27.1 C
Delhi
Sunday, May 5, 2024
spot_img
spot_img

ਅੰਮ੍ਰਿਤਸਰ ਵਿਕਾਸ ਮੰਚ ਨੇ ਗ੍ਰੀਨ ਟ੍ਰਿਬਿਊਨਲ ਵੱਲੋਂ ਕੀਤੇ ਗਏ 2000 ਕਰੋੜ ਰੁਪਏ ਜੁਰਮਾਨੇ ਦੀ ਜ਼ੁੰਮੇਵਾਰੀ ਤੈਅ ਕਰਨ ਦੀ ਮੰਗ

ਯੈੱਸ ਪੰਜਾਬ
ਅੰਮ੍ਰਿਤਸਰ, 23 ਸਤੰਬਰ, 2022:
ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਸਰਕਾਰ ਨੂੰ ਠੋਸ ਅਤੇ ਤਰਲ ਰਹਿੰਦ ਖੂੰਹਦ (ਸਾਲਿਡ ਐਂਡ ਲੀਘੁਡ ਵੇਸਟ) ਦੀ ਸਾਂਭ ਸੰਭਾਲ ਨਾ ਕਰਨ ਲਈ 2000 ਕਰੋੜ ਰੁਪਏ ਜੁਰਮਾਨਾ ਕੀਤਾ ਹੈ।ਅੱਜ ਸੁਣਾਏ ਗਏ ਹੁਕਮਾਂ ਵਿੱਚ ਟ੍ਰਿਬਿਊਨਲ ਦੇ ਚੇਅਰਪ੍ਰਸਨ ਜਸਟਿਸ ਏ ਕੇ ਗੋਇਲ ਨੇ ਕਿਹਾ ਹੈ ਕਿ ਸਿਹਤ ਨਾਲ ਜੁੜੇ ਮਾਮਲਿਆਂ ਨੂੰ ਲੰਮੇ ਸਮੇਂ ਤੀਕ ਲਟਕਾਇਆ ਨਹੀਂ ਜਾ ਸਕਦਾ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਭੇਜੀ ਈ-ਮੇਲ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇ ਨਕਲ ਦੀ ਕਾਪੀ ਪ੍ਰੈਸ ਨੂੰ ਜਾਰੀ ਕਰਦਿਆਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੇ ਮੰਤਰੀ ਤੇ ਅਫ਼ਸਰ ਬਣਦੀ ਜ਼ੁੰਮੇਵਾਰੀ ਨਹੀਂ ਨਿਭਾਅ ਰਹੇ।

ਪੰਜਾਬ ਜੋ ਕਿ ਪਹਿਲਾਂ ਹੀ ਕਰਜੇ ਵਿੱਚ ਡੁਬਿਆ ਹੋਇਆ ਹੈ, ਉਹ ਜੁਰਮਾਨੇ ਦੀ ਏਡੀ ਵੱਡੀ ਰਕਮ ਕਿੱਥੋਂ ਤਾਰੇਗਾ ? ਇਹ ਇੱਕ ਬਹੁਤ ਵੱਡਾ ਸੁਆਲ ਹੈ।

ਇਸ ਲਈ ਸੰਬੰਧਿਤ ਮੰਤਰੀਆਂ ਅਤੇ ਉਚ ਅਧਿਕਾਰੀਆਂ ਦੀ ਜ਼ੁੰਮੇਵਾਰੀ ਤੈਅ ਕੀਤੀ ਜਾਵੇ ਤੇ ਉਨ੍ਹਾਂ ਦੇ ਨਾਂ ਜਨਤਕ ਕੀਤੇ ਜਾਣ ਤਾਂ ਜੁ ਉਨ੍ਹਾਂ ਦੀ ਮਾੜੀ ਕਾਰਗੁਜਾਰੀ ਲੋਕਾਂ ਨੂੰ ਪਤਾ ਲੱਗੇ। ਜੁੰਮੇਵਾਰੀ ਤੈਅ ਹੋਣ ਨਾਲ ਮੰਤਰੀ ਤੇ ਅਫ਼ਸਰ ਲਾਪ੍ਰਵਾਈ ਨਹੀਂ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION