29 C
Delhi
Friday, April 19, 2024
spot_img
spot_img

ਅਸ਼ਵਨੀ ਸੇਖ਼ੜੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ

ਯੈੱਸ ਪੰਜਾਬ
ਚੰਡੀਗੜ੍ਹ, 4 ਅਗਸਤ, 2021:
ਪੰਜਾਬ ਸਰਕਾਰ ਨੇ ਅੱਜ ਬਟਾਲਾ ਦੇ ਕਾਂਗਰਸ ਆਗੂ ਸ੍ਰੀ ਅਸ਼ਵਨੀ ਸੇਖ਼ੜੀ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ ਕੀਤਾ ਹੈ।

ਇਸ ਸੰਬੰਧੀ ਨੋਟੀਫੀਕੇਸ਼ਨ ਅੱਜ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੀ ਕਾਪੀ ਅਸੀਂ ਹੇਠਾਂ ਦੇ ਰਹੇ ਹਾਂ।

ਸ੍ਰੀ ਸੇਖ਼ੜੀ ਤੋਂ ਪਹਿਲਾਂ ਸ: ਅਮਰਦੀਪ ਸਿੰਘ ਚੀਮਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸਨ।

ਜ਼ਿਕਰਯੋਗ ਹੈ ਕਿ ਸ੍ਰੀ ਅਸ਼ਵਨੀ ਸੇਖ਼ੜੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ ਚੱਲ ਰਹੇ ਸਨ ਅਤੇ ਉਨ੍ਹਾਂ ਨੇ ਪੰਜਾਬ ਕਾਂਗਰਸ ਵਿੱਚ ਹਿੰਦੂਆਂ ਨੂੰ ਅਣਗੌਲਿਆਂ ਕੀਤੇ ਜਾਣ ਦਾ ਮੁੱਦਾ ਉਠਾਇਆ ਸੀ।

ਇਸ ਤੋਂ ਬਾਅਦ ਇਹ ਪੱਕੀ ਖ਼ਬਰ ਆਈ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਲਈ ਪਾਰਟੀ ਵੱਲੋਂ ਸ: ਸੁਖ਼ਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਇਕ ਪੱਤਰਕਾਰ ਸੰਮੇਲਨ ਅਕਾਲੀ ਦਲ ਦੇ ਹੈਡਕੁਆਰਟਰ ਵਿਖ਼ੇ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਇਕ ਦਿਨ ਪਹਿਲਾਂ ਹੀ ਡਾ: ਰਾਜ ਕੁਮਾਰ ਵੇਰਕਾ ਉਨ੍ਹਾਂ ਦੇ ਘਰ ਜਾ ਪੁੱਜੇ ਸਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨਾਲ ਗੱਲਬਾਤ ਕੀਤੇ ਜਾਣ ਮਗਰੋਂ ਸ੍ਰੀ ਸੇਖ਼ੜੀ ਦੂਜੇ ਦਿਨ ਉਕਤ ਸਮਾਗਮ ਵਿੱਚ ਪੁੱਜਣ ਦੀ ਜਗ੍ਹਾ ਹਸਪਤਾਲ ਵਿੱਚ ਦਾਖ਼ਲ ਪਾਏ ਗਏ ਸਨ।

ਇਸ ਮਗਰੋਂ ਉਹ ਮੁੱਖ ਮੰਤਰੀ ਕੈਪਟਨਂ ਅਮਰਿੰਦਰ ਸਿੰਘ ਨੂੰ ਮਿਲੇ ਸਨ ਅਤੇ ਕਾਂਗਰਸ ਦੇ ਅੰਦਰੂਨੀ ਸੰਕਟ ਦੌਰਾਨ ਡਟ ਕੇ ਮੁੱਖ ਮੰਤਰੀ ਨਾਲ ਖੜ੍ਹੇ ਨਜ਼ਰ ਆਏ ਸਨ।

ਇਹ ਵੀ ਵਰਨਣਯੋਗ ਹੈ ਕਿ ਸ੍ਰੀ ਸੇਖ਼ੜੀ ਦਾ ਮਾਝੇ ਦੇ ਦਿੱਗਜ ਆਗੂ ਅਤੇ ਕੈਬਨਿਟ ਮੰਤਰੀ ਸ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ 36 ਦਾ ਅੰਕੜਾ ਹੈ ਅਤੇ ਉਹ ਲਗਾਤਾਰ ਦੋਸ਼ ਲਾਉਂਦੇ ਰਹੇ ਹਨ ਕਿ ਸ:ਬਾਜਵਾ ਉਨ੍ਹਾਂ ਦੇ ਹਲਕੇ ਵਿੱਚ ਦਖ਼ਲਅੰਦਾਜ਼ੀ ਕਰਦੇ ਹਨ। ਇਹ ਨਿਯੁਕਤੀ ਸ: ਅਮਰਦੀਪ ਸਿੰਘ ਚੀਮਾ ਦੇ ਨਾਲ ਨਾਲ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਲਈ ਝਟਕਾ ਮੰਨੀ ਜਾ ਸਕਦੀ ਹੈ।

Ashwani Sekhri appoiment letter

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION