35.6 C
Delhi
Friday, May 17, 2024
spot_img
spot_img

‘ਆਮ ਆਦਮੀ ਪਾਰਟੀ’ ਸਰਕਾਰ ਸਿਹਤ ਤੇ ਸਿੱਖਿਆ ਦੋਵੇਂ ਮੁਹਾਜ਼ਾਂ ’ਤੇ ਕਾਰਗੁਜ਼ਾਰੀ ਵਿਖਾਉਣ ਵਿਚ ਅਸਫਲ ਰਹੀ: ਅਕਾਲੀ ਦਲ

ਯੈੱਸ ਪੰਜਾਬ
ਚੰਡੀਗੜ੍ਹ, 3 ਅਗਸਤ, 2022:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸਿਹਤ ਤੇ ਸਿੱਖਿਆ ਦੋਵੇਂ ਮੁਹਾਜ਼ਾਂ ’ਤੇ ਕਾਰਗੁਜ਼ਾਰੀ ਵਿਖਾਉਣ ਵਿਚ ਅਸਫਲ ਰਹੀ ਹੈ ਤੇ ਪਾਰਟੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਮਰੀਜ਼ਾਂ ਨੁੰ ਹਸਪਤਾਲਾਂ ਤੋਂ ਕਿਉਂ ਵਾਪਸ ਮੋੜਿਆ ਜਾ ਰਿਹਾ ਹੈ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਕਿਉਂ ਨਹੀਂ ਮਿਲ ਰਹੀਆਂ ਜਦੋਂ ਕਿ ਆਪ ਸਰਕਾਰ ਦੌਰਾਨ ਸੂਬੇ ਦੀ ਆਮਦਨ ਵਧੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਗੱਲ ਹੈ ਕਿ ਪੀ ਜੀ ਆਈ ਤੇ ਸਰਕਾਰੀ ਮੈਡੀਕਲ ਕਾਲਜ ਸੈਕਟਰ 32 ਤੋਂ ਮਰੀਜ਼ਾਂ ਨੁੰ ਕਿਵੇਂ ਵਾਪਸ ਮੋੜਿਆ ਜਾ ਰਿਹਾ ਹੈ ਕਿਉਂਕਿ ਆਪ ਸਰਕਾਰ ਨੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਹਨਾਂ ਅਦਾਰਿਆਂ ਦੇ ਬਕਾਏ ਅਦਾ ਨਹੀਂ ਕੀਤੇ।

ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਨੂੰ ਇਹਨਾਂ ਅਦਾਰਿਆਂ ਵਿਚ ਪੰਜਾਬ ਤੋਂ ਆਉਣ ਵਾਲੇ ਮਰੀਜ਼ਾਂ ਦੀ ਕੋਈ ਪਰਵਾਹ ਨਹੀਂ ਹੈ ਹਾਲਾਂਕਿ ਸਰਕਾਰ ਦਾਅਵਾ ਕਰਦੀ ਹੈ ਕਿ ਸਿਹਤ ਖੇਤਰ ਉਸਦੀ ਮੁੱਢਲੀ ਤਰਜੀਹ ਹੈ। ਉਹਨਾਂ ਕਿਹਾ ਕਿ ਲੋੜਵੰਦ ਮਰੀਜ਼ਾਂ ਨੂੰ ਨਾ ਸਿਰਫ ਇਹਨਾਂ ਸੰਸਥਾਵਾਂ ਤੋਂ ਇਲਾਜ ਲਈ ਜੁਆਬ ਮਿਲ ਰਿਹਾ ਹੈ ਬਲਕਿ ਪੰਜਾਬ ਭਰ ਦੇ ਹਸਪਤਾਲ ਇਲਾਜ ਤੋਂ ਜੁਆਬ ਦੇ ਰਹੇ ਹਨ ਕਿਉਂਕਿ ਆਮ ਸਰਕਾਰ ਦਾ ਇਹ ਸਕੀਮ ਲਾਗੂ ਕਰਨ ਵਿਚ ਰਿਕਾਰਡ ਬਹੁਤ ਮਾੜਾ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਸਕੀਮ ਤਹਿਤ ਸੂਬਾ ਸਰਕਾਰ ਨੇ ਸੂਬੇ ਦੀ ਆਬਾਦੀ ਦੇ ਹਿਸਾਬ ਨਾਲ 65 ਫੀਸਦੀ ਯੋਗਦਾਨ ਦੇਣਾ ਹੁੰਦਾ ਹੈ। ਉਹਨਾਂ ਕਿਹਾ ਕਿ ਸਰਕਾਰ ਸਕੀਮ ਦੇ ਪੈਸੇ ਨਹੀਂ ਭਰ ਰਹੀ ਤੇ ਨਾ ਹੀ ਇਹ ਸਰਕਾਰੀ ਸਹੂਲਤਾਂ ਵਿਚ ਲੋਕਾਂ ਵਾਸਤੇ ਦਵਾਈਆਂ ਤੇ ਵਿਸ਼ੇਸ਼ ਟੈਸਟਾਂ ਦੀ ਸਹੂਲਤ ਦੇ ਪਾ ਰਹੀ ਹੈ।

ਡਾ. ਚੀਮਾ ਨੇ ਕਿਹਾ ਕਿ ਸਿੱਖਿਆ ਖੇਤਰ ਦੇ ਹਾਲਾਤ ਵੀ ਵੱਖਰੇ ਨਹੀਂ ਹਨ। ਉਹਨਾਂ ਕਿਹਾ ਕਿ ਸਰਕਾਰ ਵੀਂ ਤੋਂ 12ਵੀਂ ਤੱਕ ਦੀਆਂ ਦੋ ਮਾਹੀ ਪ੍ਰੀਖਿਆਵਾਂ ਸ਼ੁਰੂ ਹੋਣ ਤੱਕ ਵਿਦਿਆਰਥੀਆਂ ਨੂੰ ਕਿਤਾਬਾਂ ਦੇਣ ਵਿਚ ਅਸਮਰਥ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿੱਖਿਆ ਖੇਤਰ ਦੀ ਅਸਲ ਤਸਵੀਰ ਹੈ। ਉਹਨਾਂ ਕਿਹਾ ਕਿ ਜੇਕਰ ਇਹੀ ਆਪ ਮਾਡਲ ਹੈ ਜਿਸ ਰਾਹੀਂ ਪੰਜਾਬ ਵਿਚ ਸਿੱਖਿਆ ਖੇਤਰ ਵਿਚ ਸੁਧਾਰ ਲਿਆਉਣਾ ਹੈ ਤਾਂ ਬੇਹਤਰ ਹੋਵੇਗਾ ਕਿ ਅਸੀਂ ਇਸ ਤੋਂ ਦੂਰ ਰਹੀਏ।

ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਪੀ ਜੀ ਆਈ ਦਾ 16 ਕਰੋੜ ਰੁਪਏ ਤੇ ਸਰਕਾਰੀ ਮੈਡੀਕਲ ਕਾਲਜ ਸੈਕਟਰ 32 ਦਾ 2.3 ਕਰੋੜ ਰੁਪਏਇਸ ਸਰਕਾਰ ਨੇ ਦੇਣੇ ਹਨ ਜਦੋਂ ਕਿ ਆਪ ਸਰਕਾਰ ਨੇ ਤਕਰੀਬਨ 5 ਮਹੀਨਿਆਂ ਵਿਚ 40 ਕਰੋੜ ਰੁਪਏ ਇਸ਼ਤਿਹਬਾਜ਼ੀ ’ਤੇ ਖਰਚ ਕੀਤੇ ਹਨ।

ਉਹਨਾਂ ਕਿਹਾ ਕਿ ਸਰਕਾਰ ਨੇ ਇਹ ਦਾਅਵਾ ਵੀ ਕੀਤਾ ਹੈ ਕਿ ਉਸਨੇ ਮਾਲੀਆ ਆਮਦਨ ਵਧਾਈ ਹੈ ਤੇ ਸੂਬੇ ਦੀ ਆਮਦਨ ਵਧੀ ਹੈ। ਉਹਨਾਂ ਕਿਹਾ ਕਿ ਇਹਨਾਂ ਦੋਵਾਂ ਦੇ ਬਾਵਜੂਦ ਸਿਹਤ ਤੇ ਸਿੱਖਿਆ ਖੇਤਰ ਲਈ ਫੰਡ ਨਹੀਂ ਮਿਲ ਰਹੇ ਤੇ ਆਪ ਦੇ ਮੰਤਰੀ ਦੇ ਵਿਧਾਇਕ ਡਾਕਟਰਾਂ ਤੇ ਅਧਿਆਪਕਾਂ ਨੂੰ ਸਸਤੀ ਸ਼ੋਹਰਤ ਹਾਸਲ ਕਰਨ ਵਾਸਤੇ ਦਾਬੇ ਮਾਰ ਰਹੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION