32.1 C
Delhi
Monday, May 20, 2024
spot_img
spot_img

ਆਦਰਸ਼ ਚੋਣ ਜ਼ਾਬਤਾ ਦੀ ਉਲੰਘਣਾ ਦੇ ਤਹਿਤ 12 ਲੱਖ 61 ਹਜ਼ਾਰ 500 ਰੁਪਏ ਦੀ ਨਗਦ ਰਾਸ਼ੀ ਬਰਾਮਦ: ਜ਼ਿਲ੍ਹਾ ਚੋਣ ਅਫ਼ਸਰ ਮਾਧਵੀ ਕਟਾਰੀਆ

ਯੈੱਸ ਪੰਜਾਬ
ਮਲੇਰਕੋਟਲਾ, 09 ਫਰਵਰੀ ,2022 –
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਜ਼ਿਲ੍ਹੇ ਵਿੱਚੋਂ 08 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਤਹਿਤ 12 ਲੱਖ 61 ਹਜ਼ਾਰ 500 ਰੁਪਏ ਦੀ ਨਗਦ ਰਾਸ਼ੀ ਬਰਾਮਦ ਕੀਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦਿੱਤੀ । ਉਨ੍ਹਾਂ ਹੋਰ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਨਿਗਰਾਨ ਟੀਮਾਂ ਵੱਲੋਂ ਕਰੀਬ 02 ਲੱਖ 23 ਹਜ਼ਾਰ 710 ਰੁਪਏ ਦੀ 3266 ਲੀਟਰ ਸ਼ਰਾਬ/ਲਾਹਨ ਜ਼ਬਤ ਕੀਤੀ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਵੱਲੋਂ ਕਰੀਬ 43 ਲੱਖ 63 ਹਜ਼ਾਰ 149 ਰੁਪਏ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 58 ਵੱਧ ਸੰਵੇਦਨਸ਼ੀਲ ਥਾਵਾਂ ਤੇ 132 ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕੀਤੀ ਗਈ ਹੈ ।ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 71 ਵਿਅਕਤੀਆਂ ਦੀ ਸ਼ਨਾਖ਼ਤ ਵੀ ਕੀਤੀ ਗਈ ਹੈ । ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 103 ਵਿਅਕਤੀਆਂ ਦੇ ਖ਼ਿਲਾਫ਼ ਕਾਰਵਾਈ ਆਰੰਭੀ ਗਈ ਜਾ ਚੁੱਕੀ ਹੈ ਤਾਂ ਜੋ ਚੋਣ ਨਿਰਵਿਘਨ , ਬਿਨਾਂ ਕਿਸੇ ਡਰ ਭੈਅ ਤੋਂ ਸ਼ਾਂਤੀ ਪੂਰਵਕ ਕਰਵਾਈਆਂ ਜਾ ਸਕਣ । ਉਹਨਾਂ ਅੱਗੇ ਕਿਹਾ ਕਿ ਜ਼ਿਲ੍ਹੇ ਭਰ ਵਿੱਚ 14 ਨਾਕੇ ਲਾਏ ਗਏ ਹਨ।

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਵਿਖੇ ਕੁੱਲ 3656 (97.75ਫ਼ੀਸਦੀ ) ਲਾਇਸੈਂਸੀ ਹਥਿਆਰਾਂ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਜ਼ਿਲ੍ਹੇ ਵਿੱਚ 04 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕੋਵਿਡ-19 ਦੀ ਗਾਈਡਲਾਈਨਜ ਦੀ ਉਲੰਘਣਾ ਦੇ 18ਕੇਸ ਦਰਜ ਕੀਤੇ ਜਾ ਚੁੱਕੇ ਹਨ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਨਾਲ ਨਾਲ ਕੋਵਿਡ -19 ਸਬੰਧੀ ਗਾਈਡਲਾਈਨਜ ਦੀ ਪਾਲਣਾ ਯਕੀਨੀ ਬਣਾਉਣ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION