39 C
Delhi
Friday, April 26, 2024
spot_img
spot_img

‘ਆਪ’ ਦੇ ਜਰਨੈਲ ਸਿੰਘ ਦਰਬਾਰ ਸਾਹਿਬ ਨਤਮਸਤਕ, ਪੰਜਾਬ ਇੰਚਾਰਜ ਦੇ ਸਾਵਗਤ ਲਈ ਪੁੱਜੇ ਅਹਿਮ ਆਗੂ

ਅੰਮ੍ਰਿਤਸਰ, 5 ਮਾਰਚ, 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹੈ ਫ਼ਿਰਕਾਪ੍ਰਸਤੀ ਅਤੇ ਨਫ਼ਰਤ ਦੀ ਰਾਜਨੀਤੀ ਦੇਸ਼ ਅਤੇ ਲੋਕਾਂ ਲਈ ਬੇਹੱਦ ਘਾਤਕ ਹੈ, ਸਾਨੂੰ ਸਭ ਨੂੰ ਅਜਿਹੀ ਮਾਰੂ ਸਿਆਸਤ ਅਤੇ ਸਿਆਸਤਦਾਨਾਂ ਕੋਲੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ।

ਭਗਵੰਤ ਮਾਨ ਬੁੱਧਵਾਰ ਨੂੰ ਇੱਥੇ ਮੀਡੀਆ ਦੇ ਰੂਬਰੂ ਸਨ। ਉਹ ਇੱਥੇ ਪਾਰਟੀ ਹਾਈਕਮਾਨ ਵੱਲੋਂ ਪੰਜਾਬ ਮਾਮਲਿਆਂ ਦੇ ਨਵਨਿਯੁਕਤ ਇੰਚਾਰਜ ਅਤੇ ਦਿੱਲੀ ਦੇ ਸੀਨੀਅਰ ਵਿਧਾਇਕ ਜਰਨੈਲ ਸਿੰਘ ਦੀ ਪਲੇਠੀ ਫੇਰੀ (ਫ਼ਸਟ ਵਿਜ਼ਟ) ਮੌਕੇ ਪਾਰਟੀ ਲੀਡਰਸ਼ਿਪ ਨਾਲ ਸ੍ਰੀ ਅੰਮ੍ਰਿਤਸਰ ਪੁੱਜੇ ਹੋਏ ਸਨ।

ਇਸ ਤੋਂ ਪਹਿਲਾਂ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕੋਰ ਕਮੇਟੀ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਸਮੇਤ ਸਮੁੱਚੀ ਕੋਰ ਕਮੇਟੀ ਨੇ ਜਰਨੈਲ ਸਿੰਘ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ ਅਤੇ ਭਗਵਾਨ ਬਾਲਮੀਕੀ ਤੀਰਥ ਸਥਲ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸਾਂ ਕੀਤੀਆਂ।

ਭਗਵੰਤ ਮਾਨ ਨੇ ਦਿੱਲੀ ਦੀ ਹਿੰਸਾ ਨੂੰ ਇਨਸਾਨੀਅਤ ਦਾ ਕਤਲ ਕਰਾਰ ਦਿੰਦਿਆਂ ਕਿਹਾ ਕਿ ਇਹ ਭਾਜਪਾ-ਆਰਐਸਐਸ ਦੇ ਆਗੂਆਂ ਨੇ ਦਿੱਲੀ ਚੋਣਾਂ ਦੌਰਾਨ ਨਫ਼ਰਤ ਭਰੇ ਭਾਸ਼ਣ ਦੇ ਕੇ ਪਹਿਲਾਂ ਇਸ ਹਿੰਸਾ ਨੂੰ ਸੁਲਗਾਇਆ ਅਤੇ ਫਿਰ ਦਿੱਲੀ ਚੋਣਾਂ ਦੀ ਹਾਰ ਤੋਂ ਬੁਖਲਾਕੇ ਦੰਗਿਆਂ ਦੀ ਅੱਗ ਭੜਕਾਈ।

ਅਕਾਲੀ ਦਲ (ਬਾਦਲ) ਅਤੇ ਭਾਜਪਾ ਦਰਮਿਆਨ ਸੀਟਾਂ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਸੰਬੰਧੀ ਸਵਾਲ ‘ਤੇ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਨੂੰ ਹੁਣ ਗੰਭੀਰਤਾ ਨਾਲ ਲੈਣ ਦੀ ਲੋੜ ਨਹੀਂ ਇਹ ਪਾਰਟੀ ਅਸੂਲਾਂ ਅਤੇ ਸਿਧਾਂਤਾਂ ਦੇ ਆਧਾਰ ‘ਤੇ 1920 ‘ਚ ਬਣੀ ਸੀ ਅੱਜ ਉਨ੍ਹਾਂ ਸਿਧਾਂਤਾਂ ਤੋਂ ਭਟਕ ਕੇ ਇੱਕ ਪਰਿਵਾਰ ਦੀ ਪਾਰਟੀ ਵਜੋਂ 2019 ‘ਚ ਖ਼ਤਮ ਹੋ ਚੁੱਕੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਮਹਿਲਾ ਮਿੱਤਰ ਅਰੂਸਾ ਆਲਮ ਬਾਰੇ ਸਵਾਲ ਦੇ ਜਵਾਬ ‘ਚ ਭਗਵੰਤ ਮਾਨ ਨੇ ਕਿਹਾ ਕਿ ਬੇਸ਼ੱਕ ਇਹ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦਾ ਮਾਮਲਾ ਹੈ ਪਰੰਤੂ ਉਹ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ‘ਤੇ ਕਿਸ ਵੀਜ਼ੇ ਤਹਿਤ ਰਹਿ ਰਹੇ ਹਨ? ਇਸ ਬਾਰੇ ਉਹ ਸੰਸਦ ‘ਚ ਪੁੱਛਣਗੇ, ਕਿਉਂਕਿ ਇਹ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਮੁੱਦਾ ਹੈ।

ਇਸ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਤੋਂ ਦੇਸ਼ ਅੰਦਰ ਇੱਕ ਨਵੀਂ ਕਿਸਮ ਦੀ ਰਾਜਨੀਤੀ ਦੀ ਸ਼ੁਰੂਆਤ ਹੋਈ ਹੈ, ਜੋ ਕੰਮ ਦੀ ਰਾਜਨੀਤੀ ‘ਤੇ ਆਧਾਰਿਤ ਹੈ। ਦਿੱਲੀ ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ‘ਆਪ’ ਨੇ ਆਪਣੇ 5 ਸਾਲਾਂ ਦੇ ਕੰਮ ਦਿਖਾ ਕੇ ਵੋਟਾਂ ਮੰਗੀਆਂ ਸਨ। ਪਹਿਲੀ ਵਾਰ ਕਿਸੇ ਪਾਰਟੀ ਨੇ ਅਜਿਹੀ ਜੁਰਅਤ ਕੀਤੀ ਅਤੇ ਦਿੱਲੀ ਦੇ ਲੋਕਾਂ ਨੇ ਕੰਮ ਦੀ ਸਿਆਸਤ ‘ਤੇ ਮੋਹਰ ਲਗਾ ਕੇ ਪੂਰੇ ਦੇਸ਼ ਦੀ ਸਿਆਸਤ ਨੂੰ ਨਵੀਂ ਦਿਸ਼ਾ ਦਿੱਤੀ ਹੈ। ਜੋ 2022 ‘ਚ ਪੰਜਾਬ ਦੀ ਦਸ਼ਾ ਵੀ ਬਦਲੇਗੀ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਬਿਕਰਮ ਸਿੰਘ ਮਜੀਠੀਆ ਅਤੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਇੱਕ ਦੂਜੇ ‘ਤੇ ਗੈਂਗਸਟਰਾਂ ਨੂੰ ਪਾਲਣ ਦੇ ਦੋਸ਼ ਲਗਾ ਰਹੇ ਹਨ, ਜਦਕਿ ਅਸਲੀਅਤ ਇਹ ਹੈ ਕਿ ਦੋਵੇਂ ਇੱਕੋ ਜਿਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਰਲ ਮਿਲ ਕੇ ਸੂਬੇ ਦੇ ਬਹੁਭਾਂਤੀ ਮਾਫ਼ੀਆ ਨੂੰ ਚਲਾ ਰਹੇ ਹਨ। ਇਹ ਗੱਲ ਵਾਰ-ਵਾਰ ਸਾਬਤ ਹੋ ਰਹੀ ਹੈ।

ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਕੋਰ ਕਮੇਟੀ ਬੈਠਕ ‘ਚ ਦਿੱਲੀ ਹਿੰਸਾ ਵਿਰੁੱਧ ਨਿੰਦਾ ਮਤਾ ਅਤੇ ਜਰਨੈਲ ਸਿੰਘ ਦੀ ਨਿਯੁਕਤੀ ਲਈ ਪਾਰਟੀ ਹਾਈਕਮਾਨ ਲਈ ਧੰਨਵਾਦ ਮਤਾ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਮਹਿੰਗੀ ਬਿਜਲੀ ਵਿਰੁੱਧ ਪਾਰਟੀ ਵੱਲੋਂ 16 ਮਾਰਚ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ ਕੱਟਣ ਅਤੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ‘ਤੇ ਵਿਚਾਰ ਚਰਚਾ ਹੋਈ।

ਕੋਰ ਕਮੇਟੀ ਦੇ ਬੈਠਕ ‘ਚ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਬੀਬੀ ਸਰਬਜੀਤ ਕੌਰ ਮਾਣੂੰਕੇ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ, ਜੈ ਕ੍ਰਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ, ਮਨਜੀਤ ਸਿੰਘ ਬਿਲਾਸਪੁਰ (ਸਾਰੇ ਵਿਧਾਇਕ), ਪ੍ਰੋ. ਸਾਧੂ ਸਿੰਘ, ਸੁਖਵਿੰਦਰ ਸੁੱਖੀ, ਗੈਰੀ ਬੜਿੰਗ, ਹਰਚੰਦ ਸਿੰਘ ਬਰਸਟ, ਕੁਲਦੀਪ ਸਿੰਘ ਧਾਲੀਵਾਲ, ਗੁਰਦਿੱਤ ਸਿੰਘ ਸੇਖੋਂ, ਦਲਬੀਰ ਸਿੰਘ ਢਿੱਲੋਂ, ਡਾ. ਬਲਬੀਰ ਸਿੰਘ, ਜਮੀਲ ਉਰ ਰਹਿਮਾਨ, ਬਲਜਿੰਦਰ ਸਿੰਘ ਚੌਂਦਾ ਅਤੇ ਮਨਜੀਤ ਸਿੰਘ ਸਿੱਧੂ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION