26.7 C
Delhi
Saturday, April 27, 2024
spot_img
spot_img

ਈ-ਗਿਰਦਾਵਰੀ – ਮਾਲ ਵਿਭਾਗ ਵੱਲੋਂ ਗਿਰਦਾਵਰੀ ਦੇ ਵੇਰਵੇ ਨਾਗਰਿਕਾਂ ਲਈ ਉਪਲਬਧ ਕਰਵਾਏ ਜਾਣਗੇ: ਰਵਨੀਤ ਕੌਰ

ਯੈੱਸ ਪੰਜਾਬ
ਚੰਡੀਗੜ੍ਹ, 28 ਸਤੰਬਰ, 2021 –
ਮਾਲ ਵਿਭਾਗ ਵੱਲੋਂ ਪੰਜਾਬ ਵਿੱਚ ਈ-ਗਿਰਦਾਵਰੀ ਸ਼ੁਰੂ ਕਰਨ ਦੀ ਪਹਿਲ ਕੀਤੀ ਗਈ ਹੈ। ਇਹ ਪ੍ਰੋਗਰਾਮ, ਜਿਸ ਨੂੰ ਗਿਰਦਾਵਰੀ ਕਿਹਾ ਜਾਂਦਾ ਹੈ ਜੋ ਕਿ ਸਾਲ ਵਿੱਚ ਦੋ ਵਾਰ ਕਰਵਾਈ ਜਾਂਦੀ ਹੈ, ਜਿਸ ਤਹਿਤ ਫਸਲ ਨਿਰੀਖਣ ਦੇ ਰਿਕਾਰਡ ਕਰਨ ਵਿੱਚ ਕਾਰਜਕੁਸ਼ਲਤਾ, ਸਟੀਕਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਂਦੀ ਹੈ।

ਇਸ ਮਹੱਤਵਪੂਰਨ ਕਾਰਜ ਨੂੰ ਨੇਪਰੇ ਚਾੜ੍ਹਨ ਲਈ, ਮਾਲ ਵਿਭਾਗ ਵਿੱਚ ਪੀਐਲਆਰਐਸ ਦੀ ਤਕਨੀਕੀ ਟੀਮ ਨੇ ਫਸਲ ਦੇ ਵੇਰਵੇ ਹਾਸਲ ਕਰਨ ਲਈ ਸਾਫਟਵੇਅਰ ਅਤੇ ਮੋਬਾਈਲ ਐਪ ਤਿਆਰ ਕੀਤੀ ਹੈ। ਪੰਜਾਬ ਵਿੱਚ 2.21 ਕਰੋੜ ਤੋਂ ਵੱਧ ਖਸਰਾ ਹਨ ਅਤੇ ਡਾਟਾ ਐਂਟਰੀ ਦੀ ਪ੍ਰਕਿਰਿਆ 17 ਅਗਸਤ, 2021 ਨੂੰ ਸ਼ੁਰੂ ਕੀਤੀ ਗਈ ਸੀ।

ਵਿਸ਼ੇਸ਼ ਮੁੱਖ ਸਕੱਤਰ (ਮਾਲ) ਸ਼੍ਰੀਮਤੀ ਰਵਨੀਤ ਕੌਰ ਨੇ ਵੀਡੀਓ ਕਾਨਫਰੰਸ ਰਾਹੀਂ ਆਯੋਜਿਤ ਮੀਟਿੰਗਾਂ ਵਿੱਚ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਕਾਰਜ ਨੂੰ 30 ਸਤੰਬਰ, 2021 ਤੋਂ ਪਹਿਲਾਂ ਮੁਕੰਮਲ ਕਰਨ ਲਈ ਵਿਸਥਾਰਤ ਨਿਰਦੇਸ਼ ਦਿੱਤੇ।

ਡਾਟਾ ਐਂਟਰੀ ਦੇ ਕੰਮ ਦੀ ਵੀਡੀਓ ਕਾਨਫਰੰਸ ਰਾਹੀਂ ਨਿਯਮਤ ਤੌਰ ‘ਤੇ ਨਿਗਰਾਨੀ ਕੀਤੀ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਡੀਐਲਆਰ-ਕਮ-ਮੈਂਬਰ ਸਕੱਤਰ, ਪੀਐਲਆਰਐਸ ਵੱਲੋਂ ਐਸਸੀਐਸ (ਮਾਲ) ਦੇ ਨਾਲ ਪਠਾਨਕੋਟ, ਗੁਰਦਾਸਪੁਰ, ਐਸਬੀਐਸ ਨਗਰ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਦੇ ਜ਼ਿਲ੍ਹਿਆਂ ਦਾ ਦੌਰਾ ਵੀ ਕੀਤਾ ਗਿਆ।

ਪੀਐਲਆਰਐਸ ਦੇ ਪ੍ਰਸ਼ਾਸਨ ਅਤੇ ਡਾਟਾ ਐਂਟਰੀ ਆਪਰੇਟਰਾਂ ਨੇ ਡਾਟਾ ਐਂਟਰੀ ਦੇ ਕਾਰਜ ਨੂੰ ਮੁਕੰਮਲ ਕਰਨ ਲਈ ਦਿਨ ਰਾਤ ਕੰਮ ਕੀਤਾ। ਇਸ ਅਭਿਆਸ ਵਿੱਚ ਸ਼ਾਮਲ ਸਾਰੇ ਲੋਕਾਂ ਦੇ ਅਣਥੱਕ ਯਤਨਾਂ ਦੇ ਸਿੱਟੇ ਵਜੋਂ, 2.21 ਕਰੋੜ ਖਸਰਾ ਦੀ ਡਾਟਾ ਐਂਟਰੀ ਦਾ ਇਹ ਕੰਮ ਨਿਰਧਾਰਤ ਮਿਤੀ ਤੋਂ ਪਹਿਲਾਂ 27 ਸਤੰਬਰ, 2021 ਨੂੰ ਮੁਕੰਮਲ ਕੀਤਾ ਗਿਆ ਅਤੇ ਇਹ ਕੰਮ 800 ਤੋਂ ਵੱਧ ਡਾਟਾ ਐਂਟਰੀ ਆਪਰੇਟਰਾਂ ਦੀ ਸਹਾਇਤਾ ਨਾਲ ਨੇਪਰੇ ਚਾੜਿਆ ਗਿਆ।

ਵਿਸ਼ੇਸ਼ ਮੁੱਖ ਸਕੱਤਰ (ਮਾਲ) ਸ੍ਰੀਮਤੀ ਰਵਨੀਤ ਕੌਰ ਨੇ ਦੱਸਿਆ ਕਿ ਡਿਜੀਟਾਈਜ਼ਡ ਰਿਕਾਰਡ ਬਹੁਤ ਜਲਦ ਨਾਗਰਿਕਾਂ ਲਈ ਪਬਲਿਕ ਡੁਮੇਨ ਵਿੱਚ ਉਪਲਬਧ ਕਰਵਾ ਦਿੱਤਾ ਜਾਵੇਗਾ ਅਤੇ ਨਾਗਰਿਕ ਗਲ਼ਤ ਗਿਰਦਾਵਰੀ ਬਾਰੇ ਆਨਲਾਈਨ ਸ਼ਿਕਾਇਤਾਂ ਦਰਜ ਕਰ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION