36.1 C
Delhi
Thursday, March 28, 2024
spot_img
spot_img

‘ਆਪ’ ਨੇ ਥਰਮਲ ਪਲਾਂਟ ਦੀ ਸੈਂਕੜੇ ਏਕੜ ਜ਼ਮੀਨ ਪੁੱਡਾ ਰਾਹੀਂ ਲੈਂਡ ਮਾਫ਼ੀਆ ਹਵਾਲੇ ਕਰਨ ਦੇ ਵਿਰੋਧ ‘ਚ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ , 22 ਜੂਨ, 2020 –
ਬਠਿੰਡਾ ਥਰਮਲ ਪਲਾਂਟ ਨੂੰ ਮੁੜ ਤੋਂ ਭਖਾਉਣ ਦੀ ਥਾਂ ਪਲਾਂਟ ਦੀ ਸੈਂਕੜੇ ਏਕੜ ਜ਼ਮੀਨ ਪੁੱਡਾ ਰਾਹੀਂ ਲੈਂਡ ਮਾਫ਼ੀਆ ਹਵਾਲੇ ਕਰਨ ਦੇ ਵਿਰੋਧ ‘ਚ ਕੈਪਟਨ ਸਰਕਾਰ ਦੇ ਵਿਰੁੱਧ ਬੁੱਧਵਾਰ ਨੂੰ ਜ਼ਿਲਾ ਬਠਿੰਡਾ ਵਿਖੇ ਗੋਲੀ ਡਿੱਗੀ ਨਜ਼ਦੀਕ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਬਿਜਲੀ ਮੋਰਚੇ ਦੇ ਇੰਚਾਰਜ ਮੀਤ ਹੇਅਰ, ਕੋਰ ਕਮੇਟੀ ਮੈਂਬਰ ਅਤੇ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ, ਪੰਜਾਬ ਦੇ ਚੀਫ਼ ਸਪੋਕਸਪਰਸਨ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਵਿਧਾਇਕ ਰੁਪਿੰਦਰ ਕੌਰ ਰੂਬੀ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲਾ ਪ੍ਰਧਾਨ (ਬਠਿੰਡਾ) ਨਵਦੀਪ ਜੀਦਾ, ਜਸਪਾਲ ਸਿੰਘ ਦਾਤੇਵਾਸ, ਨਰਿੰਦਰ ਕੌਰ ਭਰਾਜ, ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਟਰੇਡ ਵਿੰਗ ਪੰਜਾਬ ਦੇ ਉਪ ਪ੍ਰਧਾਨ ਅਨਿਲ ਠਾਕੁਰ, ਪਾਰਟੀ ਬੁਲਾਰਾ ਨੀਲ ਗਰਗ ਅਤੇ ਸਮੂਹ ਪਾਰਟੀ ਵਲੰਟੀਅਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

‘ਆਪ’ ਦੀ ਸਮੂਹ ਲੀਡਰਸ਼ਿਪ ਨੇ ਰੋਸ ਪ੍ਰਦਰਸ਼ਨ ਉਪਰੰਤ ਜਿਵੇਂ ਹੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਜਾਣ ਲੱਗੇ ਤਾਂ ਪਹਿਲਾਂ ਤੋਂ ਹੀ ਮੁਸਤੈਦ ਬੈਠੀ ਪੁਲਿਸ ਨੇ ਪਾਰਟੀ ਆਗੂਆਂ ਨੂੰ ਰਸਤੇ ਵਿੱਚ ਰੋਕ ਕੇ ਉਨਾਂ ਨਾਲ ਕਾਫ਼ੀ ਧੱਕਾ-ਮੁੱਕੀ ਕੀਤੀ ਗਈ। ਇਸ ਦੌਰਾਨ ਹਾਲਾਤ ਕਾਬੂ ਨਾ ਹੁੰਦੇ ਦੇਖ ਮੌਕੇ ‘ਤੇ ਪਹੁੰਚੇ ਬਠਿੰਡਾ ਦੇ ਐਸ.ਡੀ.ਐਮ ਨੇ ‘ਆਪ’ ਆਗੂਆਂ ਤੋਂ ਮੰਗ ਪੱਤਰ ਲਿਆ।

ਮੀਤ ਹੇਅਰ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਬਿਜਲੀ ਅਤੇ ਲੈਂਡ ਮਾਫ਼ੀਏ ਦੀ ਕਮਾਨ ਪਹਿਲਾਂ ਸੁਖਬੀਰ ਸਿੰਘ ਬਾਦਲ ਕੋਲ ਸੀ।

ਉਹ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਥ ‘ਚ ਆ ਗਈ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਦਾ ਬਠਿੰਡਾ ਦੇ ਗੁਰੂ ਨਾਨਕ ਥਰਮਲ ਪਲਾਂਟ ਨੂੰ ਬੰਦ ਕਰਨਾ, ਥਰਮਲ ਦੀ 1764 ਏਕੜ ਜ਼ਮੀਨ ਨੂੰ ਵੇਚਣ ਦਾ, ਬਠਿੰਡਾ ਦੀ ਪਹਿਚਾਣ ਨੂੰ ਖ਼ਤਮ ਕਰਨ ਦਾ ਆਮ ਆਦਮੀ ਪਾਰਟੀ ਡਟ ਕੇ ਵਿਰੋਧ ਕਰੇਗੀ। ਉਨਾਂ ਦੱਸਿਆ ਕਿ 1969 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ‘ਤੇ ਸਮਰਪਿਤ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਕਈ ਪਿੰਡਾਂ ਦੇ ਕਿਸਾਨਾਂ ਦੀ ਲਗਭਗ 1764 ਏਕੜ ਜ਼ਮੀਨ ਲੈ ਕੇ ਬਣਾਇਆ ਗਿਆ ਸੀ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


ਪਿ੍ਰੰਸੀਪਲ ਬੁੱਧ ਰਾਮ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਸ਼ਾਇਰਾਨਾ ਅੰਦਾਜ਼ ਵਿੱਚ ਗੱਲ ਕਰਨ ਵਾਲੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਸ ਗੱਲ ਦਾ ਵੀ ਖ਼ਿਆਲ ਰੱਖਣ ਕਿ ਜਿੰਨਾ ਬਠਿੰਡਾ ਦੇ ਲੋਕਾਂ ਨੇ ਤੁਹਾਨੂੰ ਜਿਤਾ ਕੇ ਵਿਧਾਨ ਸਭਾ ਭੇਜਿਆ, ਉਨਾਂ ਦੀ ਬਦੌਲਤ ਤੁਸੀਂ ਵਿੱਤ ਮੰਤਰੀ ਬਣੇ ਅਤੇ ਉਨਾਂ ਲੋਕਾਂ ਨਾਲ ਥਰਮਲ ਨਾ ਬੰਦ ਕਰਨ ਦੇ ਕੀਤੇ ਵਾਅਦੇ ਤੋਂ ਭੱਜ ਰਹੇ ਹੋ ਅਤੇ ਬਠਿੰਡਾ ਦੀ ਸੰਪਤੀ ਅਤੇ ਪਹਿਚਾਣ ਨੂੰ ਖ਼ਤਮ ਕਰਨ ਜਾ ਰਹੇ ਹੋ।

ਉਨਾਂ ਨੇ ਕਿਹਾ ਕਿ ਮੀਡੀਆ ਦੇ ਹਵਾਲੇ ਤੋਂ ਇਹ ਵੀ ਖ਼ਬਰਾਂ ਆ ਰਹੀਆਂ ਹਨ ਕਿ ਪੰਜਾਬ ਕੈਬਨਿਟ ਥਰਮਲ ਪਲਾਂਟ ਦੀ ਜ਼ਮੀਨ ਨੂੰ ਅੱਗੇ ਵੇਚਣ ਦੀ ਮਨਜ਼ੂਰੀ ਦੇਣ ਜਾ ਰਹੀ ਹੈ, ਜੋ ਕਿ ਲੋਕਾਂ ਨਾਲ ਧੋਖਾ ਹੋਵੇਗਾ। ਅਜਿਹੇ ਫ਼ੈਸਲੇ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ‘ਆਪ’ ਵੱਲੋਂ ਮਨਪ੍ਰੀਤ ਬਾਦਲ ਦੇ ਖ਼ਿਲਾਫ਼ ਬਠਿੰਡਾ ਦੇ ਬਜਾਰਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਗਾਇਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਦਿਵਸ (1969) ਨੂੰ ਸਮਰਪਿਤ ਬਠਿੰਡਾ ਥਰਮਲ ਪਲਾਂਟ ਦੀ ਪਿਛਲੀ ਬਾਦਲ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਬਲੀ ਦੇ ਦਿੱਤੀ। 2017 ਦੀਆਂ ਚੋਣਾਂ ਤੋਂ ਪਹਿਲਾਂ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਮਾਰੂ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਕਰਨ ਦੇ ਕਾਂਗਰਸੀ ਚੋਣ ਵਾਅਦੇ ਦੇ ਹਵਾਲੇ ਨਾਲ ਬਠਿੰਡਾ ਥਰਮਲ ਪਲਾਂਟ ਦੀਆਂ ਚਿਮਨੀਆਂ ਮੁੜ ਮੁਕਾਉਣ ਦੇ ਦਾਅਵੇ ਕਰਨ ਵਾਲੇ ਮਨਪ੍ਰੀਤ ਸਿੰਘ ਬਾਦਲ ਅੱਜ ਬਤੌਰ ਵਿੱਤ ਮੰਤਰੀ ਥਰਮਲ ਪਲਾਂਟ ਦਾ ਨਾਮੋ-ਨਿਸ਼ਾਨ ਮਿਟਾਉਣ ਦੇ ਫ਼ੈਸਲੇ ਲੈ ਰਹੇ ਹਨ।

AAP Thermal Plant protest 2

ਬਠਿੰਡਾ ਦੇ ਲੋਕ ਤੜੀ ਪਾਰ ਕੀਤੇ ਥਰਮਲ ਮੁਲਾਜ਼ਮ ਅਤੇ ਉਹ ਕਿਸਾਨ ਜਿੰਨਾ ਦੀਆਂ ਜ਼ਮੀਨਾਂ ‘ਬਾਬੇ ਨਾਨਕ’ ਦੇ ਨਾਂ ‘ਤੇ ਐਕੁਆਇਰ ਕਰਕੇ ਥਰਮਲ ਪਲਾਂਟ ਸਥਾਪਿਤ ਕੀਤਾ ਗਿਆ ਸੀ, ਮੁਆਫ਼ ਨਹੀਂ ਕਰਨਗੇ।

‘ਆਪ’ ਆਗੂਆਂ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਵਿਧਾਇਕ ਰੁਪਿੰਦਰ ਕੌਰ ਰੂਬੀ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੰਗ ਕੀਤੀ ਕਿ ਸਰਕਾਰ ਨੇ ਜੇਕਰ ਥਰਮਲ ਪਲਾਂਟ ਪੱਕੇ ਤੌਰ ‘ਤੇ ਬੰਦ ਕਰਨ ਵਾਲਾ ਮੰਦਭਾਗਾ ਫ਼ੈਸਲਾ ਲੈ ਹੀ ਲਿਆ ਹੈ ਤਾਂ ਇਹ ਜ਼ਮੀਨਾਂ ਉਨਾਂ ਕਿਸਾਨਾਂ ਨੂੰ ਵਾਪਸ ਕੀਤੀਆਂ ਜਾਣ, ਜਿੰਨਾ ਤੋਂ 1969 ‘ਚ ਥਰਮਲ ਪਲਾਂਟ ਲਈ ਲਈਆਂ ਗਈਆਂ ਸਨ।

ਉਨਾਂ ਨੇ ਇਲਾਕੇ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਅੱਜ ਲੈਂਡ ਮਾਫ਼ੀਆ ਲਈ ਦਲਾਲਾਂ ਵਰਗੀ ਭੂਮਿਕਾ ਨਿਭਾਅ ਰਹੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲੋਂ ਆਪਣੇ ਹੱਕ ਲੈਣ ਲਈ ਅੱਗੇ ਆਉਣ, ਆਮ ਆਦਮੀ ਪਾਰਟੀ ਉਨਾਂ ਲਈ ਮੈਦਾਨ ਤੋਂ ਲੈ ਕੇ ਹਰ ਪ੍ਰਕਾਰ ਦੀ ਕਾਨੂੰਨੀ ਅਤੇ ਸਿਆਸੀ ਲੜਾਈ ਲੜੇਗੀ।

‘ਆਪ’ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਇਸ ਥਰਮਲ ਪਲਾਂਟ ਨੂੰ ਡਿਸਮੈਂਟਲ ਕਰਨ ਦਾ ਫ਼ੈਸਲਾ ਨਾ ਲੈਣ ਕਿਉਂਕਿ 2022 ਆਪ ਦੀ ਸਰਕਾਰ ਬਣਨ ‘ਤੇ ਬਠਿੰਡਾ ਥਰਮਲ ਪਲਾਂਟ ਨੂੰ ਫਿਰ ਚਲਾਇਆ ਜਾਵੇਗਾ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਸਾਰੇ ਲੋਕ ਮਾਰੂ ਸਮਝੌਤੇ ਰੱਦ ਕੀਤੇ ਜਾਣਗੇ।

ਆਮ ਆਦਮੀ ਪਾਰਟੀ (ਆਪ) ਪੰਜਾਬ ਇਸ ਦਾ ਸੜਕ ਤੋਂ ਲੈ ਕੇ ਸਦਨ ਤੱਕ ਵਿਰੋਧ ਕਰੇਗੀ, ਇਨਾਂ ਹੀ ਨਹੀਂ 2022 ਵਿੱਚ ‘ਆਪ’ ਦੀ ਸਰਕਾਰ ਬਣਨ ਉਪਰੰਤ ਅਜਿਹੇ ਸਾਰੇ ਮਾਮਲਿਆਂ ਦੀ ਜਾਂਚ ਲਈ ਇੱਕ ਸਪੈਸ਼ਲ ਜੁਡੀਸ਼ੀਅਲ ਜਾਂਚ ਕਮਿਸ਼ਨ ਗਠਿਤ ਕਰਕੇ ਇਸ ‘ਚ ਸ਼ਾਮਲ ਸਾਰੀਆਂ ਧਿਰਾਂ ਨੂੰ ਕਾਨੂੰਨ ਦੇ ਕਟਹਿਰੇ ‘ਚ ਖੜਾ ਕਰੇਗੀ ਅਤੇ ਸਾਰੀਆਂ ਸੰਪਤੀਆਂ ਵਾਪਸ ਸਰਕਾਰ ਦੇ ਅਧੀਨ ਲੈ ਕੇ ਆਵੇਗੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION