30.6 C
Delhi
Monday, May 13, 2024
spot_img
spot_img

ਅਫ਼ਗਾਨਿਸਤਾਨ ਵਿਚ ਰਹਿੰਦੇ ਸਾਰੇ ਹਿੰਦੂ ਤੇ ਸਿੱਖ਼ਾਂ ਨੂੰ ਭਾਰਤ ਲਿਆਉਣ ਵਾਸਤੇ ਵੀਜ਼ੇ ਜਾਰੀ ਕੀਤੇ ਜਾਣਗੇ: ਵਿਦੇਸ਼ ਮੰਤਰਾਲੇ ਦਾ ਸਿਰਸਾ ਨੂੰ ਭਰੋਸਾ

ਨਵੀਂ ਦਿੱਲੀ, 27 ਜੁਲਾਈ, 2020 –

ਅਫਗਾਨਿਸਤਾਨ ਵਿਚ ਬਾਕੀ ਰਹਿੰਦੇ ਹਿੰਦੂ ਤੇ ਸਿੱਖ ਪਰਿਵਾਰਾਂ ਨੂੰ ਭਾਰਤ ਲਿਆਉਣ ਲਈ ਭਾਰਤ ਸਰਕਾਰ ਵੀਜ਼ੇ ਜਾਰੀ ਕਰੇਗੀ ਤੇ ਇਹਨਾਂ ਨੂੰ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇਗਾ। ਇਹ ਪ੍ਰਗਟਾਵਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ।

ਇਥੇ ਉਹਨਾਂ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਵੱਲੋਂ ਵਿਦੇਸ਼ ਮੰਤਰਾਲੇ ਵਿਚ ਅਫਗਾਨਿਸਤਾਨ ਤੇ ਪਾਕਿਸਤਾਨ ਮਾਮਲਿਆਂ ਦੇ ਇੰਚਾਰਜ ਜੁਆਇੰਟ ਸਕੱਤਰ ਸ੍ਰੀ ਜੇ ਪੀ ਸਿੰਘ ਨਾਲ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਉਹਨਾਂ ਨੇ ਅਫਗਾਨਿਸਤਾਨ ਵਿਚ ਬਾਕੀ ਰਹਿੰਦੇ ਹਿੰਦੂ ਤੇ ਸਿੱਖ ਪਰਿਵਾਰਾਂ ਨੂੰ ਭਾਰਤ ਲਿਆਉਣ ਦਾ ਮਾਮਲਾ ਚੁੱਕਿਆ ਸੀ ਜਿਸਦੇ ਜਵਾਬ ਵਿਚ ਮੰਤਰਾਲੇ ਨੇ ਕਿਹਾ ਕਿ ਇਸ ਵੇਲੇ ਬਣਾਈ ਗਈ 600 ਦੇ ਕਰੀਬ ਵਿਅਕਤੀਆਂ ਦੀ ਸੂਚੀ ਅਨੁਸਾਰ ਚਿਰ ਕਾਲੀ ਵੀਜ਼ੇ ਇਕ ਹਫਤੇ ਦੇ ਅੰਦਰ ਅੰਦਰ ਜਾਰੀ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਇਸ ਉਪਰੰਤ ਜਿੰਨੇ ਵੀ ਹਿੰਦੂ ਜਾਂ ਸਿੱਖ ਪਰਿਵਾਰ ਭਾਰਤ ਲਈ ਵੀਜ਼ੇ ਵਾਸਤੇ ਅਪਲਾਈ ਕਰਨਗੇ ਤਾਂ ਉਹਨਾਂ ਨੂੰ ਵੀਜ਼ੇ ਜਾਰੀ ਕੀਤੇ ਜਾਣਗੇ। ਉਹਨਾਂ ਕਿਹਾ ਕਿ ਅਸੀਂ ਅਫਗਾਨਿਸਤਾਨ ਵਿਚ ਰਹਿੰਦੇ ਬਾਕੀ ਸਾਰੇ ਹਿੰਦੂ ਤੇ ਸਿੱਖ ਪਰਿਵਾਰਾਂ ਨੂੰ ਭਾਰਤ ਲਿਆਵਾਂਗੇ ਤੇ ਇਸ ਲਈ ਸਹਿਯੋਗ ਵਾਸਤੇ ਭਾਰਤ ਸਰਕਾਰ ਅਤੇ ਵਿਸ਼ੇਸ਼ ਤੌਰ ‘ਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ ਧੰਨਵਾਦੀ ਹਾਂ।

ਸ੍ਰੀ ਸਿਰਸਾ ਨੇ ਇਹ ਵੀ ਦੱਸਿਆ ਕਿ ਉਹਨਾਂ ਨੇ ਪਾਕਿਸਤਾਨ ਦੇ ਲਾਹੌਰ ਵਿਚ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ‘ਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਮਸਜਿਦ ਵਿਚ ਤਬਦੀਲ ਕਰਨ ਦਾ ਮਾਮਲਾ ਵੀ ਚੁੱਕਿਆ ਜਿਸਦੇ ਜਵਾਬ ਵਿਚ ਮੰਤਰਾਲੇ ਨੇ ਭਰੋਸਾ ਦੁਆਇਆ ਕਿ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਚੁੱਕਿਆ ਜਾਵੇਗਾ ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ‘ਤੇ ਸਥਿਤ ਗੁਰਦੁਆਰਾ ਸਾਹਿਬ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ ਤੇ ਇਸ ਵਾਸਤੇ ਸਾਰੀ ਦੁਨੀਆਂ ਵਿਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਵਿਦੇਸ਼ ਮੰਤਰਾਲੇ ਨੇ ਇਹ ਵੀ ਭਰੋਸਾ ਦੁਆਇਆ ਕਿ ਭਵਿੱਖ ਵਿਚ ਹੋਰ ਗੁਰਧਾਮਾਂ ‘ਤੇ ਕਿਸੇ ਵੀ ਹਮਲੇ ਦੇ ਖ਼ਤਰੇ ਦਾ ਟਾਕਰਾ ਕਰਨ ਵਾਸਤੇ ਪਾਕਿਸਤਾਨ ਸਰਕਾਰ ਨੂੰ ਆਖਿਆ ਜਾਵੇਗਾ।

ਇਸ ਵਫ਼ਦ ਵਿਚ ਸ. ਸਿਰਸਾ ਤੋਂ ਇਲਾਵਾ ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਚੰਡੋਕ, ਹਰਵਿੰਦਰ ਸਿੰਘ ਕੇ.ਪੀ, ਜਸਮੇਨ ਸਿੰਘ ਨੋਨੀ ਤੇ ਗੁਰਦੇਵ ਸਿੰਘ ਭੋਲਾ ਵੀ ਮੌਜੁਦ ਰਹੇ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION