37.8 C
Delhi
Thursday, April 25, 2024
spot_img
spot_img

ਇੰਡੀਅਨ ਉਵਰਸੀਜ਼ ਕਾਂਗਰਸ ਕਨੇਡਾ ਦੇ ਜਨਰਲ ਸਕੱਤਰ ਰੀਤ ਮਹਿੰਦਰ ਸਿੰਘ ਦਾ ਪਵਨ ਦੀਵਾਨ ਨੇ ਕੀਤਾ ਸਨਮਾਨ

ਯੈੱਸ ਪੰਜਾਬ
ਚੰਡੀਗੜ੍ਹ, 22 ਮਈ, 2021:
ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਵੱਲੋਂ ਇੰਡੀਅਨ ਓਵਰਸੀਜ ਕਾਂਗਰਸ ਕਨੇਡਾ ਦੇ ਜਨਰਲ ਸਕੱਤਰ ਰੀਤ ਮਹਿੰਦਰ ਸਿੰਘ ਦਾ ਉਦਯੋਗ ਭਵਨ ਚ ਆਯੋਜਿਤ ਇਕ ਮੀਟਿੰਗ ਦੌਰਾਨ ਸਨਮਾਨ ਕੀਤਾ ਗਿਆ। ਜਿੱਥੇ ਐਨ.ਆਰ.ਆਈ ਸਮਾਜ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਤੇ ਵੀ ਚਰਚਾ ਹੋਈ।

ਇਸ ਦੌਰਾਨ ਦੀਵਾਨ ਨੇ ਵਿਦੇਸ਼ਾਂ ਚ ਰਹਿ ਕੇ ਉਥੋਂ ਦੀ ਤਰੱਕੀ ਚ ਅਹਿਮ ਯੋਗਦਾਨ ਪਾਉਣ ਵਾਲੇ ਐੱਨ.ਆਰ.ਆਈ ਭਾਈਚਾਰੇ ਦੀ ਸ਼ਲਾਘਾ ਕੀਤੀ। ਦੀਵਾਨ ਨੇ ਕਿਹਾ ਕਿ ਵਿਦੇਸ਼ਾਂ ਚ ਵਸਣ ਵਾਲੇ ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਭਾਰਤ ਤੇ ਖਾਸ ਕਰਕੇ ਪੰਜਾਬ ਦਾ ਨਾਂਮ ਵਿਦੇਸ਼ਾਂ ਚ ਰੋਸ਼ਨ ਕੀਤਾ ਹੈ ਜਿਹੜੇ ਸਮੇਂ ਸਮੇਂ ਤੇ ਆਪਣੇ ਪਿੰਡਾਂ ਦੇ ਵਿਕਾਸ ਚ ਵੀ ਯੋਗਦਾਨ ਪਾਉਂਦੇ ਹਨ।

ਉਨ੍ਹਾਂ ਨੇ ਐਨ.ਆਰ.ਆਈ ਭਾਈਚਾਰੇ ਨੂੰ ਪੰਜਾਬ ਅਤੇ ਖ਼ਾਸ ਕਰਕੇ ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਵੀ ਯੋਗਦਾਨ ਦੇਣ ਦੀ ਅਪੀਲ ਕੀਤੀ, ਤਾਂ ਜੋ ਲੋਕਾਂ ਦਾ ਜੀਵਨ ਪੱਧਰ ਹੋਰ ਉੱਚਾ ਕੀਤਾ ਜਾ ਸਕੇ। ਇਸ ਤਰ੍ਹਾਂ ਉਨ੍ਹਾਂ ਨੇ ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਅਮਰਪ੍ਰੀਤ ਔਲਖ ਵੱਲੋਂ ਕਰੋਨਾ ਕਾਲ ਵਿਚ ਕੈਨੇਡਾ ਚ ਕੀਤੇ ਗਏ ਸਮਾਜ ਸੇਵੀ ਕੰਮਾਂ ਨੂੰ ਸਰਾਹਿਆ।

ਜਦਕਿ ਰੀਤ ਮਹਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਪੰਜਾਬ ਅੰਦਰ ਐੱਨ.ਆਰ.ਆਈ ਸਮਾਜ ਦੇ ਹੱਕਾਂ ਦੀ ਮਜ਼ਬੂਤੀ ਵਾਸਤੇ ਕਦਮ ਚੁੱਕੇ ਹਨ, ਜਿਹੜੇ ਪਿਛਲੀ ਸਰਕਾਰ ਦੌਰਾਨ ਹੋ ਰਹੀ ਧੱਕੇਸ਼ਾਹੀ ਤੋਂ ਪ੍ਰੇਸ਼ਾਨ ਸਨ। ਇਸ ਮੌਕੇ ਈਸ਼ਵਿੰਦਰ ਸਿੰਘ ਗੁਰਾਇਆ ਅਤੇ ਗੁਰਦੀਪ ਸਿੰਘ ਆਹਲੂਵਾਲੀਆ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION