ਯੈੱਸ ਪੰਜਾਬ
ਅੰਮ੍ਰਿਤਸਰ, 14 ਅਕਤੂਬਰ, 2019:
ਪੰਜਾਬ ਸਰਕਾਰ ਨੇ 15 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ’ਚ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ 15 ਅਕਤੂਬਰ ਨੂੰ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਲਿਆ ਗਿਆ ਹੈ।
ਇਸ ਸੰਬੰਧੀ ਜਾਰੀ ਹੁਕਮਾਂ ਅਨੁਸਾਰ 15 ਅਕੂਬਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਨਿਗਮ ਅਤੇ ਸਰਕਾਰੀ ਵਿਦਿਅਕ ਅਦਾਰਿਆਂਵਿਚ ਛੁੱਟੀ ਰਹੇਗੀ।