25.1 C
Delhi
Friday, March 29, 2024
spot_img
spot_img

ਆਸ਼ੂ ਨੇ ਲਿਆ ਵਿਕਾਸ ਨਗਰ ਸਥਿਤ ਰੇਲਵੇ ਲਾਂਘੇ ਨੂੰ ਖੋਲ੍ਹਣ ਸੰਬੰਧੀ ਕੰਮ ਦਾ ਜਾਇਜ਼ਾ

ਲੁਧਿਆਣਾ, 21 ਮਾਰਚ, 2020 –
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਸਿੱਧਵਾਂ ਨਹਿਰ ਦੇ ਨਾਲ ਵਿਕਾਸ ਨਗਰ ਨੇੜੇ ਰੇਲ ਕਰਾਸਿੰਗ ਨਾਲ ਦੇ ਲਾਂਘੇ ਨੂੰ ਖੋਲ੍ਹਣ ਦੇ ਕੰਮ ਦਾ ਜਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੀ ਵਿਲੀਅਮਜੀਤ ਸਿੰਘ, ਰੇਲਵੇ ਦੇ ਡਿਪਟੀ ਚੀਫ਼ ਇੰਜੀਨੀਅਰ (ਉਸਾਰੀ ਡਵੀਜ਼ਨ) ਅਤੇ ਹੋਰ ਸੀਨੀਅਰ ਅਧਿਕਾਰੀ ਵੀ ਸਨ।

ਜਿਕਰਯੋਗ ਹੈ ਕਿ ਸ੍ਰੀ ਆਸ਼ੂ ਅਤੇ ਸੰਸਦ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ ਨੇ 18 ਮਾਰਚ ਨੂੰ ਕੇਂਦਰੀ ਰੇਲਵੇ ਮੰਤਰੀ ਸ੍ਰੀ ਪਿਯੂਸ਼ ਗੋਇਲ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਸੀ ਕਿ ਇਸ ਰੇਲਵੇ ਕਰਾਸਿੰਗ ਨੂੰ ਅਸਥਾਈ ਤੌਰ ’ਤੇ ਵਾਹਨਾਂ ਦੀ ਆਵਾਜਾਈ ਲਈ ਖੋਲਿ੍ਹਆ ਜਾਵੇ ਕਿਉਂਕਿ ਮੁੱਖ ਸੜਕ ਪੱਖੋਵਾਲ ਰੋਡ ’ਤੇ ਰੇਲਵੇ ਓਵਰਬ੍ਰਿਜ ਦਾ ਨਿਰਮਾਣ ਸ਼ੁਰੂ ਹੋਣ ’ਤੇ ਕੁਝ ਸਮੇਂ ਲਈ ਬੰਦ ਮੁੱਖ ਰੇਲਵੇ ਕਰਾਸਿੰਗ ਨੂੰ ਬੰਦ ਕਰਨਾ ਪਵੇਗਾ।

ਸ੍ਰੀ ਆਸ਼ੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੂੰ ਵਿਕਾਸ ਨਗਰ (ਨੇੜੇ ਸਿੱਧਵਾਂ ਨਹਿਰ) ਦੇ ਨਾਲ ਪੈਂਦੇ ਰੇਲਵੇ ਲਾਂਘਿਆਂ ਨੂੰ ਖੋਲ੍ਹਣ, ਰੇਲਵੇ ਲਾਈਨਾਂ ’ਤੇ ਫੁੱਟ ਓਵਰਬਿ੍ਰਜ ਅਤੇ ਕੁਝ ਹੋਰ ਮਾਮਲਿਆਂ ਬਾਰੇ ਜਾਣੂ ਕਰਾਇਆ ਗਿਆ ਸੀ ਅਤੇ ਇਨ੍ਹਾਂ ਮਾਮਲਿਆਂ ਨੂੰ ਤੁਰੰਤ ਹੱਲ ਕਰਨ ਬਾਰੇ ਕਿਹਾ ਗਿਆ ਸੀ। ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਗਈ ਕਿ ਫਿਰੋਜ਼ਪੁਰ ਸੜਕ-ਮਲੇਰਕੋਟਲਾ ਬਾਈਪਾਸ ’ਤੇ ਪੈਂਦੇ ਧਾਂਦਰਾ-ਗਿੱਲ ਪਿੰਡਾਂ ਕੋਲ ਰੇਲਵੇ ਓਵਰਬਿ੍ਰਜ ਬਣਾਇਆ ਜਾਵੇ।

ਸ੍ਰੀ ਆਸ਼ੂ ਨੇ ਦੱਸਿਆ ਕਿ ਪੱਖੋਵਾਲ ਸੜਕ ’ਤੇ ਰੇਲਵੇ ਓਵਰਬਿ੍ਰਜ ਅਤੇ ਅੰਡਰਬਿ੍ਰਜ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਜਦੋਂ ਰੇਲਵੇ ਵੱਲੋਂ ਆਪਣੇ ਅਧਿਕਾਰ ਖੇਤਰ ਵਾਲੇ ਪੁੱਲ ਦਾ ਕੰਮ ਕੀਤਾ ਜਾਣਾ ਹੈ ਤਾਂ ਮੁੱਖ ਮਾਰਗਾਂ ਨੂੰ ਬੰਦ ਕਰਨਾ ਪਵੇਗਾ। ਇਸ ਮੌਕੇ ਟ੍ਰੈਫਿਕ ਨੂੰ ਹੋਰਾਂ ਸੜਕਾਂ ਰਾਹÄ ਮੋੜਿਆ ਜਾਣਾ ਪਵੇਗਾ। ਇਸ ਲਈ ਦੋ ਰੇਲਵੇ ਕਰਾਸਿੰਗ ਨੂੰ ਖੋਲ੍ਹਣਾ ਪਵੇਗਾ।

ਸ੍ਰੀ ਆਸ਼ੂ ਨੇ ਕਿਹਾ ਕਿ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਤੋਂ ਬਾਅਦ ਹੀ ਸ੍ਰੀ ਵਿਲੀਅਮਜੀਤ ਸਿੰਘ ਨੂੰ ਯੋਜਨਾ ਤਿਆਰ ਕਰਨ ਲਈ ਲੁਧਿਆਣਾ ਭੇਜਿਆ ਗਿਆ ਸੀ। ਸ੍ਰੀ ਆਸ਼ੂ ਨੇ ਸ੍ਰੀ ਵਿਲੀਅਮਜੀਤ ਸਿੰਘ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਪਖੋਵਾਲ ਰੋਡ ਆਰ.ਓ.ਬੀ. ਅਤੇ ਆਰ.ਯੂ.ਬੀ. ਪ੍ਰਾਜੈਕਟ ਲਈ ਰੇਲਵੇ ਦੇ ਹਿੱਸੇ ’ਤੇ ਨਿਰਮਾਣ ਕਾਰਜ ਲਈ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ ਤਾਂ ਜੋ ਨਿਰਮਾਣ ਸ਼ੁਰੂ ਹੋ ਸਕੇ।ਸ੍ਰੀ ਆਸ਼ੂ ਨੇ ਦੱਸਿਆ ਕਿ ਡਿਪਟੀ ਚੀਫ਼ ਇੰਜੀਨੀਅਰ ਨੇ ਭਰੋਸਾ ਦਿੱਤਾ ਕਿ ਸਾਰੇ ਮੁੱਦਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਲੁਧਿਆਣਾ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੇ ਗਏ ਯਤਨਾਂ ਅਤੇ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਕੀਤੇ ਜਾਣ ਸਥਾਨਕ ਪੱਖੋਵਾਲ ਸੜਕ ’ਤੇ ਬਣਨ ਵਾਲੇ ਰੇਲਵੇ ਓਵਰਬਿ੍ਰਜ ਅਤੇ ਦੋ ਅੰਡਰਬਿ੍ਰਜਾਂ ਦਾ ਕੰਮ ਨਵੰਬਰ 2019 ਤੋਂ ਜਾਰੀ ਹੈ। ਕੁੱਲ 120 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਦਾ ਵੱਡੇ ਪੱਧਰ ’ਤੇ ਹੱਲ ਹੋਵੇਗਾ। ਇਸ ਪ੍ਰੋਜੈਕਟ ਤਹਿਤ ਉਕਤ ਪੁੱਲ੍ਹਾਂ ਤੋਂ ਇਲਾਵਾ ਰੋਟਰੀ ਕਲੱਬ ਸੜਕ ਨੂੰ ਸਮਾਰਟ ਸੜਕ ਵਜੋਂ ਵਿਕਸਤ ਕਰਨਾ ਵੀ ਸ਼ਾਮਿਲ ਹੈ।

ਰੇਲਵੇ ਓਵਰਬਿ੍ਰਜ ਦੀ ਲੰਬਾਈ 839.83 ਮੀਟਰ (ਸਿੱਧਵਾਂ ਨਹਿਰ ਤੋਂ ਹੀਰੋ ਬੇਕਰੀ ਚੌਕ) ਹੋਵੇਗੀ। ਪੱਖੋਵਾਲ ਸੜਕ ਦੇ ਨਾਲ-ਨਾਲ ਬਣਨ ਵਾਲੇ ਜ਼ਮੀਨਦੋਜ਼ ਪੁੱਲ੍ਹਾਂ ਤਹਿਤ ਹੀਰੋ ਬੇਕਰੀ ਚੌਕ ਤੋਂ ਸਿੱਧਵਾਂ ਨਹਿਰ ਤੱਕ ਦੇ ਪੁੱਲ੍ਹ ਦੀ ਲੰਬਾਈ 458.20 ਮੀਟਰ ਅਤੇ ਇਸ਼ਮੀਤ ਸੜਕ ਤੋਂ ਰੋਟਰੀ ਕਲੱਬ ਰੋਡ ਅਤੇ ਫਿਰੋਜ਼ਪੁਰ ਸੜਕ ਅਤੇ ਇਸ਼ਮੀਤ ਸੜਕ ਤੋਂ ਪੱਖੋਵਾਲ ਸੜਕ ਤੱਕ ਦੀ ਲੰਬਾਈ 1018.46 ਹੋਵੇਗੀ।

ਬਾਅਦ ਵਿੱਚ ਸ੍ਰੀ ਆਸ਼ੂ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ ਦੇ ਨਾਲ ਭਾਈ ਰਣਧੀਰ ਸਿੰਘ ਨਗਰ ਵਿੱਚ ਡੀ.ਏ.ਵੀ. ਪਬਲਿਕ ਸਕੂਲ ਦੇ ਸਾਹਮਣੇ ਉਸਾਰੀ ਅਧੀਨ ਲਈਅਰ ਵੈਲੀ ਦਾ ਦੌਰਾ ਵੀ ਕੀਤਾ ਅਤੇ ਚੱਲ ਰਹੇ ਕੰਮ ਦੀ ਨਿਗਰਾਨੀ ਕੀਤੀ। ਕੰਮ ਦੀ ਹੌਲੀ ਰਫਤਾਰ ਨਾਲ ਪ੍ਰੇਸ਼ਾਨ ਹੋ ਕੇ ਉਨ੍ਹਾਂ ਨੇ ਠੇਕੇਦਾਰ ਨੂੰ ਚੇਤਾਵਨੀ ਵੀ ਦਿੱਤੀ ਅਤੇ ਉਸ ਨੂੰ ਤੈਅ ਸਮਾਂ ਸੀਮਾ ਵਿੱਚ ਕੰਮ ਖਤਮ ਕਰਨ ਲਈ ਕਿਹਾ।

ਉਨ੍ਹਾਂ ਦੱਸਿਆ ਕਿ ਲਈਅਰ ਵੈਲੀ ਲਗਭਗ 1.5 ਕਿਲੋਮੀਟਰ ਦੀ ਹੈ (ਡੀ.ਏ.ਵੀ. ਪਬਲਿਕ ਸਕੂਲ ਤੋਂ ਪੱਖੋਵਾਲ ਰੋਡ ਨੇੜੇ ਰੇਲਵੇ ਕਰਾਸਿੰਗ ਤੱਕ ਸ਼ੁਰੂ ਹੁੰਦੀ ਹੈ) ਅਤੇ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਡੀ. ਏ. ਵੀ. ਪਬਲਿਕ ਸਕੂਲ ਨਾਲ ਲੱਗਦੀ ਵੈਲੀ ਦੀ ਲੰਬਾਈ 1.5 ਕਿਲੋ ਮੀਟਰ ਹੋਵੇਗੀ, ਜੋ ਕਿ ਸਕੂਲ ਤੋਂ ਸ਼ੁਰੂ ਹੋ ਕੇ ਪੱਖੋਵਾਲ ਸੜਕ ਸਥਿਤ ਰੇਲਵੇ ਲਾਂਘੇ ਤੱਕ ਖੇਤਰ ਨੂੰ ਕਵਰ ਕਰੇਗੀ। ਇਸ ’ਤੇ ਕਰੀਬ 3 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਵੈਲੀ ਲਈ ਜਗ੍ਹਾ ਨਗਰ ਸੁਧਾਰ ਟਰੱਸਟ ਅਤੇ ਨਗਰ ਨਿਗਮ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਡੀ. ਏ. ਵੀ. ਸਕੂਲ ਕੋਲ ਨਗਰ ਸੁਧਾਰ ਟਰੱਸਟ ਦੀ ਖਾਲੀ ਪਈ ਜ਼ਮੀਨ ਨੂੰ ਲੋਕਾਂ ਵੱਲੋਂ ਕੂੜਾ ਸੁੱਟਣ ਲਈ ਵਰਤਿਆ ਜਾਂਦਾ ਸੀ। ਇਸ ਜ਼ਮੀਨ ਨੂੰ ਹੁਣ ਇੱਕ ਸ਼ਾਨਦਾਰ ਲਈਅਰ ਵੈਲੀ ਦੇ ਰੂਪ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਥੇ ਨਗਰ ਨਿਗਮ ਵੱਲੋਂ ਰੇਨਵਾਟਰ ਹਾਰਵੈਸਟਿੰਗ ਖੂਹ ਵੀ ਤਿਆਰ ਕਰਵਾਇਆ ਗਿਆ ਹੈ।

ਸ੍ਰੀ ਆਸ਼ੂ ਨੇ ਦੱਸਿਆ ਕਿ ਸਕੂਲ ਨਜ਼ਦੀਕ ਪੈਂਦੇ ਇਸ ਪ੍ਰੋਜੈਕਟ ਦੇ ਡਿਜ਼ਾਈਨ ਨੂੰ ਪੀ. ਏ. ਯੂ. ਦੇ ਬਾਗਬਾਨੀ ਵਿਭਾਗ ਦੇ ਸਾਬਕਾ ਵਿਦਿਆਰਥੀਆਂ ਨੇ ਤਿਆਰ ਕੀਤਾ ਹੈ। ਇਸ ਵੈਲੀ ਵਿੱਚ ਆਧੁਨਿਕ ਬੁਨਿਆਦੀ ਢਾਂਚਾ, ਬੈਂਚ, ਕਨੋਪੀਆਂ, ਇੰਪੋਰਟਡ ਘਾਹ, ਪੌਦੇ ਅਤੇ ਲਾਈਟਾਂ ਦਾ ਪ੍ਰਬੰਧ ਹੋਵੇਗਾ। ਇਸ ਵੈਲੀ ਵਿੱਚ ਟੈਨਿਸ, ਬੈਡਮਿੰਟਨ ਅਤੇ ਵਾਲੀਬਾਲ ਦੇ ਕੋਰਟਸ ਹੋਣ ਦੇ ਨਾਲ-ਨਾਲ ਸੀਨੀਅਰ ਸਿਟੀਜ਼ਨ ਹੋਮ, ਓਪਨ ਜਿੰਮ ਅਤੇ ਹੋਰ ਸਹੂਲਤਾਂ ਵੀ ਪ੍ਰਾਪਤ ਹੋਣਗੀਆਂ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION