30.1 C
Delhi
Friday, April 26, 2024
spot_img
spot_img

ਆਰ.ਬੀ.ਆਈ. ਵੱਲੋਂ ਝੋਨੇ ਦੀ ਖ਼ਰੀਦ ਲਈ ਨਗਦ ਕਰਜ਼ਾ ਹੱਦ ’ਚ ਵਾਧਾ, ਕੈਪਟਨ ਸਰਕਾਰ ਨੇ ਕਿਸਾਨਾਂ ਨੂੰ 16721.23 ਕਰੋੜ ਦੀ ਅਦਾਇਗੀ ਕੀਤੀ

ਚੰਡੀਗੜ, 7 ਨਵੰਬਰ, 2019::
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਨੇ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਲਈ 30 ਨਵੰਬਰ, 2019 ਤੱਕ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਵਧਾ ਦਿੱਤੀ ਹੈ। 6 ਨਵੰਬਰ, 2019 ਤੱਕ ਸੂਬਾ ਸਰਕਾਰ ਨੇ ਕਿਸਾਨਾਂ ਨੂੰ 16721.23 ਕਰੋੜ ਰੁਪਏ ਦੀ ਰਿਕਾਰਡ ਅਦਾਇਗੀ ਕਰ ਦਿੱਤੀ ਹੈ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਿਜ਼ਰਵ ਬੈਂਕ ਨੇ ਨਵੰਬਰ ਦੇ ਅੰਤ ਤੱਕ 6623.46 ਕਰੋੜ ਰੁਪਏ ਦੀ ਕਰਜ਼ਾ ਹੱਦ ਵਧਾ ਦਿੱਤੀ ਹੈ। ਇਸ ਨਾਲ ਅਕਤੂਬਰ, 2019 ਲਈ ਪ੍ਰਵਾਨਿਤ ਕੀਤੀ ਗਈ 26707.50 ਕਰੋੜ ਰੁਪਏ ਦੀ ਕਰਜ਼ਾ ਹੱਦ ਹੁਣ 30 ਨਵੰਬਰ, 2019 ਤੱਕ ਵਧ ਕੇ 33,330.96 ਕਰੋੜ ਹੋ ਗਈ ਹੈ।

ਸਾਉਣੀ-2019 ਦੀ ਮੰਡੀਕਰਨ ਸੀਜ਼ਨ ਲਈ ਨਵੇਂ ਖਾਤੇ-4 ਹੇਠ ਝੋਨੇ ਦੀ ਖ਼ਰੀਦ ਵਾਸਤੇ ਮਿਆਦ ਵਿੱਚ ਕੀਤਾ ਗਿਆ ਵਾਅਦਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਭਾਰਤੀ ਸੰਵਿਧਾਨ ਦੀ ਧਾਰਾ 293 (3) ਤਹਿਤ ਸਹਿਮਤੀ ਪੱਤਰ ਪੰਜਾਬ ਸਰਕਾਰ ਵੱਲੋਂ ਸੌਂਪੇ ਜਾਣ ਤੋਂ ਬਾਅਦ ਸਟੇਟ ਬੈਂਕ ਆਫ ਇੰਡੀਆ ਫੰਡ ਜਾਰੀ ਕਰੇਗੀ ਅਤੇ ਇਸ ਤੋਂ ਇਲਾਵਾ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਦੇ ਸਾਰੇ ਅਨਾਜ ਕ੍ਰੈਡਿਟ ਖਾਤਿਆਂ ਦਾ ਨੇਮਾਂ ਅਨੁਸਾਰ ਮੁਕੰਮਲ ਭੁਗਤਾਨ ਕੀਤਾ ਜਾਵੇ।

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਸੂਬੇ ਦੀਆਂ ਖਰੀਦ ਏਜੰਸੀਆਂ ਕਿਸਾਨਾਂ ਨੂੰ ਉਨਾਂ ਦੀ ਫਸਲ ਦਾ ਭੁਗਤਾਨ ਤੇਜ਼ੀ ਨਾਲ ਕਰ ਰਹੀਆਂ ਹਨ ਤਾਂ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਤੋਂ ਬਚਾਇਆ ਜਾ ਸਕੇ।

ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 16721.23 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਝੋਨੇ ਦੀ ਹੁਣ ਤੱਕ 135.88 ਲੱਖ ਮੀਟਰਕ ਟਨ ਕੁਲ ਖ਼ਰੀਦ ਕੀਤੀ ਗਈ ਹੈ।

ਇਸ ਵਿੱਚੋਂ 134.97 ਲੱਖ ਮੀਟਰਕ ਟਨ ਝੋਨਾ 6 ਨਵੰਬਰ, 2019 ਤੱਕ ਸੂਬੇ ਦੀਆਂ ਖ਼ਰੀਦ ਏਜੰਸੀਆਂ ਵੱਲੋਂ ਖਰੀਦਿਆ ਜਾ ਚੁੱਕਾ ਹੈ ਅਤੇ 116.64 ਲੱਖ ਮੀਟਰਕ ਟਨ ਝੋਨਾ ਮੰਡੀਆਂ ’ਚੋਂ ਚੁੱਕ ਲਿਆ ਗਿਆ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION