36.7 C
Delhi
Friday, April 26, 2024
spot_img
spot_img

ਇੱਕ ਦਿਨ ਦਾ ਇਜਲਾਸ ਮਹਿਜ਼ ਖ਼ਾਨਾਪੂਰਤੀ, ਲੋਕ ਮੁੱਦੇ ਵਿਚਾਰਣ ਲਈ ਹਫ਼ਤੇ ਦਾ ਸੈਸ਼ਨ ਹੋਵੇ: ਪਰਮਿੰਦਰ ਢੀਂਡਸਾ

ਯੈੱਸ ਪੰਜਾਬ
ਚੰਡੀਗੜ੍ਹ, 31 ਅਗਸਤ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ 3 ਸਤੰਬਰ ਨੂੰ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਦਾ ਸਮਾਂ ਇੱਕ ਹਫ਼ਤਾ ਵਧਾਏ ਜਾਣ ਦੀ ਮੰਗ ਕੀਤੀ ਹੈ।

ਸ: ਢੀਂਡਸਾ ਨੇ ਪੰਜਾਬ ਸਰਕਾਰ ਵੱਲੋਂ ਇਸ ਇਜਲਾਸ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨ ਦੀ ਸ਼ਲਾਘਾ ਕੀਤੀ ਹੈ ਪਰ ਇਸਦੇ ਨਾਲ ਹੀ ਉਨ੍ਹਾਂ ਨੇ ਇੱਕ ਦਿਨ ਦੇ ਵਿਧਾਨ ਸਭਾ ਇਜਲਾਸ ਨੂੰ ਮਹਿਜ਼ ਖਾਨਾਪੂਰਤੀ ਕਰਾਰ ਦਿੰਦਿਆਂ ਇਸਦਾ ਵਿਰੋਧ ਕੀਤਾ ਹੈ ਅਤੇ ਕੈਪਟਨ ਸਰਕਾਰ ਨੂੰ ਇਜਲਾਸ ਦਾ ਸਮਾਂ ਇੱਕ ਹਫ਼ਤੇ ਤਕ ਵਧਾਏ ਜਾਣ ਦੀ ਮੰਗ ਕੀਤੀ ਹੈ।

ਇਥੇ ਜਾਰੀ ਬਿਆਨ ਵਿੱਚ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਇਹ ਆਖਰੀ ਇਜਲਾਸ ਹੈ ਅਤੇ ਸਰਕਾਰ ਦੇ ਕਾਰਜਕਾਲ ਦੀ ਕਾਰਗੁਜ਼ਾਰੀ `ਤੇ ਇਸ ਸੈਸ਼ਨ ਵਿੱਚ ਵਿਸਥਾਰਪੂਰਵਕ ਚਰਚਾ ਹੋਣੀ ਲਾਜ਼ਮੀ ਹੈ।

ਇਸ ਕਰਕੇ ਇਸ ਇਜਲਾਸ ਦੀ ਅਹਿਮੀਅਤ ਨੂੰ ਵੇਖਦੇ ਹੋਏ ਇਸਦਾ ਸਮਾਂ ਵਧਾਇਆ ਜਾਣਾ ਚਾਹੀਦਾ ਹੈ ਪਰ ਅਫਸੋਸ ਕੇਵਲ ਖਾਨਾਪੂਰਤੀ ਲਈ ਇੱਕ ਦਿਨ ਦਾ ਇਜਲਾਸ ਸੱਦ ਕੇ ਕੈਪਟਨ ਸਰਕਾਰ ਮੁੱਦਿਆਂ ਤੋਂ ਭੱਜ ਰਹੀ ਹੈ ਅਤੇ ਆਪਣੀ ਨਾਕਾਮੀਆਂ `ਤੇ ਪਰਦਾ ਪਾਉਣ ਦੀ ਕੋਸਿ਼ਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਸ ਇੱਕ ਦਿਨ ਦੇ ਇਜਲਾਸ ਵਿੱਚ ਇੱਕ ਮਿੰਟ ਵੀ ਸੂਬੇ ਦੇ ਕਿਸੇ ਵੀ ਮੁੱਦੇ `ਤੇ ਚਰਚਾ ਕਰਨ ਤੋਂ ਭੱਜਣਾ ਉਸਦਾ ਸੂਬੇ ਦੇ ਲੋਕਾਂ ਪ੍ਰਤੀ ਗੈਰ-ਜਿੰਮੇਵਾਰਾਨਾ ਰਵੱਈਆ ਦਰਸ਼ਾਉਂਦਾ ਹੈ।

ਸ: ਢੀਂਡਸਾ ਨੇ ਕਿਹਾ ਕਿ ਹੋਣਾ ਤਾਂ ਇਹ ਚਾਹੀਦਾ ਹੈ ਕਿ ਇਸ ਸੈਸ਼ਨ ਵਿੱਚ ਪਿਛਲੇ ਕਰੀਬ ਇੱਕ ਸਾਲ ਤੋਂ ਖੇਤੀ ਕਾਨੂੰਨਾਂ ਖਿ਼ਲਾਫ਼ ਦਿੱਲੀ ਦੀਆਂ ਹੱਦਾਂ `ਤੇ ਬੈਠੇ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ ਦੀ ਦਿਸ਼ਾ ਵਿੱਚ ਕੋਈ ਵਿਸਥਾਰਪੂਰਵਕ ਚਰਚਾ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਸਰਕਾਰ ਦਾ ਅਹਿਮ ਫਰਜ਼ ਹੁੰਦਾ ਹੈ ਪਰ ਆਏ ਦਿਨ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਕਿਸਾਨਾਂ `ਤੇ ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲੇ ਸੁੱਟ ਕੇ ਜ਼ੁਲਮ ਢਾਹਿਆ ਜਾ ਰਿਹਾ।

ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਕੈਪਟਨ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾਤਾਂ ਨੂੰ ਸਮੱਝਦੇ ਹੋਏ ਉਨ੍ਹਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਖ਼ਰੀ ਸੈਸ਼ਨ ਵਿੱਚ ਸੂਬਾ ਸਰਕਾਰ ਦੀ ਪੂਰੇ ਕਾਰਜਕਾਲ ਦੀ ਕਾਰਗੁਜ਼ਾਰੀ `ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਲੋਕ ਵੀ ਕੈਪਟਨ ਸਰਕਾਰ ਦੇ ਝੁੱਠੇ ਦਾਅਵਿਆਂ ਅਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਜਾਣੂ ਹੋ ਸਕਣ।

ਸ: ਢੀਂਡਸਾ ਨੇ ਕਾਂਗਰਸ ਨੂੰ ਉਸਦਾ ਚੋਣ ਮਨੋਰਥ ਪੱਤਰ ਯਾਦ ਕਰਵਾਉਂਦਿਆਂ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਸੂਬੇ ਦੇ ਲੋਕਾਂ ਨੂੰ ਅਨੇਕਾਂ ਵਾਅਦੇ ਕੀਤੇ ਸਨ ਪਰ ਪਿਛਲੇ ਸਾਢੇ ਚਾਰ ਵਰ੍ਹਿਆਂ ਦੌਰਾਨ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਰਫ ਬਾਦਲ ਪਰਿਵਾਰ ਨਾਲ ਆਪਣੀ ਦੋਸਤੀ ਨਿਭਾਈ ਹੈ ਉਥੇ ਹੀ ਸਰਕਾਰ ਦੇ ਵਜ਼ੀਰ ਵੀ ਲੋਕਾਂ ਦੀ ਸਾਰ ਲੈਣ ਦੇ ਬਜਾਏ ਕੁਰਸੀ ਦੀ ਲੜਾਈ ਲੜਦੇ ਆ ਰਹੇ ਹਨ।

ਸ: ਢੀਂਡਸਾ ਨੇ ਕਿਹਾ ਕਿ ਪੰਜਾਬ ਵਾਸੀ ਹੁਣ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਦਾ ਪੂਰਾ ਹਿਸਾਬ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੈਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION