ਯੈੱਸ ਪੰਜਾਬ
ਚੰਡੀਗੜ੍ਹ, 15 ਅਪ੍ਰੈਲ, 2020:
ਪੰਜਾਬ ਲੋਕ ਸੰਪਰਕ ਵਿਭਾਗ ਦੇ 3 ਸੀਨੀਅਰ ਲੋਕ ਸੰਪਰਕ ਅਧਿਕਾਰੀਆਂ ਨੂੰ ਅੱਜ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਦੇਣ ਦੀ ਸਿਫਾਰਿਸ਼ ਕਰ ਦਿੱਤੀ ਗਈ ਹੈ।
ਇਨ੍ਹਾਂ ਵਿਚ ਸ: ਇਸ਼ਵਿੰਦਰ ਸਿੰਘ ਗਰੇਵਾਲ, ਸ੍ਰੀਮਤੀ ਸ਼ਿਖ਼ਾ ਨਹਿਰਾ ਅਤੇ ਸ: ਮਨਵਿੰਦਰ ਸਿੰਘ ਸ਼ਾਮਿਲ ਹਨ।
ਲੋਕ ਸੰਪਰਕ ਵਿਭਾਗ ਦੇ ਸੂਤਰਾਂ ਅਨੁਸਾਰ ਅੱਜ ਡੀ.ਪੀ.ਸੀ. ਵੱਲੋਂ ਤਿੰਨਾਂ ਦੀ ਤਰੱਕੀ ਲਈ ਮਨਜ਼ੂਰੀ ਲਈ ਫ਼ਾਈਲ ਕਲੀਅਰ ਕਰਕੇ ਮੁੱਖ ਮੰਤਰੀ ਦਫ਼ਤਰ ਨੂੰ ਰਸਮੀ ਹੁਕਮਾਂ ਲਈ ਭੇਜ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਵੇਲੇ ਸ:ਇਸ਼ਵਿੰਦਰ ਸਿੰਘ ਲੋਕ ਸੰਪਰਕ ਅਧਿਕਾਰੀ, ਪਟਿਆਲਾ ਵਜੋਂ ਅਤੇ ਸ: ਮਨਵਿੰਦਰ ਸਿੰਘ ਲੋਕ ਸੰਪਰਕ ਅਧਿਕਾਰੀ ਜਲੰਧਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਜਦਕਿ ਸ੍ਰੀਮਤੀ ਸ਼ਿਖ਼ਾ ਨਹਿਰਾ ਰਾਜਪਾਲ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਨਾਲ ਸੂਚਨਾ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ