30.1 C
Delhi
Saturday, April 27, 2024
spot_img
spot_img

ਅਮਿਤਾਬ ਬੱਚਨ ਵੱਲੋਂ ਦਿੱਲੀ ਕਮੇਟੀ ਦੇ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਲਈ 2 ਕਰੋੜ ਦਾ ਯੋਗਦਾਨ

ਯੈੱਸ ਪੰਜਾਬ
ਨਵੀਂ ਦਿੱਲੀ, 9 ਮਈ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਥਾਪਿਤ ਕੀਤੇ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਤੋਂ ਪਹਿਲਾਂ ਪਰਖ (ਡ੍ਰਾਈ ਰਨ) ਕੀਤੀ ਗਈ ਤੇ ਐਲਾਨ ਕੀਤਾ ਕਿ 400 ਬੈਡਾਂ ਵਾਲਾ ਇਹ ਸੈਂਟਰ ਕੱਲ 10 ਮਈ ਤੋਂ ਸੇਵਾਵਾਂ ਦੇਣੀਆਂ ਸ਼ੁਰੂ ਕਰ ਦੇਵੇਗਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ 300 ਬੈਡ ਕੱਲ ਤੋਂ ਉਪਲਬਧ ਹੋਣਗੇ ਜਦਕਿ 100 ਬੈਡ ਜਲਦੀ ਹੀ ਸ਼ੁਰੂ ਕੀਤੇ ਜਾਣਗੇ। ਉਹਨਾਂ ਕਿਹਾ ਕਿ ਉਹਨਾਂ ਨੇ ਪਹਿਲਾਂ ਇਹ ਕੇਂਦਰ 250 ਬੈਡਾਂ ਦਾ ਬਣਾਉਣ ਦਾ ਵਿਚਾਰ ਕੀਤਾ ਸੀ ਪਰ ਦਿੱਲੀ ਸਰਕਾਰ ਨੇ ਇਸਨੂੰ ਵਧਾ ਕੇ 400 ਬੈਡਾਂ ਦਾ ਕਰਨ ਦਾ ਫੈਸਲਾ ਕੀਤਾ ਹੈ।

ਉਹਨਾਂ ਕਿਹਾ ਕਿ ਇਥੇ ਮਰੀਜ਼ਾਂ ਨੂੰ ਆਕਸੀਜ਼ਨ ਤੋਂ ਇਲਾਵਾ ਦਵਾਈਆਂ ਤੇ ਖਾਣਾ ਮਿਲੇਗਾ ਜੋ ਸਭ ਮੁਫਤ ਹੋਵੇਗਾ। ਉਹਨਾਂ ਕਿਹਾ ਕਿ ਦਿੱਲੀ ਸਰਕਾਰ ਨੇ ਇਥੇ ਡਾਕਟਰ, ਨਰਸਾਂ ਤੇ ਹੋਰ ਸਟਾਫ ਤਾਇਨਾਤ ਕੀਤਾ ਹੈ ਅਤੇ ਇਸ ਸੈਂਟਰ ਨੁੰ ਐਲ ਐਨ ਜੇ ਪੀ ਹਸਪਤਾਲ ਨਾਲ ਜੋੜਿਆ ਹੈ ਤਾਂ ਜੋ ਲੋੜ ਪੈਣ ‘ਤੇ ਮਰੀਜ਼ ਨੂੰ ਆਈ ਸੀ ਯੂ ਇਲਾਜ ਦੀ ਸਹੂਲਤ ਮਿਲ ਸਕੇ।

ਦੋਹਾਂ ਆਗੂਆਂ ਨੇ ਦੱਸਿਆ ਕਿ ਦਿੱਲੀ ਕਮੇਟੀ ਨੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਦੇ ਰਹਿਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਅਤੇ ਹੋਰ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ।

ਸ੍ਰੀ ਸਿਰਸਾ ਨੇ ਦੱਸਿਆ ਕਿ ਦਿੱਲੀ ਸਰਕਾਰ ਨੇ ਸਥਾਨਕ ਡੀ ਐਮ ਨੂੰ ਇਸ ਸੈਂਟਰ ਦਾ ਨੋਡਲ ਅਫਸਰ ਬਣਾਇਆ ਹੈ ਜਦਕਿ ਕਮੇਟੀ ਵੱਲੋਂ ਇਸਦੇ ਜਨਰਲ ਸਕੱਤਰ ਸ੍ਰੀ ਕਾਲਕਾ ਨੋਡਲ ਅਫਸਰ ਹੋਣਗੇ।

ਉਹਨਾਂ ਨੇ ਬਾਲੀਵੁਡ ਦੇ ਥੰਮ ਅਮਿਤਾਭ ਬੱਚਨ ਦਾ ਧੰਨਵਾਦ ਕੀਤਾ ਜਿਹਨਾਂ ਨੇ ਇਸ ਸੈਂਟਰ ਲਈ 2 ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ ਤੇ ਕਿਹਾ ਹੈ ਕਿ ਸਿੱਖ ਮਹਾਨ ਹਨ, ਉਹ ਉਹਨਾਂ ਨੂੰ ਸਲਾਮ ਕਰਦੇ ਹਨ। ਉਹਨਾਂ ਇਹ ਵੀ ਦੱਸਿਆ ਕਿ ਵਰਲਡ ਪੰਜਾਬੀ ਆਰਗੇਨਾਈਜੇਸ਼ਨ ਦੇ ਸਰਦਾਰ ਵਿਕਰਮ ਸਿੰਘ ਸਾਹਨੀ ਨੇ 200 ਆਕਸੀਜ਼ਨ ਕੰਸੈਂਟ੍ਰੇਟਰ ਦਿੱਤੇ ਹਨ ਜਦਕਿ ਇਸੇ ਤਰੀਕੇ ਕਈ ਲੋਕਾਂ ਨੇ ਅੱਗੇ ਆ ਕੇ ਵੱਖ ਵੱਖ ਸੇਵਾਵਾਂ ਦੀ ਜ਼ਿੰਮੇਵਾਰੀ ਲਈ ਹੈ।

ਉਹਨਾਂ ਦੱਸਿਆ ਕਿ ਇਹ ਸੈਂਟਰ 10 ਦਿਨਾਂ ਦੇ ਛੋਟੇ ਜਿਹੇ ਅਰਸੇ ਵਿਚ ਤਿਆਰ ਕੀਤਾ ਗਿਆ ਹੈ ਤੇ ਦਿੱਲੀ ਕਮੇਟੀ ਇਸ ਸੈਂਟਰ ਨੁੰ ਸ਼ੁਰੂ ਕਰਨ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਤੇ ਹੋਰ ਥਾਵਾਂ ‘ਤੇ ਵੀ ਅਜਿਹੀਆਂ ਸਹੂਲਤਾਂ ਬਣਾਏਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION