39 C
Delhi
Sunday, May 5, 2024
spot_img
spot_img

ਆਈ.ਕੇ.ਜੀ ਪੀ.ਟੀ.ਯੂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਚੇਅਰ ਦੀ ਸਲਾਹਕਾਰ ਕਮੇਟੀ ਦਾ ਗਠਨ

ਯੈੱਸ ਪੰਜਾਬ
ਜਲੰਧਰ/ਕਪੂਰਥਲਾ/ਚੰਡੀਗੜ੍ਹ, ਜੂਨ 7, 2022 –
ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ. ਪੀ.ਟੀ.ਯੂ.) ਵਿਖੇ ਸਥਾਪਿਤ ਕੀਤੀ ਗਈ ਸ਼੍ਰੀ ਗੁਰੂ ਨਾਨਕ ਦੇਵ ਜੀ ਚੇਅਰ ‘ਤੇ ਵਿਸ਼ਵ ਪੱਧਰੀ ਤੇ ਯੋਗ ਸੋਧ ਕਾਰਜ ਕਰਵਾਉਣ ਦੇ ਉਦੇਸ਼ ਨਾਲ ਯੂਨੀਵਰਸਿਟੀ ਵੱਲੋਂ ਇਸ ਚੇਅਰ ਲਈ ਇੱਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਧਾਰਮਿਕ ਅਧਿਐਨ ਵਿਸ਼ੇ ਵਿਚ ਜਾਣੀ-ਪਛਾਣੀ ਸ਼ਖਸੀਅਤ ਡਾ: ਸਰਬਜਿੰਦਰ ਸਿੰਘ ਇਸ ਸਲਾਹਕਾਰ ਕਮੇਟੀ ਦੇ ਚੇਅਰਮੈਨ ਹੋਣਗੇ! ਉਹ ਇਸ ਸਮੇਂ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ), ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਡੀਨ ਫੈਕਲਟੀ, ਹਿਊਮੈਨਟੀਜ਼ ਅਤੇ ਰਿਲੀਜੀਅਸ ਸਟੱਡੀਜ਼ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਹ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਚੇਅਰ ਦੇ ਪ੍ਰੋਫ਼ੈਸਰ ਵੀ ਹਨ।

ਕਿਉਂਕਿ ਕਪੂਰਥਲਾ ਜਿਲ੍ਹੇ ਵਿੱਚ ਯੂਨੀਵਰਸਿਟੀ ਦੀ ਸਥਾਪਨਾ ਹੋਈ ਹੈ ਅਤੇ ਇਹ ਧਰਤੀ (ਸੁਲਤਾਨਪੁਰ ਲੋਧੀ) ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਜੁੜੀ ਹੋਈ ਹੈ, ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਆਈ.ਕੇ.ਜੀ ਪੀ.ਟੀ.ਯੂ. ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਚੇਅਰ ਦੀ ਸਥਾਪਨਾ ਪੰਜਾਬ ਸਰਕਾਰ ਵੱਲੋਂ ਕੀਤੀ ਹੋਈ ਹੈਂ!

ਇਸ ਪਵਿੱਤਰ ਚੇਅਰ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਧਰਮ, ਸੱਭਿਆਚਾਰ, ਗਿਆਨ ਅਤੇ ਸਮਾਜਿਕ ਪੀੜ੍ਹੀ ਦੇ ਸਰੋਕਾਰਾਂ ਵਰਗੇ ਵਿਸ਼ਿਆਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਅਧਿਐਨ, ਸ਼ੋਧ ਕਾਰਜਾਂ ਲਈ ਪ੍ਰੇਰਿਤ ਕਰਨਾ ਹੈ।

ਇਸ ਚੇਅਰ ਦੀ ਸਲਾਹਕਾਰ ਕਮੇਟੀ ਦੇ ਹੋਰਨਾਂ ਮੈਂਬਰਾਂ ਵਿੱਚ ਸ੍ਰੀਮਤੀ ਗੁਰਜੋਤ ਕੌਰ (ਅਜੀਤ ਪ੍ਰਕਾਸ਼ਨ ਸਮੂਹ), ਡਾ: ਜੋਗਾ ਸਿੰਘ ਡੀਨ ਫੈਕਲਟੀ, ਹਿਊਮੈਨਟੀਜ਼ ਐਂਡ ਲੈਂਗੂਏਜ਼, ਹੈੱਡ ਪ੍ਰੋਫੈਸਰ (ਰਿਟਾਇਰ) , ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ ਵਿਭਾਗ, ਰਿਟਾ ਡਾਇਰੈਕਟਰ ਸੈਂਟਰ ਫਾਰ ਡਾਇਸਪੋਰਾ ਸਟੱਡੀਜ਼ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਸ਼ਾਮਲ ਕੀਤਾ ਗਿਆ ਹੈ! ਇਸ ਤੋਂ ਇਲਾਵਾ ਡਾ. ਅਸ਼ੀਸ਼ ਅਰੋੜਾ, ਯੂਨੀਵਰਸਿਟੀ ਦੇ ਡੀਨ ਖੋਜ ਅਤੇ ਵਿਕਾਸ ਅਤੇ ਡਾ. ਸਰਬਜੀਤ ਸਿੰਘ ਮਾਨ ਨੂੰ ਚੇਅਰ ਪ੍ਰੋਫ਼ੈਸਰ ਨਿਯੁਕਤ ਕੀਤਾ ਗਿਆ ਹੈ।

ਯੂਨੀਵਰਸਿਟੀ ਦੇ ਉਪ-ਕੁਲਪਤੀ ਸ੍ਰੀ ਰਾਹੁਲ ਭੰਡਾਰੀ, ਆਈ.ਏ.ਐਸ. ਨੇ ਇਸ ਨਿਯੁਕਤੀ ‘ਤੇ ਸਲਾਹਕਾਰ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਵਿਸ਼ਵਾਸ ਪ੍ਰਗਟਾਇਆ ਕਿ ਯੂਨੀਵਰਸਿਟੀ ਕਮੇਟੀ ਨੂੰ ਇਸ ਵਿਸ਼ੇ ‘ਤੇ ਸੁਤੰਤਰ ਤੌਰ ‘ਤੇ ਕੰਮ ਕਰਨ ਦਾ ਮੌਕਾ ਦੇਵੇਗੀ ਅਤੇ ਉਨ੍ਹਾਂ ਨੂੰ ਇਹ ਵੀ ਭਰੋਸਾ ਹੈ ਕਿ ਕਮੇਟੀ ਇਸ ਪਾਵਨ ਸ਼ੋਧ ਚਾਰ ਪੜ੍ਹਾਈ ਦੇ ਹਿੱਤ ਵਿੱਚ ਬਿਹਤਰ ਕੰਮ ਕਰੇਗੀ!

ਇਸ ਮੌਕੇ ਉਨ੍ਹਾਂ ਵੱਲੋਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ.ਐਸ.ਕੇ.ਮਿਸ਼ਰਾ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਨੂੰ ਮੈਂਬਰਾਂ ਨਾਲ ਸਾਂਝਾ ਕੀਤਾ ਗਿਆ!

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION