35.6 C
Delhi
Wednesday, April 24, 2024
spot_img
spot_img

ਅੰਮ੍ਰਿਤਸਰ ’ਚ ਜੋੜੇ ਨੇ ‘ਕੋਰੋਨਾ’ ਕਰਕੇ ਕੀਤੀ ਖੁਦਕੁਸ਼ੀ? ਡਾਕਟਰਾਂ ਵੱਲੋਂ ਪੋਸਟਮਾਰਟਮ ਕਰਨ ਤੋਂ ਇਨਕਾਰ

ਯੈੱਸ ਪੰਜਾਬ

ਅੰਮ੍ਰਿਤਸਰ, 3 ਅਪ੍ਰੈਲ, 2020:

ਕੋਰੋਨਾਵਾਇਰਸ ਦੇ ਕਹਿਰ ਅਤੇ ਦਹਿਸ਼ਤ ਦੇ ਮੱਦੇਨਜ਼ਰ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਆ ਰਹੀ ਹੈ।

ਇੱਥੇ ਇਕ ਜੋੜੇ ਵੱਲੋਂ ਖੁਦਕੁਸ਼ੀ ਕਰ ਲਈ ਗਈ ਅਤੇ ਲਿਖ਼ੇ ਗਏ ਆਤਮਹੱਤਿਆ ਨੋਟ ਵਿਚ ਕਿਹਾ ਗਿਆ ਹੈ ਕਿ ਉਹ ਕੋਰੋਨਾਵਾਇਰਸ ਕਰਕੇ ਇਹ ਕਦਮ ਚੁੱਕ ਰਹੇ ਹਨ।

ਜ਼ਿਲ੍ਹੇ ਦੇ ਸਬ ਡਿਵੀਜ਼ਨ ਬਾਬਾ ਬਕਾਲਾ ਦੇ ਪਿੰਡ ਸਠਿਆਲਾ ਦੇ ਵਸਨੀਕ 57 ਸਾਲਾ ਬਲਵਿੰਦਰ ਸਿੰਘ ਅਤੇ ਉਨ੍ਹਾਂ ਦੀ 55 ਸਾਲਾ ਪਤਨੀ ਗੁਰਜਿੰਦਰ ਕੌਰ ਨੇ ਖੁਦਕੁਸ਼ੀ ਕਰ ਲਈ।

ਅਜੇ ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ ਕਿ ਦੋਹਾਂ ਨੂੰ ਕੋਰੋਨਾਵਾਇਰਸ ਸੀ ਜਾਂ ਨਹੀਂ।

ਡੀ.ਐਸ.ਪੀ. ਬਾਬਾ ਬਕਾਲਾ ਸ:ਹਰਕਿਸ਼ਨ ਸਿੰਘ ਅਨੁਸਾਰ ਸਿਹਤ ਵਿਭਾਗ ਅਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਇਸ ਮਾਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

ਉੱਧਰ ਮ੍ਰਿਤਕ ਬਲਵਿੰਦਰ ਸਿੰਘ ਦੇ ਭਰਾ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਨਾਲ ਸੰਬੰਧਤ ਕੇਸ ਹੋਣ ਦਾ ਪਤਾ ਲੱਗਣ ਤੋਂ ਬਾਅਦ ਡਾਕਟਰਾਂ ਨੇ ਜੋੜੇ ਦੇ ਪੋਸਟਮਾਰਟਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION