ਯੈੱਸ ਪੰਜਾਬ
ਪਟਿਆਲਾ, 6 ਦਸੰਬਰ, 2022:
ਪਟਿਆਲਾ ਪੁਲਿਸ ਨੇ ਨਾਇਬ ਤਹਿਸੀਲਦਾਰ ਭਰਤੀ ਘੋਟਾਲੇ ਵਿੱਚ ਇਕ ਹੋਰ ਗ੍ਰਿਫ਼ਤਾਰੀ ਕੀਤੀ ਹੈ।
ਐੱਸ.ਐੱਸ.ਪੀ.ਪਟਿਆਲਾ ਸ੍ਰੀ ਵਰੁਣ ਸ਼ਰਮਾ, ਆਈ.ਪੀ.ਐੱਸ. ਨੇ ਦੱਸਆ ਕਿ ਨਾਇਬ ਤਹਿਸੀਲਦਾਰਾਂ ਦੀ ਭਰਤੀ ਵਿੱਚ ਹੋਏ ਘੋਟਾਲੇ ਦੇ ਸੰਬੰਧ ਵਿੱਚ ਪੰਜਵਾਂ ਰੈਂਕ ਹਾਸਲ ਕਰਨ ਵਾਲੀ ਸੁਨੀਤਾਪੁੱਤਰੀ ਰਾਮੇਸਵਰਦਾਸ ਵਾਸੀ ਲੱਖਵਾਲੀ ਬਸਤੀ, ਪਾਤੜਾ, ਜ਼ਿਲ੍ਹਾ ਪਟਿਆਲਾ ਨੂੰ ਪੁਖ਼ਤਾ ਸਬੂਤਾਂ ਦੇ ਆਧਾਰ ’ਤੇ ਪਟਿਆਲਾ ਪੁਲਿਸ ਵੱਲੋਂ ਮੁਕੱਦਮਾ ਨੰਬਰ 238 ਵਿੱਚ ਡੀ.ਐਸ.ਪੀ. ਸਿਟੀ-1 ਸੰਜੀਵ ਕੁਮਾਰ ਸਿੰਗਲਾ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਭਰਤੀ ਘੋਟਾਲੇ ਦੀ ਤਫ਼ਤੀਸ਼ ਸੰਬੰਧੀ ਇੱਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ ਹੈ ਜਿਸ ਵੱਲੋਂ ਇਸ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ