36.1 C
Delhi
Thursday, May 9, 2024
spot_img
spot_img

‘ਆਪ’ ਪੰਜਾਬ ਨੂੰ ਹੋਰ ਮਜ਼ਬੂਤ ਕਰਨ ਲਈ 811 ਨਵ-ਨਿਯੁਕਤ ਸਰਕਲ ਇੰਚਾਰਜਾਂ ਨੂੰ ਸਹੁੰ ਚੁਕਾਈ

ਯੈੱਸ ਪੰਜਾਬ
ਬਠਿੰਡਾ, 23 ਦਸੰਬਰ, 2020:
ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਇਕ ਵਧੀਆ ਪੰਜਾਬ ਉਸਾਰਨ ਦੇ ਮਕਸਦ ਨੂੰ ਲੈ ਕੇ ਆਪਣੇ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਇਸ ਸਬੰਧ ਵਿੱਚ ਅੱਜ ਬਠਿੰਡਾ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿੱਥੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਕੁਲਤਾਰ ਸਿੰਘ ਸੰਧਵਾਂ, ਪ੍ਰੋ ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ) ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਪੰਜਾਬ ਦੀ ਮਿੱਟੀ ਦੀ ਸਹੁੰਚ ਚੁਕਾਈ ਗਈ। ਸਮਾਗਮ ਦੇ ਸ਼ੁਰੂ ਹੋਣ ਤੋਂ ਪਹਿਲਾਂ ਆਪਣੀ ਹੋਂਦ ਬਚਾਉਣ ਲਈ ਲੜਾਈ ਵਿੱਚ ਸ਼ਹੀਦ ਹੋਣ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੁਣ ਤੱਕ 22 ਸੂਬੇ ਦੇ ਅਹੁਦੇਦਾਰ, 168 ਜ਼ਿਲ੍ਹਾ ਪੱਧਰ, 468 ਬਲਾਕ ਪੱਧਰ ਅਤੇ 4500 ਸਰਕਲ ਪੱਧਰ ਉੱਤੇ ਅਹੁਦੇਦਾਰਾਂ ਨੂੰ ਲਗਾਇਆ ਗਿਆ ਹੈ। ਇਸੇ ਤਹਿਤ ਅੱਜ 811 ਨਵੇਂ ਨਿਯੁਕਤ ਕੀਤੇ ਗਏ ਸਰਕਲ ਇੰਚਾਰਜਾ ਨੂੰ ਸਹੁੰ ਚੁਕਾਈ ਗਈ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ 5 ਪਿੰਡਾਂ ਅਤੇ 5 ਵਾਰਡਾਂ ਪਿੱਛੇ ਇਕ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਆਉਣ ਵਾਲੇ ਦੋ ਮਹੀਨਿਆਂ ‘ਚ 2 ਲੱਖ ਹੋਰ ਵਿਅਕਤੀਆਂ ਦੀ ਡਿਊਟੀ ਲਗਾਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ।

ਪ੍ਰੋ ਬਲਜਿੰਦਰ ਕੌਰ ਨੇ ਨਵੇਂ ਸਰਕਲ ਪ੍ਰਧਾਨਾਂ ਨੂੰ ਪਾਰਟੀ ਵੱਲੋਂ ਦਿੱਤੀ ਗਈ ਡਿਊਟੀ ਸਬੰਧੀ ਵਧਾਈ ਦਿੰਦੇ ਹੋਏ ਕਿਹਾ ਕਿ ਆਗੂਆਂ ਦੀ ਮਿਹਨਤ ਸਦਕਾ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ‘ਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗਲਤੀਆਂ ਕਾਰਨ ਪੰਜਾਬ ਦਾ ਭਵਿੱਖ ਧੁੰਦਲਾ ਦਿਖਾਈ ਦੇ ਰਿਹਾ ਹੈ।

ਜਿੱਥੇ ਅੱਜ ਕੇਂਦਰ ਦੀ ਮੋਦੀ ਸਰਕਾਰ ਕਿਸਾਨੀ ਅਤੇ ਖੇਤੀ ਨੂੰ ਉਜਾੜਨਾ ਚਾਹੁੰਦੀ ਹੈ ਉਥੇ ਕੈਪਟਨ ਅਮਰਿੰਦਰ ਸਿੰਘ ਹਰ ਤਰ੍ਹਾਂ ਦੇ ਮਾਫੀਏ ਹੱਥੋਂ ਪੰਜਾਬ ਨੂੰ ਲੁਟਾ ਰਹੇ ਹਨ। ਅਜਿਹੇ ਹਾਲਾਤਾਂ ਵਿੱਚ ਸਾਡੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ ਕਿ ਇਨ੍ਹਾਂ ਲੁੱਟਾਂ ਤੋਂ ਬਚਾਉਣ ਅਤੇ ਪੰਜਾਬ ਦੇ ਭਵਿੱਖ ਨੂੰ ਚੰਗਾ ਉਸਾਰਨ ਲਈ ਕੰਮ ਕੀਤਾ ਜਾਵੇ।

ਆਮ ਆਦਮੀ ਪਾਰਟੀ ਦਾ ਸਿਰਫ ਇਕੋ ਇਕ ਮਕਸਦ ਹੈ ਕਿ ਪੰਜਾਬ, ਪੰਜਾਬੀਅਤ, ਨੌਜਵਾਨਾਂ ਅਤੇ ਹਰ ਵਰਗ ਨੂੰ ਲਾਮਬੰਦ ਕਰਦੇ ਹੋਏ ਮੁੜ ਰੰਗਲਾ ਪੰਜਾਬ ਬਣਾਇਆ ਜਾਵੇ, ਜਿੱਥੇ ਖੁਸ਼ਹਾਲੀ ਹੋਵੇ, ਜਿੱਥੇ ਕਰਜ਼ੇ ਕਰਕੇ ਕਿਸਾਨ ਨੂੰ ਖੁਦਕੁਸ਼ੀ ਨਾ ਕਰਨੀ ਪਵੇ, ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਲੈਣ ਲਈ ਪੁਲਿਸ ਹੱਥੋਂ ਕੁੱਟ ਨਾ ਖਾਣੀ ਪਵੇ।

ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ‘ਚੋਂ ਨਸ਼ਾ ਖਤਮ ਕਰਨ, ਘਰ ਘਰ ਰੁਜ਼ਗਾਰ ਦੇਣ, ਰੇਤਾ, ਟਰਾਂਸਪੋਰਟ, ਸ਼ਰਾਬ ਆਦਿ ਮਾਫੀਆ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਸਹੁੰ ਤੋਂ ਮੁਕਰਦੇ ਹੋਏ ਇਨ੍ਹਾਂ ਮਾਫੀਆ ਦਾ ਸਰਗਨਾ ਬਣੇ ਹੋਏ ਹਨ।

ਉਨ੍ਹਾਂ ਕਿਹਾ ਕਿ ਜੋ ਕੈਪਟਨ ਪਹਿਲਾਂ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਦੇ ਸਨ ਹੁਣ ਰੁਜ਼ਗਾਰ ਮੰਗਣ ਉਤੇ ਬੇਰੁਜ਼ਗਾਰ ਅਧਿਆਪਕ ਨੌਜਵਾਨਾਂ ਤੇ ਮੁਟਿਆਰਾਂ ਨੂੰ ਬੁਰੀ ਤਰ੍ਹਾਂ ਕੁੱਟ ਰਹੇ ਹਨ ਅਤੇ ਪੁਲਿਸ ਹੱਥੋਂ ਪੱਗਾਂ ਅਤੇ ਚੁੰਨੀਆਂ ਸੜਕਾਂ ਉਤੇ ਰੁਲਵਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ‘ਚ ਰੇਤਾ ਮਾਫੀਆ, ਨਜਾਇਜ਼ ਸ਼ਰਾਬ ਮਾਫੀਆ ਕੈਪਟਨ ਸਾਹਿਬ ਵੱਲੋਂ ਦਿੱਤੀ ਜਾ ਰਹੀ ਸੁਰੱਖਿਆ ਹੇਠ ਪਲ ਰਿਹਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION