39 C
Delhi
Friday, April 26, 2024
spot_img
spot_img

‘ਆਪ’ ਦੇ ਨਵ-ਨਿਯੁਕਤ ਅਹੁਦੇਦਾਰਾਂ – ਬਰਸਟ, ਨੀਨਾ ਮਿੱਤਲ ਅਤੇ ਸੁਖ਼ਵਿੰਦਰ ਸੁੱਖੀ – ਨੇ ਕਾਰਜਭਾਰ ਸੰਭਾਲਿਆ

ਚੰਡੀਗੜ੍ਹ, 30 ਸਤੰਬਰ 2020:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਹਰਪਾਲ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ‘ਆਪ’ ਦੇ ਨਵਨਿਯੁਕਤ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖ਼ਜ਼ਾਨਚੀ ਨੀਨਾ ਮਿੱਤਲ ਅਤੇ ਓਵਰਸੀਜ਼ ਮਾਮਲਿਆਂ ਬਾਰੇ ਸੂਬਾ ਸਕੱਤਰ ਸੁਖਵਿੰਦਰ ਸੁੱਖੀ ਨੇ ਆਪਣਾ ਕਾਰਜਭਾਰ ਸੰਭਾਲਿਆ।

ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਕੁਲਜੀਤ ਸਿੰਘ ਰੰਧਾਵਾਂ, ਹਰਭੁਪਿੰਦਰ ਸਿੰਘ ਧਰੌੜ, ਰਾਜ ਲਾਲੀ ਗਿੱਲ, ਜੇ.ਪੀ ਸਿੰਘ, ਗੈਰੀ ਬੜਿੰਗ ਹਾਜਰ ਸਨ।

ਨਵ-ਨਿਯੁਕਤ ਉਕੱਤ ਆਗੂਆਂ ਨੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜਰਨੈਲ ਸਿੰਘ, ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਅਤੇ ਸਮੂਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਅਤੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸੌਂਪੀ ਗਈ ਜ਼ਿੰਮੇਦਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ।

ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਕੇ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਆਪਣੇ ਅਹਿਮ ਯੋਗਦਾਨ ਨਿਭਾਵਾਂਗੇ।

ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਨੂੰ ਬਰਬਾਦੀ ਦੇ ਰਾਹ ‘ਤੇ ਲੈ ਕੇ ਜਾਣ ਵਾਲੇ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਛੋਟੇ-ਵੱਡੇ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਪੂਰੀ ਤਰਾਂ ਖੋਖਲਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ।

ਅੱਜ ਪੰਜਾਬ ਦੇ ਹਲਾਤ ਅਜਿਹੇ ਬਣ ਗਏ ਹਨ ਕਿ ਪੰਜਾਬ ਦਾ ਹਰ ਵਰਗ ਕਿਸਾਨ, ਖੇਤ-ਮਜ਼ਦੂਰ, ਆੜਤੀ, ਦੁਕਾਨਦਾਰ, ਇੰਡਸਟਰੀ, ਟਰਾਂਸਪੋਰਟਰਾਂ, ਮੁਲਾਜ਼ਮਾਂ ਆਦਿ ਸੜਕਾਂ ‘ਤੇ ਆਪਣੇ ਜਾਇਜ਼ ਹੱਕਾਂ ਦੀ ਪੂਰਤੀ ਲਈ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ, ਜਿੰਨਾ ਦੀ ਰਾਜਾ ਅਮਰਿੰਦਰ ਸਿੰਘ ਨੇ ਜਾਇਜ਼ ਮੰਗਾਂ ਤਾਂ ਕੀ ਪੂਰੀਆਂ ਕਰਨੀਆਂ ਸਨ, ਉਲਟਾ ਉਨਾਂ ‘ਤੇ ਡਾਂਗਾਂ ਅਤੇ ਪਾਣੀ ਦੀਆਂ ਬੋਛਾਰਾ ਨਾਲ ਜ਼ੁਲਮ ਕੀਤਾ ਜਾ ਰਿਹਾ ਹੈ।

ਉੱਥੇ ਹੀ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੀ ਹੋਈ ਇਨਾਂ ਤਾਨਾਸ਼ਾਹੀ ਸਰਕਾਰਾਂ ਦਾ ਡੱਟ ਕੇ ਪੂਰੇ ਪੰਜਾਬ ਵਿਚ ਹਰ ਵਰਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰ ਰਹੀ ਹੈ।

ਹਰਚੰਦ ਸਿੰਘ ਬਰਸਟ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਬਾਰੇ ਕਿਹਾ ਕਿ ਕਾਂਗਰਸ ਇਸ ਤਾਨਾਸ਼ਾਹੀ ਫ਼ਰਮਾਨ ਦੀ ਸਾਜ਼ਿਸ਼ ਵਿੱਚ ਭਾਜਪਾ ਅਤੇ ਅਕਾਲੀ ਦਲ ਜਿੰਨੀ ਹੀ ਗੁਨਾਹਗਾਰ ਹੈ, ਜੇਕਰ ਕਾਂਗਰਸ ਨੇ ਪਹਿਲਾਂ ਹੀ ਬੈਠਕਾਂ ਵਿੱਚ ਬਿਲ ਬਣਦੇ ਸਮੇਂ ਵਿਰੋਧ ਕੀਤਾ ਹੁੰਦਾ ਤਾਂ ਇਹ ਪਾਸ ਹੋਣਾ ਤਾਂ ਦੂਰ ਇਹ ਬਿਲ ਸੰਸਦ ਵਿੱਚ ਪੇਸ਼ ਹੀ ਨਹੀਂ ਹੋਇਆ ਹੁੰਦਾ, ਪਰੰਤੂ ਕਾਂਗਰਸ ਕੇਵਲ ਕਿਸਾਨਾਂ ਨਾਲ ਧੋਖਾ ਕਰਨਾ ਹੀ ਜਾਣਦੀ ਹੈ ।Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION