36.7 C
Delhi
Friday, April 26, 2024
spot_img
spot_img

ਅੰਮ੍ਰਿਤਸਰ ਤੋਂ ਆਇਆ ਨਗਰ ਕੀਰਤਨ ਵਾਪਸ ਹੋਇਆ ਰਵਾਨਾ

ਯੈੱਸ ਪੰਜਾਬ
ਨਵੀਂ ਦਿੱਲੀ, 12 ਅਪ੍ਰੈਲ, 2021 –
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਰਵਾਨਾ ਹੋ ਕੇ ਇਥੇ ਪੁੱਜਾ ਨਗਰ ਕੀਰਤਨ ਅੱਜ ਸਵੇਰੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਵਾਪਸ ਅੰਮ੍ਰਿਤਸਰ ਲਈ ਰਵਾਨਾ ਹੋਇਆ।
ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਪੁੱਜ ਕੇ ਨਗਰ ਕੀਰਤਨ ਦੇ ਦਰਸ਼ਨ ਕੀਤੇ ਤੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ।
ਇਸ ਮੌਕੇ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਡੇ ਜੀਵਨ ਵਿਚ ਸਾਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਅਦੁੱਤੀ ਸ਼ਹਾਦਤ ਦੀ ਬਦੌਲਤ ਅੱਜ ਹਿੰਦੋਸਤਾਨ ਦਾ ਵਜੂਦ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਦੀ ਰਾਖੀ ਵਾਸਤੇ ਖਾਸ ਤੌਰ ‘ਤੇ ਹਿੰਦੂ ਧਰਮ ਦੀ ਰਾਖੀ ਵਾਸਤੇ ਆਪਣ ਸ਼ਹਾਦਤ ਦਿੱਤੀ। ਉਹਨਾਂ ਕਿਹਾ ਕਿ ਦੁਨੀਆਂ ਵਿਚ ਸਿਰਫ ਇਕ ਸਿੱਖ ਕੌਮ ਹੀ ਅਜਿਹੀ ਕੌਮ ਹੈ ਜਿਸਦਾ ਇਤਿਹਾਸ ਸ਼ਹਾਦਤਾਂ ਤੇ ਮਨੁੱਖਤਾ ਦੀ ਸੇਵਾ ਨਾਲ ਭਰਿਆ ਹੋਇਆ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਬਖਸ਼ਿਸ਼ ਸਦਕਾ ਹੀ ਅਸੀਂ ਮਨੁੱਖਤਾ ਦੀ ਸੇਵਾ ਕਰਨ ਵਿਚ ਹਮੇਸ਼ਾ ਮੋਹਰੀ ਰਹੇ ਹਾਂ ਤੇ ਹਮੇਸ਼ਾ ਰਹਾਂਗੇ।
ਸ੍ਰੀ ਕਾਲਕਾ ਨੇ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਦਾ ਵੀ ਇਸ ਗੱਲੋਂ ਧੰਨਵਾਦ ਕੀਤਾ ਕਿ ਉਸਨੇ ਗੁਰੂ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੁੰ ਸਮਰਪਿਤ ਇਹ ਮਹਾਨ ਨਗਰ ਕੀਰਤਨ ਆਯੋਜਿਤ ਕੀਤਾ ਜੋ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਵਾਪਸ ਅੰਮ੍ਰਿਤਸਰ ਲਈ ਰਵਾਨਾ ਹੋਇਆ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION