41.1 C
Delhi
Tuesday, May 21, 2024
spot_img
spot_img

ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਦੇ ਏ.ਡੀ.ਸੀ. ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 1 ਜੂਨ, 2020 –
ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਹੁਸ਼ਿਆਰਪੁਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। 2016 ਬੈਚ ਦੇ ਆਈ.ਏ.ਐਸ. ਸ੍ਰੀ ਪੰਚਾਲ ਇਸ ਤੋਂ ਪਹਿਲਾਂ ਨਕੋਦਰ (ਜ਼ਿਲ੍ਹਾ ਜਲੰਧਰ) ਵਿਖੇ ਐਸ.ਡੀ.ਐਮ. ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਦੌਰਾਨ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਿਰਵਿਘਨ ਸੁਚਾਰੂ ਢੰਗ ਨਾਲ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION