33.1 C
Delhi
Wednesday, April 24, 2024
spot_img
spot_img

ਅੰਮ੍ਰਿਤਸਰ ’ਚ ਬੁੱਤਾਂ ਦੀ ਤੋੜ ਭੰਨ ਦਾ ਮਾਮਲਾ ਸੁਲਝਾਏਗਾ ਅਕਾਲ ਤਖ਼ਤ, ਜਥੇਦਾਰ ਨੇ ਸਬ-ਕਮੇਟੀ ਬਣਾਈ

ਅੰਮ੍ਰਿਤਸਰ, 22 ਜਨਵਰੀ, 2020 –
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਵਿਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ।

ਇਸ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਨੂੰ ਸ਼ਾਮਲ ਕਰਦਿਆਂ ਇਸ ਦਾ ਕੁਆਰਡੀਨੇਟਰ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੂੰ ਲਗਾਇਆ ਗਿਆ ਹੈ।

ਸਬ-ਕਮੇਟੀ ਦੇ ਕੁਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸਬ-ਕਮੇਟੀ ਦੀ ਇਕੱਤਰਤਾ 23 ਜਨਵਰੀ ਨੂੰ ਸ਼ਾਮ 4 ਵਜੇ ਸ਼੍ਰੋਮਣੀ ਕਮਟੀ ਦੇ ਮੁੱਖ ਦਫ਼ਤਰ ਵਿਖੇ ਸੱਦ ਲਈ ਗਈ ਹੈ।

ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਵਿਚਾਰ-ਵਟਾਂਦਰੇ ਮਗਰੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪ ਦੇਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION