25.1 C
Delhi
Tuesday, April 23, 2024
spot_img
spot_img

ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਵੱਡਾ ਹੁਲਾਰਾ: ਕਤਰ ਏਅਰਵੇਜ਼ ਦੀ ਦੋਹਾ–ਅੰਮ੍ਰਿਤਸਰ ਸਿੱਧੀ ਉਡਾਣ ਮੁੜ ਸ਼ੁਰੂ

ਯੈੱਸ ਪੰਜਾਬ
ਅੰਮ੍ਰਿਤਸਰ, ਅਪ੍ਰੈਲ 4, 2022:
ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਦੁਨੀਆ ਦੀਆਂ ਸਭ ਤੋਂ ਵੱਡੀਆਂ ਏਅਰਲਾਈਨ ਵਿੱਚੋਂ ਇੱਕ, ਕਤਰ ਏਅਰਵੇਜ਼ ਦੁਆਰਾ ਅੰਮ੍ਰਿਤਸਰ ਅਤੇ ਦੋਹਾ ਵਿਚਕਾਰ ਰੋਜ਼ਾਨਾ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦਾ ਸਵਾਗਤ ਕੀਤਾ ਹੈ। ਭਾਰਤ ਦੁਆਰਾ 27 ਮਾਰਚ ਤੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਅਸਥਾਈ ਏਅਰ ਬੱਬਲ ਸਮਝੌਤਿਆਂ ਨੂੰ ਰੱਦ ਕਰਨ ਦੇ ਐਲਾਨ ਨਾਲ, ਕਤਰ ਨੇ 1 ਅਪ੍ਰੈਲ ਤੋਂ ਆਪਣੀ ਅੰਮ੍ਰਿਤਸਰ ਲਈ ਹਵਾਈ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। ਕੋਵਿਡ ਦੋਰਾਨ ਕਤਰ ਏਅਰ ਬਬਲ ਸਮਝੌਤਿਆਂ ਦੇ ਤਹਿਤ 3-ਹਫਤਾਵਾਰੀ ਉਡਾਣਾਂ ਦਾ ਸੰਚਾਲਨ ਕਰ ਰਹੀ ਸੀ, ਪਰ ਅਚਾਨਕ, ਇਹ ਉਡਾਣਾਂ ਪਿਛਲੇ ਸਾਲ 18 ਦਸੰਬਰ ਤੋਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ।

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ “ਕਤਰ ਏਅਰਵੇਜ਼ ਅੰਮ੍ਰਿਤਸਰ ਨੂੰ ਪਿਛਲੇ 12 ਸਾਲਾਂ ਤੋੰ ਦੋਹਾ ਰਾਹੀਂ ਬਹੁਤ ਹੀ ਸੁਵਿਧਾਜਨਕ ਸੰਪਰਕ ਨਾਲ ਦੁਨੀਆਂ ਭਰ ਦੇ 140 ਤੋਂ ਵੀ ਵੱਧ ਸ਼ਹਿਰਾਂ ਨਾਲ ਜੋੜਦੀ ਰਹੀ ਹੈ ਜਿਸ ਵਿੱਚ ਯੂਰਪ, ਅਮਰੀਕਾ, ਕੈਨੇਡਾ, ਆਸਟਰੇਲੀਆ, ਅਫਰੀਕਾ ਆਦਿ ਮੁਲਕਾਂ ਦੇ ਹਵਾਈ ਅੱਡੇ ਸ਼ਾਮਲ ਹਨ।

ਦੁਨੀਆਂ ਭਰ ਵਿੱਚ ਵਸਦੇ ਪੰਜਾਬੀ ਦਿੱਲੀ ਦੀ ਬਜਾਏ ਦੋਹਾ ਰਾਹੀਂ ਅੰਮ੍ਰਿਤਸਰ ਲਈ ਉਡਾਣਾਂ ਨੂੰ ਤਰਜੀਹ ਦਿੰਦੇ ਹਨ ਕਿਉਂਕਿ ਦਿੱਲੀ ਦੇ ਰਸਤੇ ਯਾਤਰਾ ਕਰਨ ਵਿੱਚ ਬਹੁਤ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਵਿੱਚ ਦਿੱਲੀ ਵਿਖੇ ਇਮੀਗ੍ਰੇਸ਼ਨ, ਲੰਬੇ ਸਮੇਂ ਤੱਕ ਅੰਮ੍ਰਿਤਸਰ ਲਈ ਉਡਾਣ ਦਾ ਇੰਤਜ਼ਾਰ ਕਰਨਾ ਅਤੇ ਸਮਾਨ ਦਾ ਮੁੜ ਜਮਾਂ ਕਰਵਾਉਣਾ ਹੈ।”

ਗੁਮਟਾਲਾ ਨੇ ਦੱਸਿਆ ਕਿ ਪੰਜਾਬੀ ਇਹ ਉਡਾਣਾਂ ਲੈਣੀਆਂ ਪਸੰਦ ਕਰਦੇ ਹਨ ਜਿਸ ਕਾਰਣ ਇਹਨਾਂ ਦੀਆਂ ਟਿਕਟਾਂ ਮਿਲਣੀਆਂ ਕਈ ਵਾਰ ਬਹੁਤ ਹੀ ਮੁਸ਼ਕਲ ਹੁੰਦੀਆਂ ਹਨ। ਕਤਰ ਏਅਰ ਇਹਨਾਂ ਦੀ ਗਿਣਤੀ ਵੀ ਨਹੀਂ ਵਧਾ ਸਕਦੀ ਕਿਉਂਕਿ ਭਾਰਤ ਵਲੋਂ ਹਵਾਈ ਸਮਝੋਤਿਆਂ ਵਿੱਚ ਕਤਰ ਨੂੰ ਅੰਮ੍ਰਿਤਸਰ ਆਉਣ-ਜਾਣ ਲਈ ਵੱਧ ਤੋਂ ਵੱਧ 7 ਉਡਾਣਾਂ ਅਤੇ 1239 ਸੀਟਾਂ ਪ੍ਰਤੀ ਹਫਤੇ ਦੀ ਸੀਮਾ ਦਿੱਤੀ ਗਈ ਹੈ।

ਇਹ ਬਹੁਤ ਹੀ ਹੈਰਾਨੀਜਨਕ ਹੈ ਕਿ ਦਿੱਲੀ ਜਿੱਥੇ ਹਰ ਹਫਤੇ ਦੁਨੀਆਂ ਦੀਆਂ ਹਜ਼ਾਰਾਂ ਉਡਾਣਾਂ ਆਉਂਦੀਆਂ ਹਨ, ਉੱਥੇ ਕਤਰ ਦੀਆਂ 300 ਤੋਂ ਵੱਧ ਸਵਾਰੀਆਂ ਵਾਲੇ ਵੱਡੇ ਜਹਾਜ਼ ਵਾਲੀਆਂ ਹਫਤੇ ਵਿੱਚ 14 ਉਡਾਣਾਂ ਇਸ ਸਮੇਂ ਚਲਦੀਆਂ ਹਨ।

ਗੁਮਟਾਲਾ ਨੇ ਭਾਰਤ ਸਰਕਾਰ ਅਤੇ ਹਵਾਬਾਜੀ ਮੰਤਰੀ ਸ੍ਰੀ ਜਯੋਤੀਰਾਦਿਤੀਆ ਨੂੰ ਅਪੀਲ ਕੀਤੀ ਕਿ ਜੇਕਰ ਭਾਰਤ ਦੀਆਂ ਏਅਰਲਾਈਨਾਂ ਅੰਮ੍ਰਿਤਸਰ ਤੋਂ ਦੋਹਾ, ਮਸਕਟ, ਬਹਿਰੇਨ, ਇਟਲੀ ਅਤੇ ਹੋਰਨਾਂ ਮੁਲਕਾਂ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਤੋਂ ਅਸਮਰਥ ਹਨ, ਤਾਂ ਵਿਦੇਸ਼ੀ ਹਵਾਈ ਕੰਪਨੀਆਂ ਲਈ ਉਡਾਣਾਂ ਨੂੰ ਸੀਮਤ ਕਰਨ ਜਾਂ ਇਜਾਜ਼ਤ ਨਾ ਦੇਣ ਦੀ ਬਜਾਏ, ਸਰਕਾਰ ਨੂੰ ਉਨ੍ਹਾਂ ਨੂੰ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਚਲਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਤਾਂ ਜੋ ਯਾਤਰੀ ਦਿੱਲੀ ਤੋਂ ਸਫਰ ਕਰਨ ਦੀ ਅਸੁਵਿਧਾ ਤੋਂ ਬੱਚ ਸਕਣ।

ਇਹ ਦਿੱਲੀ ਹਵਾਈ ਅੱਡੇ ਦੀ ਭੀੜ ਨੂੰ ਘੱਟ ਕਰਨ ਵਿੱਚ ਵੀ ਮਦਦ ਕਰੇਗਾ। ਇਸ ਤੋਂ ਇਲਾਵਾ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧੀਨ ਚੱਲ ਰਹੇ ਅੰਮ੍ਰਿਤਸਰ ਹਵਾਈ ਅੱਡੇ ਨੂੰ ਵਧੇਰੇ ਆਮਦਨ ਹੋਵੇਗੀ।

ਕਤਰ ਅੰਮ੍ਰਿਤਸਰ ਨੂੰ ਦੋਹਾ ਰਾਹੀਂ ਸਿਰਫ਼ 2-4 ਘੰਟੇ ਦੇ ਥੋੜ੍ਹੇ ਸਮੇਂ ਵਿੱਚ ਹੀ ਅਮਰੀਕਾ ਅਤੇ ਕੈਨੇਡਾ ਦੇ 14 ਸ਼ਹਿਰਾਂ ਜਿਸ ਵਿੱਚ ਨਿਊਯਾਰਕ, ਸੈਨ ਫਰਾਂਸਿਸਕੋ, ਸਿਆਟਲ, ਸ਼ਿਕਾਗੋ, ਟੋਰਾਂਟੋ ਅਤੇ ਮੌਨਟਰੀਅਲ ਸ਼ਾਮਲ ਹਨ। ਉਥੋਂ ਯਾਤਰੀ ਕਤਰ ਏਅਰ ਦੀਆਂ ਭਾਈਵਾਲੀ ਵਾਲੀਆਂ ਅਮਰੀਕਨ, ਏਅਰ ਕੈਨੇਡਾ ਅਤੇ ਅਲਾਸਕਾ ਏਅਰਲਾਈਨ ਆਪਣੀਆਂ ਉਡਾਣਾਂ ‘ਤੇ ਉੱਤਰੀ ਅਮਰੀਕਾ ਦੇ ਹੋਰਨਾਂ ਸ਼ਹਿਰਾਂ ਨਾਲ ਯਾਤਰੀਆਂ ਨੂੰ ਜੋੜਦੀਆਂ ਹਨ। ਯੂਰਪ ਵਿੱਚ, ਇਸਦੇ ਕੁਝ ਪ੍ਰਮੁੱਖ ਸਥਾਨਾਂ ਵਿੱਚ ਪੈਰਿਸ, ਫਰੈਂਕਫਰਟ, ਰੋਮ, ਲੰਡਨ ਅਤੇ ਆਸਟਰੇਲੀਆ ਵਿੱਚ ਮੈਲਬੌਰਨ, ਸਿਡਨੀ, ਪਰਥ, ਐਡੀਲੇਡ, ਬ੍ਰਿਸਬੇਨ ਸ਼ਾਮਲ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION