36.7 C
Delhi
Thursday, April 18, 2024
spot_img
spot_img

ਆਸਟਰੀਆ ਦੇ ਹਵਾਈ ਅੱਡੇ ’ਤੇ ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਦੀ ਦਸਤਾਰ ਬਾਰੇ ਗ਼ਲਤ ਟਿੱਪਣੀ ਮੰਦਭਾਗੀ: ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ
ਅੰਮ੍ਰਿਤਸਰ, 21 ਅਗਸਤ, 2019:

ਖ਼ਾਲਸਾ ਏਡ ਦੇ ਮੁੱਖ ਪ੍ਰਬੰਧਕ ਸ: ਰਵੀ ਸਿੰਘ ਦੀ ਦਸਤਾਰ ’ਤੇ ਆਸਟਰੀਆ ਵਿਚ ਵਿਆਨਾ ਹਵਾਈ ਅੱਡੇ ’ਤੇ ਕੀਤੀ ਗਈ ਨਸਲੀ ਟਿੱਪਣੀ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਨੂੰ ਚਾਰਜੋਈ ਲਈ ਕਿਹਾ ਹੈ।

ਅੱਜ ਇੱਥੇ ਜਾਰੀ ਇਕ ਬਿਆਨ ਵਿਚ ਗਿਆਨੀ ਹਰਪ੍ਰੀਤ ਸਿਘ ਨੇ ਕਿਹਾ ਕਿ ਸਿੱਖਾਂ ਨੂੰ ਅੱਜ ਇਕ ਪਾਸੇ ਆਪਣੀ ਮਿਹਨਤ ਦੇ ਬਲਬੂਤੇ ਸੰਸਾਰ ਭਰ ਵਿਚ ਆਪਣੀ ਨਿਵੇਕਲੀ ਪਛਾਣ ਨਾਲ ਸਲਾਹਿਆ ਜਾ ਰਿਹਾ ਹੈ ਤੇ ਦੂਜੇ ਪਾਸੇ ਅਗਿਆਨਤਾ ਵੱਸ ਜਾਂ ਨਸਲੀ ਕੱਟੜਪੁਣੇ ਦੇ ਸ਼ਿਕਾਰ ਲੋਕ ਜਾਣ ਬੁਝ ਕੇ ਸਿੱਖਾਂ ਦੀ ਦਸਤਾਰ ਬਾਰੇ ਗਲਤ ਟਿਪਣੀਆਂ ਕਰ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।ਦੁਨੀਆਂ ਦੇ ਕੋਨੇ-ਕੋਨੇ ਵਿਚ ਸਿੱਖਾਂ ਦੀ ਦਸਤਾਰ ਕਿਸੇ ਪਛਾਣ ਦੀ ਮੁਥਾਜ ਨਹੀਂ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰ: ਰਵੀ ਸਿੰਘ ਖਾਲਸਾ ਏਡ ਦੇ ਮੁੱਖ ਪ੍ਰਬੰਧਕ ਜੋ ਕਿ ਵਿਸ਼ਵ ਭਰ ਵਿਚ ਮਨੁੱਖਤਾ ਦੀ ਸੇਵਾ ਲਈ ਜਾਣੇ ਜਾਂਦੇ ਹਨ ਉਨ੍ਹਾਂ ਨੂੰ ਆਸਟਰੀਆ ਹਵਾਈ ਅੱਡੇ ‘ਤੇ ਇਕ ਜਿੰਮੇਵਾਰ ਮਹਿਲਾ ਸੁਰੱਖਿਆ ਅਧਿਕਾਰੀ ਵੱਲੋਂ ਰੋਕ ਕੇ ਦਸਤਾਰ ਦੇ ਬਾਬਤ ਗਲਤ ਟਿੱਪਣੀ ਕਰਨਾ ਇਕ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹੀ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਮੁੱਖ ਸਿੱਖ ਸੰਸਥਾਵਾਂ ਤੇ ਰਾਜਨਿਤਕ ਪਾਰਟੀਆਂ ਨੂੰ ਸਰਕਾਰ ਦੇ ਉੱਚ ਅਧਿਕਾਰੀ ਨਾਲ ਰਾਬਤਾ ਕਾਇਮ ਕਰਕੇ ਅਜਿਹੇ ਸਬੰਧਿਤ ਅਧਿਕਾਰੀਆਂ ਦੀ ਪਛਾਣ ਕਰਕੇ ਪੁਛ-ਪੜਤਾਲ ਕਰਵਾਉਣੀ ਜ਼ਰੂਰੀ ਹੈ ਤਾਂ ਜੋ ਅੱਗੇ ਤੋਂ ਸਿੱਖਾਂ ਨੂੰ ਅਜਿਹੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Giani Harpreet Singh

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION