37.1 C
Delhi
Thursday, May 30, 2024
spot_img
spot_img
spot_img

ਇਕ ਨਹੀਂ, ਹੁਣ ਦੋ ਦਿਨ ਦਾ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਯੈੱਸ ਪੰਜਾਬ
ਚੰਡੀਗੜ੍ਹ, 18 ਅਕਤੂਬਰ, 2020:
ਕੇਂਦਰ ਵੱਲੋਂ ਲਿਆਂਦੇ ਨਵੇਂ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰਾਜ ਸਰਕਾਰ ਵੱਲੋਂ 19 ਅਕਤੂਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਇਕ ਰੋਜ਼ਾ ਇਜਲਾਸ ਨੂੰ ਵਧਾ ਕੇ ਹੁਣ ਦੋ ਦਿਨ ਦਾ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਇਸ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ ਕਰ ਰਹੀਆਂ ਸਨ।

ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ ਜਿਸ ਵਿੱਚ ਸਮੁੱਚੀ ਕੈਬਨਿਟ ਨੇ ਕਿਸਾਲਾਂ ਦੇ ਹਿਤਾਂ ਦੀ ਰਾਖ਼ੀ ਲਈ ਕਿਸੇ ਵੀ ਤਰ੍ਹਾਂ ਦਾ ਵਿਧਾਨਿਕ ਜਾਂ ਕਾਨੂੰਨੀ ਫ਼ੈਸਲਾ ਲੈਣ ਦੇ ਅਧਿਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਹਨ।

ਹੁਣ ਇਹ ਲਗਪਗ ਸਾਫ਼ ਹੈ ਕਿ ਇਸ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੌਰਾਨ ਕੇਂਦਰ ਵੱਲੋਂ ਪਾਸ ਕੀਤੇ ਤਿੰਨੇ ਖ਼ੇਤੀ ਬਿੱਲਾਂ ਨੂੰ ਰੱਦ ਕਰਨ ਸੰਬੰਧੀ ਮਤਾ ਪਾਸ ਕੀਤਾ ਜਾ ਸਕਦਾ ਹੈ। ਇਹ ਵੀ ਲਗਪਗ ਸਪਸ਼ਟ ਹੈ ਕਿ ਕਾਂਗਰਸ, ਅਕਾਲੀ ਦਲ ਅਤੇ ‘ਆਪ’ ਖ਼ੇਤੀ ਬਿੱਲਾਂ ਨੂੰ ਰੱਦ ਕਰਨ ਲਈ ਵੋਟ ਪਾ ਸਕਦੇ ਹਨ ਜਦਕਿ ਕੇਵਲ ਅਤੇ ਕੇਵਲ ਭਾਜਪਾ ਦੇ ਇਸ ਮਤੇ ਵਿਰੁੱਧ ਭੁਗਤਣਾ ਲਗਪਗ ਯਕੀਨੀ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION