27.1 C
Delhi
Saturday, April 27, 2024
spot_img
spot_img

ਇਮੀਗਰੇਸ਼ਨ ਕੰਪਨੀਆਂ, ਟਰੈਵਲ ਏਜੰਟਾਂ ਦੇ ਬਿਨਾਂ ਰਜਿਸਟਰੇਸ਼ਨ ਚੱਲ ਰਹੇ ਦਫ਼ਤਰ ਹੋਣਗੇ ਸੀਲ: ਡੀ.ਸੀ. ਚੰਦਰ ਗੈਂਦ

ਫਿਰੋਜ਼ਪੁਰ, 2 ਜੁਲਾਈ, 2019 –

ਬਿਨਾਂ ਲਾਇਸੰਸ ਦੇ ਚੱਲ ਰਹੀਆਂ ਇਮੀਗ੍ਰੇਸ਼ਨ ਕੰਪਨੀਆਂ ਤੇ ਟ੍ਰੈਵਲ ਏਜੰਟਾਂ ਦੇ ਖਿਲਾਫ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਨੇ ਸਖਤ ਕਾਰਵਾਈ ਦਾ ਨਿਰਦੇਸ਼ ਦਿੱਤਾ। ਮੰਗਲਵਾਰ ਨੂੰ ਟ੍ਰੈਵਲ ਏਜੰਟ ਐਸੋਸੀਏਸ਼ਨ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੰਗ ਤੇ ਇਹ ਆਦੇਸ਼ ਜਾਰੀ ਕੀਤੇ। ਜ਼ਿਲ੍ਹੇ ਦੇ ਸਾਰੇ ਐੱਸ.ਡੀ.ਐੱਮਜ਼ ਨੂੰ ਆਪਣੇ-ਆਪਣੇ ਇਲਾਕੇ ਨਾਲ ਸਬੰਧਿਤ ਡੀ.ਐੱਸ.ਪੀਜ਼ ਨਾਲ ਜੁਆਇੰਟ ਟੀਮਾਂ ਬਣਾ ਕੇ ਕਾਰਵਾਈ ਕਰਨ ਲਈ ਕਿਹਾ।

ਐੱਸ.ਡੀ.ਐੱਮਜ਼ ਆਪਣੇ ਇਲਾਕੇ ਵਿੱਚ ਬਿਨਾਂ ਰਜਿਸਟ੍ਰੇਸ਼ਨ ਕਰਵਾਏ ਅਤੇ ਪ੍ਰਸ਼ਾਸਨ ਤੋਂ ਬਿਨਾਂ ਲਾਇਸੰਸ ਲਏ ਕੰਮ ਕਰਨ ਵਾਲੇ ਏਜੰਟਾਂ ਦੇ ਦਫਤਰਾਂ ਵਿੱਚ ਜਾਂਚ ਕਰਨਗੇ। ਜਾਂਚ ਵਿੱਚ ਜਿਨ੍ਹਾਂ ਕੋਲ ਲਾਇਸੰਸ ਨਹੀਂ ਹੋਵੇਗਾ, ਉਨ੍ਹਾਂ ਖਿਲਾਫ ਪੰਜਾਬ ਟ੍ਰੈਵਲ ਪ੍ਰੋਫੈਸਨਲ ਰੈਗੂਲੇਸ਼ਨ ਐਕਟ 2014 ਤਹਿਤ ਐੱਫ.ਆਈ.ਆਰ. ਦਰਜ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਬਿਨਾਂ ਰਜਿਸਟ੍ਰੇਸ਼ਨ ਦੇ ਚੱਲ ਰਹੇ ਦਫਤਰਾਂ ਨੂੰ ਸੀਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਪਿੰਡ ਜਵਾਹਰ ਸਿੰਘ ਵਾਲਾ ਦੇ ਰਹਿਣ ਵਾਲੇ ਜਗਤਾਰ ਸਿੰਘ ਵੀ ਪਹੁੰਚੇ। ਜਿਸ ਨਾਲ ਵਿਦੇਸ਼ ਭੇਜਣ ਦੇ ਨਾਂ ਤੇ 13.30 ਲੱਖ ਰੁਪਏ ਦੀ ਠੱਗੀ ਹੋਈ। ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਸਨ੍ਹੇਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਕੈਨੇਡਾ ਭੇਜਣ ਦੇ ਨਾਂ ਤੇ 13.30 ਲੱਖ ਰੁਪਏ ਸਾਲ 2017 ਵਿੱਚ ਲਏ ਸਨ। ਪਹਿਲਾਂ 23 ਲੱਖ ਰੁਪਏ ਮੰਗੇ ਸੀ, ਫਿਰ 13.30 ਲੱਖ ਰੁਪਏ ਵਿੱਚ ਸੌਦਾ ਹੋਇਆ ਪਰ 2 ਸਾਲ ਤੱਕ ਉਸਨੂੰ ਕੈਨੇਡਾ ਨਹੀਂ ਭੇਜਿਆ ਗਿਆ।

ਦੋਂ ਪੈਸੇ ਵਾਪਸ ਮੰਗੇ ਗਏ ਤਾਂ ਉਸ ਨੂੰ ਚੈੱਕ ਦੇ ਦਿੱਤੇ ਗਏ ਅਤੇ ਇਨ੍ਹਾਂ ਚੈੱਕਾਂ ਨੂੰ ਬੈਂਕ ਵਿੱਚ ਲਗਾਉਣ ਤੇ ਚੈੱਕ ਬਾਊਂਸ ਹੋ ਗਏ। ਡਿਪਟੀ ਕਮਿਸ਼ਨਰ ਨੇ ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਨੂੰ ਜਗਤਾਰ ਸਿੰਘ ਦੀ ਸ਼ਿਕਾਇਤ ਨੂੰ ਲੈ ਕੇ ਪੁਲਿਸ ਵਿਭਾਗ ਕੋਲ ਐੱਫ.ਆਈ.ਦਰਜ ਕਰਨ ਦੀ ਸਿਫਾਰਿਸ਼ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਨਾਂ ਰਜਿਸਟ੍ਰੇਸ਼ਨ ਕਰਵਾਏ ਕੋਈ ਵੀ ਟ੍ਰੈਵਲ ਏਜੰਟ ਕੰਮ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਟ੍ਰੈਵਲ ਏਜੰਟ ਹੀ ਨਹੀਂ ਟਿਕਟਿੰਗ ਸੇਲ ਏਜੰਟ, ਆਇਲੈਟਸ ਦੇ ਕੋਚਿੰਗ ਸੈਂਟਰਾਂ ਲਈ ਵੀ ਲਾਇਸੰਸ ਜ਼ਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਸਾਰੇ ਟ੍ਰੈਵਲ ਏਜੰਟਾਂ ਨੂੰ ਸ਼ਹਿਰ ਵਿੱਚ ਲੱਗੇ ਆਪਣੇ ਅਵੈਧ ਹੋਰਡਿੰਗਾਂ ਅਤੇ ਬੈਨਰਾਂ ਨੂੰ ਤੁਰੰਤ ਹਟਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਐਡਵਰਟਾਈਜਮੈਂਟ ਪਾਲਿਸੀ ਦੇ ਤਹਿਤ ਸਰਕਾਰੀ ਫੀਸ ਜਮ੍ਹਾ ਕਰਵਾ ਕੇ ਨਿਰਧਾਰਿਤ ਕੀਤੇ ਥਾਵਾਂ ਤੇ ਇਸਤਿਹਾਰ/ਹੋਰਡਿੰਗਜ਼ ਆਦਿ ਲਗਾਏ ਜਾਣ। ਉਨ੍ਹਾਂ ਨਗਰ ਕੌਂਸਲ ਦੇ ਈ.ਓ. ਚਰਨਜੀਤ ਸਿੰਘ, ਇੰਸਪੈਕਟਰ ਸੁਖਪਾਲ ਸਿੰਘ ਨੂੰ ਜਲਦ ਹੀ ਸਾਰੇ ਅਵੈਧ ਹੋਰਡਿੰਗਜ਼ ਹਟਾਉਣ ਲਈ ਕਿਹਾ।

ਇਸੇ ਤਰ੍ਹਾਂ ਸਾਰੀਆਂ ਫਰਮਾਂ ਨੂੰ ਸ਼ਹਿਰ ਦੇ ਫਾਇਰ ਸੇਫਟੀ ਅਫਸਰ ਤੋਂ ਫਾਇਰ ਸੇਫਟੀ ਲਾਇਸੰਸ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਆਪਣੇ ਦਫਤਰਾਂ ਵਿੱਚ ਫਾਇਰ ਸੇਫਟੀ ਦਾ ਪ੍ਰਬੰਧ ਨਹੀਂ ਕੀਤਾ, ਉਹ ਜਲਦ ਹੀ ਅੱਗ ਬੁਝਾਊ ਯੰਤਰ ਅਤੇ ਫਾਇਰ ਸੇਫਟੀ ਦਾ ਸਾਰਾ ਇੰਤਜਾਮ ਕਰਨ ਅਤੇ ਫਾਇਰ ਸੇਫਟੀ ਅਫਸਰ ਤੋਂ ਲਾਇਸੰਸ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਸਾਰੇ ਏਜੰਟ ਪ੍ਰਸ਼ਾਸਨ ਵੱਲੋਂ ਜਾਰੀ ਕੀਤਾ ਲਾਇਸੰਸ, ਫਾਇਰ ਸੇਫਟੀ ਲਾਇਸੰਸ ਆਪਣੇ ਦਫਤਰਾਂ ਦੀਆਂ ਦੀਵਾਰਾਂ ਤੇ ਲਗਾ ਕੇ ਰੱਖਣ ਤਾਂ ਜੋ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ।

ਉਨ੍ਹਾਂ ਲਾਇਸੰਸ ਅਫਸਰਾਂ ਨੂੰ ਸਾਰੇ ਪ੍ਰੀਟਿੰਗ ਪ੍ਰੈਸ ਦੇ ਮਾਲਕਾਂ ਨੂੰ ਆਦੇਸ਼ ਜਾਰੀ ਕਰਨ ਲਈ ਕਿਹਾ ਕਿ ਬਿਨਾਂ ਲਾਇਸੰਸ ਨੰਬਰ ਕਿਸੇ ਵੀ ਟ੍ਰੈਵਲ ਏਜੰਟ, ਇਮੀਗ੍ਰੇਸ਼ਨ ਕੰਪਨੀ ਜਾਂ ਆਇਲੈਟਸ ਸੈਂਟਰ ਦੇ ਸੰਚਾਲਕ ਦੀ ਪ੍ਰਚਾਰ ਸਮੱਗਰੀ ਨਾ ਛਾਪਣ। ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਮੀਡੀਆ ਏਜੰਸੀਆਂ ਵੀ ਇਸ਼ਤਿਹਾਰ ਛਾਪਣ ਸਮੇਂ ਇਹ ਯਕੀਨੀ ਬਣਾਉਣ ਕਿ ਇਸ਼ਤਿਹਾਰ ਵਿੱਚ ਸਬੰਧਿਤ ਕੰਪਨੀ ਦਾ ਲਾਇਸੰਸ ਨੰਬਰ ਦਿੱਤਾ ਹੋਵੇ।

ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ, ਟ੍ਰੈਵਲ ਏਜੰਟ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਜੋਸਨ, ਈ.ਓ. ਚਰਨਜੀਤ ਸਿੰਘ, ਸੈਨੇਟਰੀ ਇੰਸਪੈਕਟਰ ਸੁਖਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਟ੍ਰੈਵਲ ਏਜੰਟ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION