ਯੈੱਸ ਪੰਜਾਬ
ਅੰਮ੍ਰਿਤਸਰ, 13 ਫਰਵਰੀ 2021:
ਅੰਮ੍ਰਿਤਸਰ ਦੇ ਬੱਸ ਸਟੈਂਡ ਦੇ ਬਿਲਕੁਲ ਸਾਹਮਣੇ ਅਰੋੜਾ ਇਲੈਕਟ੍ਰਿਕ ਕੰਪਨੀ ਦੀ ਦੁਕਾਨ ਨੂੰ ਅੱਗ ਲੱਗ ਗਈ। ਜਿਸ ‘ਚ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।
ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਕੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਨੇ, ਪਰ ਸਾਮਾਨ ਜ਼ਿਆਦਾ ਹੋਣ ਕਾਰਨ ਟੀਮਾਂ ਨੂੰ ਮੁਸ਼ਕਿਲ ਆ ਰਹੀ ਹੈ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਬਾਰੇ ਪੁਸ਼ਟੀ ਨਹੀਂ ਹੋ ਸਕੀ, ਪਰ ਸ਼ਾਰਟ ਸਰਕਿਟ ਕਾਰਨ ਅੱਗ ਲੱਗੀ ਦੱਸੀ ਜਾ ਰਹੀ ਹੈ।