29.1 C
Delhi
Sunday, April 28, 2024
spot_img
spot_img

ਅਲਕਾ ਮੀਨਾ ਨੇ ਬਤੌਰ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਮਾਲੇਰਕੋਟਲਾ, 2 ਅਪ੍ਰੈਲ, 2022:
ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ 2010 ਨੇ ਅੱਜ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਮਾਲੇਰਕੋਟਲਾ ਦਾ ਕਾਰਜ ਭਾਰ ਸੰਭਾਲਿਆ । ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਮਾਲੇਰਕੋਟਲਾ ਤੋਂ ਪਹਿਲਾ ਸ੍ਰੀਮਤੀ ਅਲਕਾ ਮੀਨਾ ,ਬਰਨਾਲਾ ਵਿਖੇ ਬਤੌਰ ਐਸ.ਐਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਮਾਲੇਰਕੋਟਲਾ ਦੇ ਤੀਜੇ ਮਹਿਲਾ ਸੀਨੀਅਰ ਕਪਤਾਨ ਪੁਲਿਸ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਣਗੇ । ਇਨ੍ਹਾਂ ਤੋਂ ਪਹਿਲਾਂ ਡਾ. ਰਵਜੋਤ ਕੌਰ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਐਸ.ਐਸ.ਪੀ. ਵਜੋਂ ਤਾਇਨਾਤ ਸਨ ।

2010 ਬੈਚ ਦੇ ਆਈ.ਪੀ.ਐਸ, ਸ੍ਰੀਮਤੀ ਅਲਕਾ ਮੀਨਾ ਐਸ.ਐਸ.ਪੀ ਬਰਨਾਲਾ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਫਤਹਿਗੜ੍ਹ ਸਾਹਿਬ ਤੋਂ ਇਲਾਵਾ ਵੱਖ ਵੱਖ ਉੱਚ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਗੈਰ ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੇ ਕੰਮ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕੀਤੇ ਜਾਣਗੇ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ । ਹਰੇਕ ਨਾਗਰਿਕ ਦਾ ਉਨ੍ਹਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਨਿਆਂ ਦਵਾਉਣਾ ਪੁਲਿਸ ਪ੍ਰਸ਼ਾਸਨ ਦੀ ਪਹਿਲ ਹੋਵੇਗੀ ਅਤੇ ਥਾਣਿਆਂ, ਪੁਲਿਸ ਚੌਂਕੀਆਂ ਅਤੇ ਪੁਲਿਸ ਵਿਭਾਗ ਦੇ ਦਫ਼ਤਰਾਂ ਵਿਚ ਲੋਕਾਂ ਦੀ ਹਰ ਮੁਸ਼ਕਿਲ ਹੱਲ ਕਰਨੀ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ ਅਤੇ ਜ਼ਿਲ੍ਹੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖਤਾ ਹੋਵੇਗੀ।

ਅਹੁਦਾ ਸੰਭਾਲਣ ਉਪਰੰਤ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐਸ.ਐਸ.ਪੀ ਮਾਲੇਰਕੋਟਲਾ ਨੇ ਅਧਿਕਾਰੀਆਂ ਨੂੰ ਇਕ ਟੀਮ ਵਜੋਂ ਜ਼ਿਲ੍ਹੇ ਅੰਦਰ ਸੇਵਾਵਾਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਐਸ.ਪੀ.ਇੰਵੇਸਟੀਗੇਸ਼ਨ ਸ੍ਰੀ ਰਮਨੀਸ਼ ਚੋਧਰੀ, ਉਪ ਪੁਲਿਸ ਕਪਤਾਨ ਸ੍ਰੀ ਸੌਰਭ ਜਿੰਦਲ , ਸ੍ਰੀ ਗੁਰਪ੍ਰੀਤ ਸਿੰਘ ਸ਼ਾਹੀ , ਸ੍ਰੀ ਹਰਵਿੰਦਰ ਸਿੰਘ ਚੀਮਾ, ਸ੍ਰੀ ਸੰਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।

ਸ੍ਰੀਮਤੀ ਅਲਕਾ ਮੀਨਾ ਦਾ ਪੁਲਿਸ ਲਾਇਨ ਪੁੱਜਣ ਤੇ ਪੁਲਿਸ ਮੁਲਾਜ਼ਮਾਂ ਵਲੋਂ ਸਲਾਮੀ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION