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਸ. ਮਨਜਿੰਦਰ ਸਿੰਘ ਸਿਰਸਾ ਅਤੇ ਸ. ਹਰਮੀਤ ਸਿੰਘ ਕਾਲਕਾ ਨੇ ਇਹ ਵੀ ਕਿਹਾ ਹੈ ਕਿ ਅਮਰੀਕਾ ਵਰਗੇ ਵਿਕਸ਼ਿਤ ਦੇਸ਼ ਅੰਦਰ ਹੀ ਅਗਰ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਸੰਸਾਰ ਅੰਦਰ ਸ਼ਾਂਤੀ ਕਿਵੇਂ ਸਥਾਪਿਤ ਹੋਵੇਗੀ। ਸਿੱਖ ਆਗੂਆਂ ਨੇ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਸਿੱਖਾਂ ਦੀ ਵਿਦੇਸ਼ਾਂ ਅੰਦਰ ਸੁਰੱਖਿਆ ਨੂੰ ਵਿਦੇਸ਼ੀ ਮਾਮਲਿਆਂ ‘ਚ ਅਹਿਮ ਦਰਜਾ ਦੇ ਕੇ ਵਿਚਾਰਿਆ ਜਾਵੇ ਤਾਂ ਜੋ ਸਿੱਖ ਭਾਈਚਾਰਾ ਵਿਦੇਸ਼ਾਂ ‘ਚ ਸੁਰੱਖਿਅਤ ਮਹਿਸੂਸ ਕਰੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION