30.1 C
Delhi
Saturday, April 27, 2024
spot_img
spot_img

‘ਆਪ’ ਵਿਧਾਇਕ ਨੀਨਾ ਮਿੱਤਰ ਵੱਲੋਂ ਰਾਜਪੁਰਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਲਈ ਪੂਰਨ ਸਹਿਯੋਗ ਦਾ ਭਰੋਸਾ

ਯੈੱਸ ਪੰਜਾਬ
ਰਾਜਪੁਰਾ, 15 ਮਾਰਚ, 2022 –
ਆਮ ਆਦਮੀ ਪਾਰਟੀ ਰਾਜਪੁਰਾ ਹਲਕੇ ਦੇ ਚੁਣੇ ਨਵੇਂ ਵਿਧਾਇਕ ਮੈਡਮ ਨੀਨਾ ਮਿੱਤਲ ਨੂੰ ਮੇਜਰ ਸਿੰਘ ਅਤੇ ਅਨੂਪਮ ਸ਼ਰਮਾਂ ਜ਼ਿਲ੍ਹਾ ਮੀਡੀਆ ਕੋਆਰਡੀਨੇਟਰਜ ਸਿੱਖਿਆ ਵਿਭਾਗ, ਪਟਿਆਲਾ ਵੱਲੋਂ ਮਿਲ ਕੇ ਬਹੁਤ-ਬਹੁਤ ਮੁਬਾਰਕਬਾਤ ਦਿੱਤੀ।

ਓਹਨਾਂ ਨਾਲ਼ ਰਾਜਪੁਰਾ ਹਲਕੇ ਵਿੱਚ ਆਉਂਦੇ ਸਕੂਲਾਂ ਦੀ ਬਿਹਤਰੀ ਲਈ ਵਿਚਾਰ-ਚਰਚਾ ਕੀਤੀ ਗਈ, ਜਿਸ ਵਿਚ ਵਿਧਾਇਕ ਵੱਲੋਂ ਆਸ਼ਵਾਸਨ ਦਿੱਤਾ ਗਿਆ ਕਿ ਓਹਨਾਂ ਦਾ ਰਾਜਪੁਰਾ ਹਲਕੇ ਵਿਚ ਆਉਂਦੇ ਸਾਰੇ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਪੂਰਾ ਯੋਗਦਾਨ ਰਹੇਗਾ ਅਤੇ ਵੱਧ ਤੋਂ ਵੱਧ ਅਧਿਆਪਕਾਂ ਨੂੰ ਪੜ੍ਹਾਈ ਪੱਖੋਂ ਸਾਥ ਦਿੱਤਾ ਜਾਏਗਾ ਤਾਂ ਜੋ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਰਕਾਰ ਅਤੇ ਵਿਭਾਗ ਵਿੱਚ ਤਾਲਮੇਲ ਬਿਠਾ ਕੇ ਵਧੀਆ ਕੰਮ ਕੀਤੇ ਜਾ ਸਕਣ।

ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਹਿਮ ਏਜੰਡਾ ਹੈ, ਇਸ ਲਈ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵਿੱਚ ਆਪ ਸਰਕਾਰ ਹਰ ਸੰਭਵ ਯਤਨ ਕਰੇਗੀ ਅਤੇ ਅਧਿਆਪਕਾਂ ਨੂੰ ਆਉਂਦੀਆਂ ਮੁਸ਼ਕਲਾਂ ਦਾ ਹੱਲ ਉਚੇਚੇ ਤੌਰ ‘ਤੇ ਹੱਲ ਕੀਤਾ ਜਾਵੇਗਾ।

ਅੱਗੇ ਕਿਹਾ ਕਿ ਪੰਜਾਬ ਵਿੱਚ ਨਵੀਂ ਬਣੀ ਸਰਕਾਰ ਆਮ ਆਦਮੀ ਦੀ ਸਰਕਾਰ ਹੈ, ਇਸ ਲਈ ਕੋਈ ਵੀ ਆਪਣੀ ਸਮੱਸਿਆ ਲੈ ਕੇ ਉਨ੍ਹਾਂ ਨੂੰ ਮਿਲ ਸਕਦਾ ਹੈ ‘ਤੇ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ ਰਹੇਗੀ ਕਿ ਆਮ ਲੋਕਾਂ ਵਿੱਚ ਰਹਿ ਕੇ ਆਮ ਹੀ ਬਣ ਕੇ ਰਹਿਣਾ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨਾ ਹੈ। ਸਿੱਖਿਆ ਵਿਭਾਗ ਪਟਿਆਲਾ ਦੇ ਮੀਡੀਆ ਕੋਆਰਡੀਨੇਟਰ ਮੇਜਰ ਸਿੰਘ ਅਤੇ ਅਨੂਪਮ ਸ਼ਰਮਾ ਵੱਲੋਂ ਵਿਧਾਇਕ ਦੁਆਰਾ ਸਕੂਲਾਂ ਦੀ ਬਿਹਤਰੀ ਲਈ ਦਿੱਤੇ ਅਸਵਾਸਨ ਅਤੇ ਵਿਸ਼ਵਾਸ ਲਈ ਧੰਨਵਾਦ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION