30.1 C
Delhi
Friday, April 26, 2024
spot_img
spot_img

ਆਈ.ਕੇ.ਜੀ ਪੀ.ਟੀ.ਯੂ ਵਿਖੇ ਵਿਦਿਆਰਥੀ ਵਿਵੇਕ ਨੂੰ ਸ਼ਰਧਾਂਜਲੀ ਭੇਂਟ

ਯੈੱਸ ਪੰਜਾਬ
ਜਲੰਧਰ/ਕਪੂਰਥਲਾ, 6 ਜੂਨ, 2022:
ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ. ਪੀ.ਟੀ.ਯੂ.) ਵਿਖੇ ਸੋਮਵਾਰ ਨੂੰ ਮਰਹੂਮ ਵਿਦਿਆਰਥੀ ਵਿਵੇਕ ਕੁਮਾਰ ਦੀ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਯੂਨੀਵਰਸਿਟੀ ਮੈਨੇਜਮੈਂਟ ਵੱਲੋਂ ਸਮੂਹ ਅਧਿਕਾਰੀਆਂ, ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਸਟਾਫ਼ ਨਾਲ ਮਿਲਕੇ ਮਰਹੂਮ ਵਿਦਿਆਰਥੀ ਵਿਵੇਕ ਕੁਮਾਰ ਨੂੰ ਯਾਦ ਕੀਤਾ ਗਿਆ।

ਯੂਨੀਵਰਸਿਟੀ ਦੇ ਅਕਾਦਮਿਕ ਵਿਭਾਗ, ਟੀਮ ਮੁੱਖ ਕੈਂਪਸ ਅਤੇ ਲੋਕ ਸੰਪਰਕ ਦਫ਼ਤਰ ਵੱਲੋਂ ਇਸ ਮੌਕੇ ਵਿਦਿਆਰਥੀ ਵਿਵੇਕ ਦੇ ਯੂਨੀਵਰਸਿਟੀ ਨਾਲ ਸਬੰਧਤ ਸਫ਼ਰ ਬਾਰੇ ਯਾਦਾਂ ਸਾਂਝੀਆਂ ਕਰਦੇ ਹੋਏ ਸਹਿਪਾਠੀਆਂ ਅਤੇ ਸਟਾਫ਼ ਮੈਂਬਰਾ ਨਾਲ ਉਸਦੀ ਕਾਬਲੀਅਤ ਬਾਰੇ ਤੱਥ ਸਾਂਝੇ ਕੀਤੇ! ਸਾਰਿਆਂ ਨੇ ਮਿਲ ਕੇ ਮਰਹੂਮ ਵਿਦਿਆਰਥੀ ਵਿਵੇਕ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ।

ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੇ ਹੋਸਟਲ ਨੰਬਰ ਤਿੰਨ ਵਿੱਚ ਇਲੈਕਟ੍ਰੀਕਲ ਇੰਜਨੀਅਰਿੰਗ ਵਿਭਾਗ ਦੇ ਦੂਜੇ ਸਾਲ ਦੇ ਵਿਦਿਆਰਥੀ ਵਿਵੇਕ ਕੁਮਾਰ ਦੀ ਸ਼ਨੀਵਾਰ ਸ਼ਾਮ ਨੂੰ ਮੈਡੀਕਲ ਕਾਰਨਾਂ ਕਰਕੇ ਅਣਸੁਖਾਵੀਂ ਮੌਤ ਹੋ ਗਈ ਸੀ।

ਇਸ ਮੌਕੇ ਵਾਈਸ ਚਾਂਸਲਰ ਆਈ.ਏ.ਐਸ ਰਾਹੁਲ ਭੰਡਾਰੀ ਅਤੇ ਰਜਿਸਟਰਾਰ ਡਾ.ਐਸ.ਕੇ ਮਿਸ਼ਰਾ ਵੱਲੋਂ ਭੇਜੇ ਗਏ ਸ਼ੋਕ ਸੰਦੇਸ਼ ਨੂੰ ਲੋਕ ਸੰਪਰਕ ਵਿਭਾਗ ਵੱਲੋਂ ਪੜ੍ਹਿਆ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION