35.6 C
Delhi
Wednesday, April 24, 2024
spot_img
spot_img

‘ਆਪ’ ਦੇ ਬਾਗੀ ਵਿਧਾਇਕਾਂ ਨੇ ਕਿਹਾ, ਸ਼ਰਾਬ ਵਾਂਗ ‘ਮਾਈਨਿੰਗ’ ਵਿਚ ਵੀ ਹੋ ਰਿਹਾ ਘੋਟਾਲਾ – ਕੰਵਰ ਸੰਧੂ ਵੱਲੋਂ ਕੈਪਟਨ ਦੇ ਦਖ਼ਲ ਦੀ ਮੰਗ

ਚੰਡੀਗੜ੍ਹ, 17 ਮਈ, 2020 –
ਵਿਧਾਇਕ ਕੰਵਰ ਸੰਧੂ ਦੀ ਅਗਵਾਈ ਵਾਲੇ ਆਮ ਆਦਮੀ ਪਾਰਟੀ (ਪੰਜਾਬ) ਦੇ ਸੰਧੂ ਸਮੇਤ ਚਾਰ ਬਾਗ਼ੀ ਵਿਧਾਇਕਾਂ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖ਼ਾਲਸਾ ਅਤੇ ਜਗਤਾਰ ਸਿੰਘ ਹਿੱਸੋਵਾਲ ਨੇ ਕੋਰੋਨਾ-ਵਾਇਰਸ ਨਾਮਕ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੀ ਮਾਈਨਿੰਗ ਨੀਤੀ ਉੱਤੇ ਸਵਾਲ ਖੜੇ ਕਰਦਿਆਂ ਦੋਸ਼ ਲਗਾਇਆ ਹੈ ਕਿ ਇਸ ਮਾਈਨਿੰਗ ਨੀਤੀ ਕਰਕੇ ਸੂਬੇ ਨੂੰ ਭਾਰੀ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਵਰ ਸੰਧੂ ਨੇ ਕਿਹਾ ਕਿ ਬੀਤੀ 12 ਮਈ ਨੂੰ ਅਗਲੇ ਇੱਕ ਮਹੀਨੇ ਲਈ ਐਲਾਨੀ ਗਈ ਅੰਤਰਿਮ ਨੀਤੀ ਤੋਂ ਮਿਲੇ ਸੰਕੇਤਾਂ ਮੁਤਾਬਿਕ ਸੂਬੇ ਨੂੰ ਅਗਲੇ ਸਾਲ 150 ਕਰੋੜ ਰੁਪਏ ਤੋਂ ਜ਼ਿਆਦਾ ਦਾ ਵੱਡਾ ਵਿੱਤੀ ਘਾਟਾ ਹੋਣ ਦੇ ਨਾਲ ਨਾਲ ਵਾਤਾਵਰਨ ਦੀ ਤਬਾਹੀ ਵੀ ਹੋ ਸਕਦੀ ਹੈ।

ਵਿਧਾਇਕਾਂ ਨੇ ਕਿਹਾ ਕਿ ਸਾਲ ਦੇ ਸ਼ੁਰੂਆਤੀ ਨੀਤੀ ਦੇ ਅਨੁਸਾਰ ਸੂਬੇ ਨੇ ਪਿਛਲੇ ਸਾਲ ਜੂਨ ਵਿੱਚ ਸੱਤ ਬਲਾਕਾਂ ਵਿੱਚ 196 ਖੱਡਾਂ ਦੀ ਨਿਲਾਮੀ 306 ਕਰੋੜ ਰੁਪਏ ਸਾਲਾਨਾ ਜੋ ਕਿ ਲਗਭਗ 25 ਕਰੋੜ ਰੁਪਏ ਪ੍ਰਤੀ ਮਹੀਨਾ ਬਣਦੀ ਹੈ ਦੇ ਮੁਤਾਬਿਕ ਕੀਤੀ ਸੀ। ਵਿਧਾਇਕਾਂ ਨੇ ਪੁੱਛਿਆ, “ਸੂਬੇ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਪਿਛਲੇ ਸਾਲ ਜੂਨ ਤੋਂ ਜਦੋਂ ਤੋਂ ਨਿਲਾਮੀ ਹੋਈ ਹੈ, ਉਸ ਸਮੇਂ ਤੋਂ ਅੱਜ ਤੱਕ ਮਾਈਨਿੰਗ ਤੋਂ ਸੂਬੇ ਨੂੰ ਕਿੰਨੀ ਰਕਮ ਪ੍ਰਾਪਤ ਹੋਈ ਹੈ?

ਸੈਕਟਰੀ-ਕਮ-ਡਾਇਰੈਕਟਰ ਵੱਲੋਂ 12 ਮਈ ਨੂੰ ਜਾਰੀ ਕੀਤੀ ਸੂਚਨਾ ਅਨੁਸਾਰ ਇੱਕ ਮਹੀਨੇ ਲਈ ਸਿਰਫ਼ 16 ਸਾਈਟਾਂ ਨੂੰ ਚਲਾਇਆ ਜਾ ਰਿਹਾ ਹੈ, ਜਿਸ ਦਾ ਸਰਕਾਰ ਨੂੰ 4.85 ਕਰੋੜ ਰੁਪਏ ਦੀ ਰਕਮ ਦਿੱਤੀ ਜਾਵੇਗੀ।

ਵਿਧਾਇਕ ਸੰਧੂ ਨੇ ਕਿਹਾ ਕਿ ਹੋਰ ਖੱਡਾਂ ਇਸ ਕਰਕੇ ਸ਼ੁਰੂ ਨਹੀਂ ਕੀਤੀਆਂ ਗਈਆਂ, ਕਿਉਂਕਿ ਵਾਤਾਵਰਨ ਪ੍ਰਵਾਨਗੀ (ਈ.ਸੀ.) ਇਨ੍ਹਾਂ ਉਕਤ ਖੱਡਾਂ ਨੂੰ ਨਹੀਂ ਪ੍ਰਾਪਤ ਹੋਈ ਸੀ। ਦੂਜੇ ਪਾਸੇ ਵਾਤਾਵਰਨ ਪ੍ਰਵਾਨਗੀ ਨਾ ਮਿਲਣ ਕਰਕੇ ਸਰਕਾਰ ਨੂੰ ਕਿਸੇ ਰਾਇਲਟੀ ਅਤੇ ਮਾਲੀਆ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ, ਤੱਥ ਇਹ ਵੀ ਹੈ ਕਿ ਬਹੁਤੀਆਂ ਖੱਡਾਂ ਪਹਿਲਾਂ ਹੀ ਗੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੀਆਂ ਹਨ। ਸੰਧੂ ਨੇ ਦੋਸ਼ ਲਾਇਆ ਕਿ ਰਾਜਨੀਤਿਕ ਸਰਪ੍ਰਸਤੀ ਵਾਲੇ ਰੋਜ਼ਾਨਾ ਪ੍ਰਤੀ ਇੱਕ ਖੱਡ ਤੋਂ 10 ਤੋਂ 50 ਲੱਖ ਰੁਪਏ ਤੱਕ ਦਾ ਗੁੰਡਾ ਟੈਕਸ ਇਕੱਠਾ ਕਰ ਰਹੇ ਹਨ।

‘ਆਪ’ ਵਿਧਾਇਕਾਂ ਨੇ 24 ਅਪ੍ਰੈਲ ਨੂੰ ਪੰਜਾਬ ਐਡਵੋਕੇਟ ਜਨਰਲ ਸ੍ਰੀ ਅਤੁੱਲ ਨੰਦਾ ਦੀ ਤਾਜ਼ਾ ਰਾਏ ‘ਤੇ ਵੀ ਸਵਾਲ ਉਠਾਇਆ, ਜਿਸ ਵਿਚ ਠੇਕੇਦਾਰਾਂ ਨੂੰ ਟੈਂਡਰ ਪ੍ਰਕਿਰਿਆ ਤੋਂ ਬਿਨਾਂ ਹੋਰ ਮਾਈਨਿੰਗ ਸਾਈਟਾਂ ਖੋਲ੍ਹਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਸੰਧੂ ਨੇ ਅੱਗੇ ਕਿਹਾ ਕਿ ਸਰਕਾਰਾਂ ਵੱਲੋਂ ਐਲਾਨੀ ਕੁਦਰਤੀ ਆਫ਼ਤਾਂ ਅਤੇ ਐਮਰਜੈਂਸੀ ਦਾ ਹਵਾਲਾ ਦਿੰਦੇ ਹੋਏ ਏ.ਜੀ. ਨੇ ਕਿਹਾ ਹੈ ਕਿ ਇੱਥੇ ਟੈਂਡਰਿੰਗ ਪ੍ਰਕਿਰਿਆ ਦੀ ਜ਼ਰੂਰਤ ਨਹੀਂ ਹੈ ਅਤੇ ਨਿੱਜੀ ਸਮਝੌਤੇ ਨਾਲ ਠੇਕੇ ਦਿੱਤੇ ਜਾ ਸਕਦੇ ਹਨ।

ਖਰੜ ਦੇ ਵਿਧਾਇਕ ਨੇ ਕਿਹਾ ਕਿ ਏ.ਜੀ ਨੇ 3 ਅਕਤੂਬਰ 2019 ਨੂੰ ਦਿੱਤੀ ਆਪਣੀ ਖ਼ੁਦ ਦੀ ਕਾਨੂੰਨੀ ਰਾਏ ਨੂੰ ਉਲਟਾ ਕਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਬਿਨਾਂ ਕਿਸੇ ਟੈਂਡਰ ਪ੍ਰਕਿਰਿਆ ਦੇ ਅਜਿਹੇ ਠੇਕਿਆਂ ਨੂੰ ਦੇਣਾ ਠੀਕ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਨੂੰ ਪਹਿਲਾਂ ਮਾਈਨਿੰਗ ਤੋਂ ਪੈਸਾ ਹੜ੍ਹਾਂ ਦੇ


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION