37.8 C
Delhi
Thursday, April 25, 2024
spot_img
spot_img

ਆਮ ਆਦਮੀ ਪਾਰਟੀ ਦੇ ਆਗੂ ਕੈਪਟਨ ਤੇ ਕਾਂਗਰਸ ਦੇ ‘ਕੈਟ’ ਬਣੇ: ਪਰਬੰਸ ਸਿੰਘ ਰੋਮਾਣਾ

ਚੰਡੀਗੜ, 29 ਜੂਨ, 2020 –

ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਬੰਸ ਸਿੰਘ ਰੋਮਾਣਾ ਨੇ ਕਿਹਾ ਹੈ ਕਿ ਜਿਸ ਤਰੀਕੇ ਮਾੜੇ ਦੌਰ ਵਿਚ ਪੁਲਿਸ ਵੱਲੋਂ ਪਹਿਲਾਂ ‘ਕੈਟਾਂ’ ਦੀ ਵਰਤੋਂ ਕੀਤੀ ਜਾਂਦੀ ਸੀ, ਉਸੇ ਤਰੀਕੇ ਆਮ ਆਦਮੀ ਪਾਰਟੀ ਤੇ ਇਸਦੇ ਸੂਬਾ ਕਨਵੀਨਰ ਭਗਵੰਤ ਮਾਨ ਹੁਣ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਸਰਕਾਰ ਦੇ ‘ਕੈਟ’ ਬਣ ਗਏ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਖਿਲਾਫ ਰੋਸ ਮੁਜ਼ਾਹਰੇ ਕਰ ਕੇ ਆਮ ਆਦਮੀ ਪਾਰਟੀ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ ਜਦਕਿ ਸੂਬੇ ਵਿਚ ਇਸ ਵੇਲੇ ਕਾਂਗਰਸ ਪਾਰਟੀ ਸੱਤਾ ਵਿਚ ਹੈ ਤੇ ਲੋਕਾਂ ਦੀਆਂ ਦੁੱਖ ਤਕਲੀਫਾਂ ਲਈ ਕਾਂਗਰਸ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਪ ਕਾਂਗਰਸ ਪਾਰਟੀ ਦੇ ਅੱਗੇ ਇਸ ਕਦਰ ਝੁਕ ਗਈ ਹੈ ਕਿ ਉਹ ਇਸ ਲਈ ਉਸੇ ‘ਕੈਟ’ ਵਾਂਗ ਵਿਹਾਰ ਕਰ ਰਹੀ ਹੈ ਜਿਵੇਂ ਪੁਲਿਸ ਨੇ ਪਹਿਲਾਂ ਆਪਣੇ ਕੰਮਾਂ ਵਾਸਤੇ ‘ਕੈਟ’ ਰੱਖੇ ਹੁੰਦੇ ਸਨ ਤੇ ਇਸੇ ਲਈ ਕਾਂਗਰਸ ਦੇ ਹੁਕਮਾਂ ‘ਤੇ ਇਸ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਆਪ ਸੂਬੇ ਵਿਚ ਕਾਂਗਰਸ ਦੀਆਂ ਅਸਫਲਤਾਵਾਂ ਦੇ ਖਿਲਾਫ ਰੋਸ ਪ੍ਰਗਟ ਨਹੀਂ ਕਰ ਸਕੀ ਤੇ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਵਿਚ ਪੂਰੀ ਤਰ•ਾਂ ਅਸਫਲ ਰਹੀ ਹੈ।

ਸ੍ਰੀ ਪਰਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਆਪ ਲੀਡਰ ਹੁਣ ਕਾਂਗਰਸ ਦੇ ‘ਕੈਟ’ ਹਨ, ਇਸੇ ਲਈ ਕਾਂਗਰਸ ਪਾਰਟੀ ਉਹਨਾਂ ਨੂੰ ਵਰਤ ਰਹੀ ਹੈ ਤੇ ਅਕਾਲੀ ਦਲ ਦੇ ਖਿਲਾਫ ਰੋਸ ਮੁਜ਼ਾਹਰੇ ਕਰਵਾ ਰਹੀ ਹੈ। ਉਹਨਾਂ ਕਿਹਾ ਕਿ ਇਹ ਵੀ ਸਾਬਤ ਹੈ ਕਿ ਆਪ ਲੀਡਰਸ਼ਿਪ ਨੇ ਪੰਜਾਬ ਦੇ ਹਿਤਾਂ ਨੂੰ ਪਾਸੇ ਕਰ ਕੇ ਆਪਣੇ ਲੀਡਰਾਂ ਵਾਸਤੇ ਗੰਨਮੈਨ ਲੈਣ ਤੇ ਹੋਰ ਸਹੂਲਤਾਂ ਹਾਸਲ ਕਰਨ ਵਾਸਤੇ ਕਾਂਗਰਸ ਨਾਲ ਸਮਝੌਤੇ ਕੀਤੇ ਹਨ।

ਸ੍ਰੀ ਰੋਮਾਣਾ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਕਾਂਗਰਸ ਪਾਰਟੀ ਨੇ ਆਪਣੀਆਂ ਅਸਫਲਤਾਵਾਂ ‘ਤੇ ਪਰਦਾ ਪਾਉਣ ਅਤੇ ਆਪਣੇ ਕੀਤੇ ਘੁਟਾਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਆਪ ਲੀਡਰਸ਼ਿਪ ਨੂੰ ਵਰਤਿਆ ਹੈ।

ਉਹਨਾਂ ਕਿਹਾ ਕਿ ਭਗਵੰਨ ਮਾਨ ਤੇ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਨੂੰ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ, 4 ਹਜ਼ਾਰ ਕਰੋੜ ਰੁਪਏ ਦੇ ਬੀਜ ਘੁਟਾਲੇ ਤੇ ਹਜ਼ਾਰਾਂ ਕਰੋੜ ਰੁਪਏ ਦੇ ਰਾਸ਼ਨ ਘੁਟਾਲੇ ਦੇ ਮੁੱਦੇ ਚੁੱਕਣ ਵਿਚ ਕੋਈ ਦਿਲਚਸਪੀ ਨਹੀਂ ਹੈ ਅਤੇ ਉਹ ਅਕਾਲੀ ਦਲ ਦੇ ਖਿਲਾਫ ਕਾਂਗਰਸ ਨਾਲ ਰਲਗੱਢ ਹੋ ਗਏ ਹਨ। ਉਹਨਾਂ ਕਿਹਾ ਕਿ ਇਸ ਤੋਂ ਉਹਨਾਂ ਦੇ ਪੰਜਾਬ ਪ੍ਰਤੀ ਮੋਹ ਦਾ ਪਤਾ ਲੱਗਦਾ ਹੈ।

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਸਹੀ ਅਰਥਾਂ ਵਿਚ ਲੋਕਾਂ ਦੇ ਮੁੱਦੇ ਚੁੱਕਣ ਵਿਚ ਦਿਲਚਸਪੀ ਰੱਖਦੀ ਹੈ ਤਾਂ ਫਿਰ ਉਸਨੂੰ ਸ਼ਰਾਬ, ਬੀਜ ਤੇ ਰਾਸ਼ਨ ਘੁਟਾਲਿਆਂ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਇਸੇ ਤਰੀਕੇ ਭਗਵੰਤ ਮਾਨ ਤੇ ਹਰਪਾਲ ਚੀਮਾ ਜਿਹਨਾਂ ਨੇ ਆਪਣੇ ਆਪ ਨੂੰ ਕਾਂਗਰਸ ਨੂੰ ਵੇਚ ਦਿੱਤਾ ਹੈ, ਵੀ ਦਲੇਰੀ ਵਿਖਾਉਣ ਤੇ ਮੁੱਖ ਮੰਤਰੀ ਨੂੰ ਸਵਾਲ ਕਰਨ ਕਿ ਉਹਨਾਂ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ੇ ਚਾਰ ਹਫਤੇ ਵਿਚ ਖਤਮ ਕਰਨ ਤੇ ਘਰ ਘਰ ਨੌਕਰੀ ਤੇ 2500 ਰੁਪਏ ਮਹੀਨਾ ਦਾ ਬੇਰੋਜ਼ਾਗਰੀ ਭੱਤਾ ਦੇਣ ਦੇ ਝੂਠੇ ਵਾਅਦੇ ਕਿਉਂ ਕੀਤੇ ਸਨ।

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਆਪ ਕਾਂਗਰਸ ਦੀ ਬੀ ਟੀਮ ਵਜੋਂ ਕੰਮ ਕਰ ਰਹੀ ਹੈ ਤੇ ਹੁਣ ਕਾਂਗਰਸ ਦੀ ਜੂਨੀਅਰ ਪਾਰਟਰ ਬਣ ਗਈ ਹੈ ਤੇ ਇਸਨੇ ਆਪਣੇ ਆਪ ਨੂੰ ਕਾਂਗਰਸ ਨੂੰ ਵੇਚ ਦਿੱਤਾ ਹੈ ਤੇ ਉਸਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ, ਇਸੇ ਲਈ ਅੱਜ ਆਪ ਲੀਡਰਸ਼ਿਪ ਨੇ ਅਕਾਲੀ ਦਲ ਦੇ ਖਿਲਾਫ ਰੋਸ ਮੁਜ਼ਾਹਰੇ ਕੀਤੇ ਹਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION