33.1 C
Delhi
Monday, May 27, 2024
spot_img
spot_img
spot_img

ਇਨਸਾਨੀਅਤ ਜ਼ਿੰਦਾਬਾਦ: ਜਦੋਂ ਬਟਾਲਾ ਦੀ ਧੀ ਮਹਿਕ ਨੇ ਆਪਣੀ ਗੋਲਕ ਦੇ ਸਾਰੇ ਪੈਸੇ ਇੱਕ ਮਾਂ ਅਤੇ ਉਸਦੇ ਬੱਚੇ ਦੇ ਇਲਾਜ ਲਈ ਦੇ ਦਿੱਤੇ

ਯੈੱਸ ਪੰਜਾਬ
ਬਟਾਲਾ, 24 ਮਈ , 2022 –
ਬਟਾਲਾ ਸ਼ਹਿਰ ਦੇ ਕੋਟ ਕੁਲ ਜਸਰਾਏ ਦੇ ਵਸਨੀਕ ਗਗਨਦੀਪ ਦੀ 13 ਸਾਲਾ ਧੀ ਮਹਿਕ ਨੇ ਸ਼ਹਿਰ ਦੇ ਇੱਕ ਲੋੜਵੰਦ ਦੀ ਮਦਦ ਕਰਕੇ ਇਨਾਸਨੀਅਤ ਦਾ ਝੰਡਾ ਬੁਲੰਦ ਕੀਤਾ ਹੈ। ਮਹਿਕ ਨੇ ਆਪਣੀ ਗੋਲਕ ਵਿੱਚ ਇਕੱਠੇ ਕੀਤੇ ਸਾਰੇ ਰੁਪਏ ਇੱਕ ਨੰਨੇ ਬੱਚੇ ਦੀ ਜਾਨ ਬਚਾਉਣ ਲਈ ਦੇ ਦਿੱਤੇ ਹਨ। ਮਹਿਕ ਦੀ ਇਸ ਭਾਵਨਾ ਤੋਂ ਪ੍ਰਭਾਵਤ ਹੋ ਕੇ ਹੋਰ ਲੋਕ ਵੀ ਉਸ ਲੋੜਵੰਦ ਪਰਿਵਾਰ ਦੀ ਮਦਦ ਲਈ ਅੱਗੇ ਆਏ ਹਨ।

ਵਾਕਿਆ ਬਟਾਲਾ ਸ਼ਹਿਰ ਦੇ ਹਾਥੀ ਗੇਟ ਇਲਾਕੇ ਦਾ ਹੈ। ਇਸ ਇਲਾਕੇ ਦੇ ਇੱਕ ਲੋੜਵੰਦ ਪਰਿਵਾਰ ਦੀ ਇੱਕ ਔਰਤ ਜੋ ਕਿ 7 ਮਹੀਨੇ ਦੀ ਗਰਭਵਤੀ ਸੀ, ਅਚਾਨਿਕ ਉਸਦੀ ਤਬੀਅਤ ਖਰਾਬ ਹੋ ਗਈ ਅਤੇ ਉਹ ਕੌਮਾ ਵਿੱਚ ਚਲੀ ਗਈ। ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸ੍ਰੀ ਗੁਰੂ ਰਾਮਦਾਸ ਹਸਪਤਾਲ, ਵੱਲਾ, ਅੰਮ੍ਰਿਤਸਰ ਦੇ ਡਾਕਟਰਾਂ ਨੂੰ ਮਜ਼ਬੂਰਨ ਉਸ ਔਰਤ ਦਾ ਓਪਰੇਸ਼ਨ ਕਰਨਾ ਪਿਆ ਅਤੇ ਜਿਸ ਕਾਰਨ ਬੱਚੇ ਦਾ ਤਹਿ ਸਮੇਂ ਤੋਂ ਪਹਿਲਾਂ ਹੀ ਜਨਮ ਹੋ ਗਿਆ। ਮਾਂ ਕੌਮਾ ਵਿੱਚ ਹੋਣ ਕਾਰਨ ਜਿਥੇ ਉਸਦਾ ਇਲਾਜ ਚੱਲ ਰਿਹਾ ਹੈ ਓਥੇ ਉਸਦੇ ਨੰਨੇ ਬੱਚੇ ਨੂੰ ਮਸ਼ੀਨ ਵਿੱਚ ਰੱਖਿਆ ਗਿਆ ਹੈ।

ਜਦੋਂ ਇਸ ਲੋੜਵੰਦ ਪਰਿਵਾਰ ਬਾਰੇ ਬਟਾਲਾ ਸ਼ਹਿਰ ਦੀ ‘ਦ ਹੈਲਪਿੰਗ ਹੈਂਡ ਗਿਵਸ ਟੂ ਨੀਡੀ ਪੀਪਲਸ’ ਸੁਸਾਇਟੀ ਦੇ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਪਰਿਵਾਰ ਦੀ ਆਪਣੇ ਤਰਫੋਂ ਜਿੰਨੀ ਸੰਭਵ ਹੋ ਸਕੀ ਮਦਦ ਕੀਤੀ। ਇਸਦੇ ਨਾਲ ਹੀ ਸੁਸਾਇਟੀ ਦੇ ਮੁੱਖ ਸੇਵਾਦਾਰ ਵਿਕਾਸ ਮਹਿਤਾ ਨੇ ਸੋਸਲ ਮੀਡੀਆ ਰਾਹੀਂ ਲੋਕਾਂ ਨੂੰ ਇਸ ਮਾਂ ਅਤੇ ਉਸਦੇ ਬੱਚੇ ਦੇ ਇਲਾਜ ਲਈ ਮਦਦ ਦੀ ਗੁਹਾਰ ਲਗਾਈ। ਇਸ ਬਾਰੇ ਜਦੋਂ ਬਟਾਲਾ ਦੀ 13 ਸਾਲਾ ਧੀ ਮਹਿਕ ਨੂੰ ਪਤਾ ਲੱਗਾ ਤਾਂ ਉਸਨੇ ਤੁਰੰਤ ਆਪਣੀ ਗੋਲਕ ਰਾਹੀਂ ਜਮ੍ਹਾਂ ਕੀਤੀ ਆਪਣੀ ਸਾਰੀ ਪੂੰਜੀ ਉਸ ਲੋੜਵੰਦ ਮਾਂ ਅਤੇ ਉਸਦੇ ਨੰਨੇ ਬੱਚੇ ਦੇ ਇਲਾਜ ਲਈ ਦੇਣ ਦਾ ਫੈਸਲਾ ਕੀਤਾ।

ਮਹਿਕ ਨੇ ‘ਦ ਹੈਲਪਿੰਗ ਹੈਂਡ ਗਿਵਸ ਟੂ ਨੀਡੀ ਪੀਪਲਸ’ ਸੁਸਾਇਟੀ ਦੇ ਮੈਂਬਰ ਵਿਕਾਸ ਮਹਿਤਾ, ਅਨੁਰਾਗ ਮਹਿਤਾ, ਵਰੁਣ ਕਾਲੜਾ, ਰਘੂ, ਅੰਕੁਸ਼ ਮਹਿਤਾ, ਰਿਧਮ, ਅਮਨਦੀਪ ਬਧਵਾਰ, ਰਾਜਨ, ਅਮਿਤ, ਰਾਹੁਲ ਅਤੇ ਰਜਤ ਨੂੰ ਆਪਣੀ ਗੋਲਕ ਦੇ ਕੇ ਇਸ ਵਿਚਲੇ ਸਾਰੇ ਪੈਸੇ ਉਸ ਮਾਂ ਤੇ ਉਸਦੇ ਬੱਚੇ ਦੇ ਇਲਾਜ ਲਈ ਦੇਣ ਨੂੰ ਕਿਹਾ।

ਮਹਿਕ ਨੇ ਦੱਸਿਆ ਕਿ ਉਹ ਆਪਣੀ ਗੋਲਕ ਵਿੱਚ ਪੈਸੇ ਇੱਕ ‘ਡੌਲ’ ਲੈਣ ਲਈ ਇਕੱਠੇ ਕਰ ਰਹੀ ਸੀ, ਪਰ ਜਦੋਂ ਉਸਨੂੰ ਸੋਸਲ ਮੀਡੀਆ ’ਤੇ ਇੱਕ ਮਾਂ ਅਤੇ ਉਸਦੇ ਬੱਚੇ ਦੇ ਇਲਾਜ ਲਈ ਪੈਸਿਆਂ ਦੀ ਲੋੜ ਬਾਰੇ ਪਤਾ ਲੱਗਾ ਤਾਂ ਉਸਨੇ ਇਹ ਸਾਰੇ ਪੈਸੇ ਉਨ੍ਹਾਂ ਦੇ ਇਲਾਜ ਲਈ ਦੇਣ ਦਾ ਫੈਸਲਾ ਕੀਤਾ। ਉਸਨੇ ਕਿਹਾ ਕਿ ਉਹ ਗੁੱਡੀ ਤਾਂ ਫਿਰ ਵੀ ਖਰੀਦ ਲਵੇਗੀ ਪਰ ਉਸ ਮਾਂ ਤੇ ਉਸਦੇ ਬੱਚੇ ਦੀ ਜਾਨ ਬਚਣੀ ਜਿਆਦਾ ਜਰੂਰੀ ਹੈ। ਮਹਿਕ ਨੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਲੋੜਵੰਦ ਪਰਿਵਾਰ ਦੀ ਮਦਦ ਲਈ ਅੱਗੇ ਆਉਣ।

ਓਧਰ ਲੋੜਵੰਦ ਪਰਿਵਾਰ ਅਤੇ ‘ਦ ਹੈਲਪਿੰਗ ਹੈਂਡ ਗਿਵਸ ਟੂ ਨੀਡੀ ਪੀਪਲਸ’ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਇਸ ਮਦਦ ਲਈ ਮਹਿਕ ਦਾ ਧੰਨਵਾਦ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION