34 C
Delhi
Friday, April 19, 2024
spot_img
spot_img

ਅੰਤਰਰਾਸ਼ਟਰੀ ਨਗਰ ਕੀਰਤਨ ਡਰੋਲੀ ਭਾਈ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਅੰਮ੍ਰਿਤਸਰ, 31 ਅਕਤੂਬਰ, 2019:
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਮੋਗਾ ਜ਼ਿਲ੍ਹੇ ਦੇ ਡਰੋਲੀ ਭਾਈ ਤੋਂ ਅਗਲੇ ਪੜਾਅ ਲਈ ਗੁਰਦੁਆਰਾ ਹਜ਼ੂਰ ਸਾਹਿਬ ਧਰਮਕੋਟ ਲਈ ਰਵਾਨਾ ਹੋ ਗਿਆ।

ਇਥੋਂ ਰਵਾਨਗੀ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ’ਚ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ ਨੇ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।

ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਡਰੋਲੀ ਭਾਈ ਵਿਖੇ ਗੁਰਮਤਿ ਸਮਾਗਮ ਕੀਤਾ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਇਹ ਇਤਿਹਾਸਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਖ਼ਾਲਸਈ ਜਾਹੋ ਜਲਾਲ ਨਾਲ ਸੰਪੂਰਨ ਹੋਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਨੇ ਵੀ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਸ. ਬਲਜਿੰਦਰ ਸਿੰਘ ਬਰਾੜ ਹਲਕਾ ਇੰਚਾਰਜ, ਐਮ.ਐਲ.ਏ., ਸ੍ਰੀ ਹਰਜੋਤ ਕਮਲ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸ. ਸਰਬਜੀਤ ਸਿੰਘ ਪ੍ਰਚਾਰਕ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION