26.7 C
Delhi
Thursday, May 9, 2024
spot_img
spot_img

ਆਲ ਇੰਡੀਆ ਫਿਜੀਕਲ ਐਜੂਕੇਸ਼ਨ ਐਂਡ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਵੱਲੋਂ ਸਰੀਰਕ ਸਿੱਖਿਆ ਅਧਿਆਪਕਾਂ ਦਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ, 2023 – ਆਲ ਇੰਡੀਆ ਫਿਜੀਕਲ ਐਜੂਕੇਸ਼ਨ ਐਂਡ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਵੱਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸਕੂਲ ਸਿੱਖਿਆ ਵਿਭਾਗ ਦੇ ਸਰੀਰਕ ਸਿੱਖਿਆ ਅਤੇ ਸੀ.ਬੀ.ਐਸ.ਈ ਦੇ ਸਰੀਰਕ ਸਿੱਖਿਆ ਅਧਿਆਪਕਾਂ ਦਾ ਸਨਮਾਨ ਸਮਾਰੋਹ ਕਰਵਾਇਆ। ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਕੰਵਲਜੀਤ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਚੋਣਵੇਂ ਸਰੀਰਕ ਸਿੱਖਿਆ ਦੇ ਅਧਿਆਪਕਾਂ ਅਤੇ ਦੇਸ਼ ਭਰ ਦੇ ਸੀ.ਬੀ.ਐਸ.ਈ ਸਕੂਲਾਂ ਵਿੱਚ ਉੱਚ ਤਜੁਰਬਾ ਪ੍ਰਾਪਤ ਅਧਿਆਪਕਾਂ ਨੂੰ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਮਨਜੀਤ ਸਿੰਘ ਸਿੱਧੂ (ਓ.ਐੱਸ.ਡੀ ਸੀ.ਐਮ ਪੰਜਾਬ) ਨੇ ਆਪਣੇ ਕਰ ਕਮਲਾਂ ਨਾਲ ਸਨਮਾਨਿਤ ਕੀਤਾ। 
ਇਸ ਮੌਕੇ ਵਿਸ਼ਵ ਪ੍ਰਸਿੱਧ ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਬੀਰ ਨੂੰ ਖੇਡ ਲੇਖਣੀ ਦਾ ਬਾਬਾ ਬੋਹੜ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਦਰੋਣਾਚਾਰੀਆ ਐਵਾਰਡੀ ਜੀਵਨਜੋਤ ਸਿੰਘ ਤੇਜਾ, ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ, ਭਾਰਤ ਲਈ ਏਸ਼ੀਅਨ ਖੇਡਾਂ 1986 (ਮੁੱਕੇਬਾਜ਼ੀ) ਵਿੱਚ ਤਗਮਾ ਜਿੱਤਣ ਵਾਲੇ ਮਨਜੀਤਪਾਲ ਸਿੰਘ ਆਦਿ ਹਾਜਰ ਸਨ। 
ਕਾਲਜ਼ ਕੈਂਪਸ ਵਿਖੇ ਆਯੋਜਿਤ ਕੀਤੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚਾਉਣ ਲਈ ਪਿੰਡ ਪੱਧਰ ਤੇ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ, ਸਰਕਾਰ ਖਿਡਾਰੀਆਂ ਨੂੰ ਨਕਦ ਇਨਾਮ ਰਾਸ਼ੀ ਦੇਣ ਲਈ ਕਾਰਜਸ਼ੀਲ ਹੈ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਸੰਸਥਾ ਦੇ ਪ੍ਰਧਾਨ ਜਸਪਾਲ ਨੇਗੀ, ਨਾਮਵਰ ਮੁੱਕੇਬਾਜ਼ ਤੇ ਖੇਡ ਲੇਖਕ ਮਨਦੀਪ ਸਿੰਘ ਸੁਨਾਮ, ਨਰੇਸ਼ ਚੌਧਰੀ, ਅਮਰਿੰਦਰ ਸਿੰਘ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਪ੍ਰੋ; ਸਤਿੰਦਰਪਾਲ ਸਿੰਘ ਢਿੱਲੋਂ, ਅਮਰਿੰਦਰ ਸਿੰਘ ਪੀ.ਟੀ.ਆਈ, ਮਨਦੀਪ ਸੰਧੇ, ਪਰਵਿੰਦ ਗੁਪਤਾ, ਸੁਭਾਸ਼ ਚੰਦ ਮਿੱਤਲ, ਵਿਸ਼ਾਲ ਮਲਹੋਤਰਾ, ਪਰਵਿੰਦਰ ਸ਼ੈਰੀ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION